13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਸਰਕਾਰ ਬਿਜਲੀ ਕਾਮਿਆਂ ਨੂੰ ਪੱਕੇ ਕਰਨ ਦਾ ਵਾਅਦਾ ਪੂਰਾ ਕਰੇ- ਬਾਬੂ ਸਿੰਘ ਰੋਮਾਣਾ

ਅਜੀਤ ਡੈਸਕ 19-06-2026

ਬਠਿੰਡਾ, 18 ਜੂਨ (ਸੱਤਪਾਲ ਸਿੰਘ ਸਿਵੀਆਂ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਰਕਲ ਥਰਮਲ-2 ਦੇ ਪ੍ਰਧਾਨ ਬਾਬੂ ਸਿੰਘ ਰੋਮਾਣਾ ਨੇ ਪੰਜਾਬ ਅੰਦਰ ਠੇਕਾ ਅਤੇ ਆਊਟਸੋਰਸ ਥਰਮਲ ਬਿਜਲੀ ਕਾਮਿਆਂ ਦੇ ਚੱਲ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਕੀਤੇ ਹੋਏ ਵਾਅਦੇ ਅਨੁਸਾਰ ਇਨ੍ਹਾਂ ਕਾਮਿਆਂ ਨੂੰ ਤੁਰੰਤ ਪੱਕੇ ਕਰੇ। ਉਨ੍ਹਾਂ ਕਿਹਾ ਕਿ ਸੱਤਾ ‘ਚ ਆਉਣ ਤੋਂ ਪਹਿਲਾਂ ਚੋਣਾਂ ਮੌਕੇ ਆਮ ਆਦਮੀ ਪਾਰਟੀ ਨੇ ਪੰਜਾਬ ਭਰ ਦੇ ਠੇਕਾ ਅਤੇ ਆਊਟਸੋਰਸ ਆਧਾਰ ‘ਤੇ ਵੱਖ-ਵੱਖ ਮਹਿਕਮਿਆਂ ਵਿਚ ਭਰਤੀ ਕੱਚੇ ਕਾਮਿਆਂ ਨੂੰ ਸਰਕਾਰ ਬਣਨ ਉਪਰੰਤ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਜਿਸ ਦੇ ਚੱਲਦਿਆਂ ਇਨ੍ਹਾਂ ਹਜ਼ਾਰਾਂ ਕੱਚੇ ਕਾਮਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਨੂੰ ਜਿਤਾਉਣ ਲਈ ਉਸ ਸਮੇਂ ਅੱਡੀ-ਚੋਟੀ ਦਾ ਜੋਰ ਲਗਾਇਆ ਸੀ, ਪਰ ਆਪ ਸਰਕਾਰ ਦੇ ਕਰੀਬ ਸਾਢੇ ਚਾਰ ਸਾਲ ਬੀਤ ਜਾਣ ਬਾਅਦ ਵੀ ਸਰਕਾਰ ਨੇ ਇਨ੍ਹਾਂ ਕਾਮਿਆਂ ਦੀ ਸਾਰ ਨਹੀਂ ਲਈ ਹੈ। ਬਾਬੂ ਸਿੰਘ ਰੋਮਾਣਾ ਨੇ ਕਿਹਾ ਕਿ ਇਹ ਬਿਜਲੀ ਕਾਮੇ ਅੱਤ ਦੀ ਗਰਮੀ ਵਿਚ ਪਿਛਲੇ ਦਸ ਦਿਨਾਂ ਤੋਂ ਵੱਖ-ਵੱਖ ਥਾਵਾਂ ‘ਤੇ ਬਿਜਲੀ ਦਫ਼ਤਰਾਂ ਮੂਹਰੇ ਆਪਣੇ ਪਰਿਵਾਰਾਂ ਸਮੇਤ ਪੱਕੇ ਧਰਨੇ ਲਗਾ ਕੇ ਬੈਠੇ ਹੋਏ ਹਨ ਪਰ ਅਜੇ ਤੱਕ ਪੰਜਾਬ ਸਰਕਾਰ ਜਾਂ ਪਾਵਰਕਾਮ ਨੇ ਉਨ੍ਹਾਂ ਦੀ ਸਾਰ ਨਹੀਂ ਲਈ ਹੈ। ਰੋਮਾਣਾ ਨੇ ਕਿਹਾ ਕਿ ਸਰਕਾਰ ਤੁਰੰਤ ਬਿਜਲੀ ਕਾਮਿਆਂ ਨੂੰ ਪੱਕੇ ਕਰਨ ਦਾ ਐਲਾਨ ਕਰਕੇ ਆਪਣਾ ਵਾਅਦਾ ਪੂਰਾ ਕਰੇ।

ਪਿਛਲੀ ਖ਼ਬਰ -ਕਾਂਗਰਸ ਦੇ ਡੈਲੀਗੇਟ ਪਵਨ ਮਾਨੀ ਵਲੋਂ ਮੇਅਰ ਪਦਮਜੀਤ ਮਹਿਤਾ ਨਾਲ ਮੁਲਾਕਾਤ ਅਗਲੀ ਖ਼ਬਰ ਗੁਰਦੁਆਰਾ ਬਾਬਾ ਨਾਮਦੇਵ ਜੀ ਬਠਿੰਡਾ ਵਿਖੇ ਸ਼ਹੀਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।