12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਕਸਬੇ ਦੇ ਪਿੰਡਾਂ ’ਚ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 19-06-2026

ਸੀਂਗੋ ਮੰਡੀ, 18 ਜੂਨ (ਲਕਵਿੰਦਰ ਸ਼ਰਮਾ): ਕਸਬੇ ਦੇ ਵੱਖ-ਵੱਖ ਪਿੰਡਾਂ ਵਿਚ ਧਾਰਮਿਕ ਸਹਿਣਸ਼ੀਲਤਾ ਸਰਬ ਸਾਂਝੀਵਾਲਤਾ ਅਤੇ ਸ਼ਾਂਤੀਪੂਰਵਕ ਸਹਿ ਹੋਂਦ ਬਰਕਰਾਰ ਰੱਖਣ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ 420ਵੇਂ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਜਿੱਥੇ ਪਿੰਡਾਂ ਦੇ ਗੁਰਦੁਆਰਾ ਸਾਹਿਬ ਵਿਚ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ, ਉੱਥੇ ਹੀ ਪਿੰਡ ਦੀ ਸੰਗਤ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਪਿੰਡ ਦੇ ਗ੍ਰੰਥੀ ਸਿੰਘਾਂ ਵਲੋਂ ਜਿੱਥੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਦਰਸਾਏ ਗਏ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ, ਉੱਥੇ ਹੀ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਨੇ ਛਬੀਲਾਂ ਲਗਾ ਕੇ ਲੋਕਾਂ ਦੀ ਪਿਆਸ ਬੁਝਾਈ।

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਕਲ ਪ੍ਰਧਾਨ ਤੇ ਸਰਪੰਚ ਨੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੂੰ ਜਿੱਤ ’ਤੇ ਵਧਾਈ ਦਿੱ... ਅਗਲੀ ਖ਼ਬਰ ਐਸ ਆਈ ਆਰ 2026 ਦੀ ਪ੍ਰਕਿਰਿਆ ਅਤੇ ਗਣਨਾ ਫਾਰਮ ਭਰਨ ਦਾ ਕੰਮ 25 ਤੋਂ : ਜ਼ਿਲ੍ਹਾ ਚੋਣ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।