24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਮੋਟਰਸਾਈਕਲ ਦੀ ਟਰੱਕ ਨਾਲ ਟੱਕਰ ਹੋਣ ਕਾਰਨ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ

ਅਜੀਤ ਡੈਸਕ 22-06-2026

ਰਾਮਾ ਮੰਡੀ, 21 ਜੂਨ (ਗੁਰਪ੍ਰੀਤ ਸਿੰਘ ਅਰੋੜਾ/ਤਰਸੇਮ ਸਿੰਗਲਾ)-ਸ਼ਹਿਰ ਦੇ ਤਲਵੰਡੀ ਰੋਡ ‘ਤੇ ਇਕ ਮੋਟਰਸਾਈਕਲ ਅਤੇ ਟਰੱਕ ਦੀ ਟੱਕਰ ਹੋਣ ਕਾਰਨ 3 ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਬੌਬੀ ਲਹਿਰੀ, ਮੈਂਬਰ ਰਿੰਕਾ ਮਿਸਤਰੀ ਅਤੇ ਕਾਲਾ ਬੰਗੀ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਦੀ ਐਂਬੂਲੈਂਸ ਰਾਹੀਂ ਰਾਮਾ ਮੰਡੀ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਜਿਨ੍ਹਾਂ ਵਿਚੋਂ ਇਕ ਨੌਜਵਾਨ ਦੇ ਜ਼ਿਆਦਾ ਸੱਟ ਹੋਣ ਕਾਰਨ ਉਸ ਨੂੰ ਬਠਿੰਡਾ ਵਿਖੇ ਰੈਫ਼ਰ ਕਰ ਦਿੱਤਾ ਗਿਆ 2 ਵਿਅਕਤੀ ਜੇਰੇ ਇਲਾਜ ਹਨ। ਜਿਨ੍ਹਾਂ ਦੀ ਪਹਿਚਾਣ ਹਰਪ੍ਰੀਤ ਸਿੰਘ ਪੁੱਤਰ ਜਗਜੀਤ ਸਿੰਘ ਅਤੇ ਇੰਦਰਜੀਤ ਸਿੰਘ ਪੁੱਤਰ ਗੁਰਜੰਟ ਸਿੰਘ ਅਤੇ ਹਰਮਨ ਸਿੰਘ ਪੁੱਤਰ ਬਾਦਲ ਸਿੰਘ ਵਾਸੀ ਸੁਖਲੱਧੀ ਵਜੋਂ ਹੋਈ ਹੈ।

ਪਿਛਲੀ ਖ਼ਬਰ ਵਿਅਕਤੀ ਨੇ ਨਿਗਲੀ ਜ਼ਹਿਰੀਲੀ ਦਵਾਈ-ਮੌਤ, ਪਿਉ-ਪੁੱਤਰ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪੁਲਿਸ ਥਾਣਾ ਬਾਲਿਆਂਵਾਲੀ ਦੀ ਬਾਹਰਲੀ ਜਗ੍ਹਾ ਦਾ ਫ਼ੈਸਲਾ ਬਾਲਿਆਂਵਾਲੀ ਪੰਚਾਇਤ ਦੇ ਹੋਇਆ ਸੀ ਹੱਕ ’ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।