24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਵਿਅਕਤੀ ਨੇ ਨਿਗਲੀ ਜ਼ਹਿਰੀਲੀ ਦਵਾਈ-ਮੌਤ, ਪਿਉ-ਪੁੱਤਰ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 22-06-2026

ਗੋਨਿਆਣਾ, 21 ਜੂਨ (ਲਛਮਣ ਦਾਸ ਗਰਗ)- ਥਾਣਾ ਨੇਹੀਆਂ ਵਾਲਾ ਅਧੀਨ ਪੈਂਦੇ ਇਕ ਪਿੰਡ ਵਿਚ ਕਿਸੇ ਪੁਰਾਣੀ ਰਜ਼ਿਸ ਨੂੰ ਲੈ ਕੇ ਇਕ ਵਿਅਕਤੀ ਦੀ ਹੋਈ ਕੁੱਟਮਾਰ ਤੋਂ ਬਾਅਦ ਉਸ ਨੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੇ ਲੜਕੇ ਦੇ ਬਿਆਨਾਂ ਆਧਾਰਿਤ ਉਕਤ ਮਾਮਲੇ ਵਿਚ ਪਿਉ-ਪੁੱਤਰ ਖ਼ਿਲਾਫ਼ ਮਾਮਲਾ ਦਰਜ ਕਰਕੇ ਪਿਤਾ ਨੂੰ ਕਾਬੂ ਕਰ ਲਿਆ। ਨਵਜੋਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਕੋਠੇ ਕੋਰ ਸਿੰਘ ਵਾਲੇ ਨੇ ਪੁਲਿਸ ਕੋਲ ਲਿਖਵਾਈ ਸ਼ਿਕਾਇਤ ਵਿਚ ਕਿਹਾ ਹੈ ਕਿ ਬੀਤੇ ਦਿਨੀਂ ਪਿਉ-ਪੁੱਤਰ ਨੇ ਕਿਸੇ ਰੰਜ਼ਿਸ ਨੂੰ ਲੈ ਕੇ ਉਸ ਦੇ ਪਿਤਾ ਜਸਵੀਰ ਸਿੰਘ ਦੀ ਕੁੱਟਮਾਰ ਕੀਤੀ ਸੀ। ਜਿਸ ਤੋਂ ਤੰਗ ਆ ਕੇ ਉਸ ਦੇ ਪਿਤਾ ਜਸਵੀਰ ਸਿੰਘ ਨੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ। ਜਿਉ ਹੀ ਪਰਿਵਾਰਕ ਮੈਂਬਰਾਂ ਨੂੰ ਇਸ ਘਟਨ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਜਸਵੀਰ ਸਿੰਘ ਨੂੰ ਬੇਹੋਸ਼ੀ ਦੀ ਹਾਲਤ ਵਿਚ ਇਕ ਹਸਪਤਾਲ ਗੋਨਿਆਣਾ ਵਿਖੇ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਜਸਵੀਰ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਅਤੇ ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੂੰ ਸੂਚਨਾ ਦੇ ਦਿੱਤੀ। ਪੁਲਿਸ ਨੇ ਮ੍ਰਿਤਕ ਜਸਵੀਰ ਸਿੰਘ ਦੇ ਲੜਕੇ ਨਵਜੋਤ ਸਿੰਘ ਦੇ ਬਿਆਨਾਂ ਆਧਾਰਿਤ ਉਸ ਦੇ ਪਿੰਡ ਦੇ ਹੀ ਨਛੱਤਰ ਸਿੰਘ ਪੁੱਤਰ ਭਾਗ ਸਿੰਘ ਅਤੇ ਉਸ ਦੇ ਲੜਕੇ ਅਕਾਸ਼ਦੀਪ ਸਿੰਘ ਪੁੱਤਰ ਨਛੱਤਰ ਸਿੰਘ ਵਾਸੀਆਨ ਕੋਠੇ ਕੌਰ ਸਿੰਘ ਵਾਲੇ ਖ਼ਿਲਾਫ਼ ਮਾਮਲਾ ਦਰਜ ਕਰਕੇ ਨਛੱਤਰ ਸਿੰਘ ਨੂੰ ਕਾਬੂ ਕਰ ਲਿਆ ਹੈ। ਜਦੋਂ ਕਿ ਉਸ ਦੇ ਲੜਕੇ ਆਕਾਸ਼ਦੀਪ ਸਿੰਘ ਦੀ ਭਾਲ ਜਾਰੀ ਹੈ। ਪੁਲਿਸ ਅਨੁਸਾਰ ਫ਼ਰਾਰ ਵਿਅਕਤੀ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਪੁਲਿਸ ਨੇ ਮ੍ਰਿਤਕ ਜਸਵੀਰ ਸਿੰਘ ਦੀ ਲਾਸ਼ ਪੋਸਟਮਾਰਟਮ ਲਈ ਬਠਿੰਡਾ ਵਿਖੇ ਭੇਜ ਦਿੱਤੀ ਹੈ।

ਪਿਛਲੀ ਖ਼ਬਰ ਮਾਨ ਸਰਕਾਰ ਦੀਆਂ ਇਤਿਹਾਸਕ ਪਹਿਲ ਕਦਮੀਆਂ ਲੋਕਾਂ ਤੱਕ ਪਹੁੰਚੀਆਂ- ਬਲਕਾਰ ਸਿੱਧੂ ਅਗਲੀ ਖ਼ਬਰ ਮੋਟਰਸਾਈਕਲ ਦੀ ਟਰੱਕ ਨਾਲ ਟੱਕਰ ਹੋਣ ਕਾਰਨ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।