28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਸਾਬਕਾ ਕੈਬਨਿਟ ਮੰਤਰੀ ਮਲੂਕਾ ਵਲੋਂ ਨਵੇਂ ਬਣੇ ਕੌਂਸਲਰਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਅਤੇ ਅਹੁਦੇਦਾਰਾਂ ਦਾ ਸਨਮਾਨ

ਅਜੀਤ ਡੈਸਕ 24-06-2026

ਭਗਤਾ ਭਾਈਕਾ, 23 ਜੂਨ (ਸੁਖਪਾਲ ਸਿੰਘ ਸੋਨੀ): ਸਥਾਨਕ ਸ਼ਹਿਰ ਦੇ ਸੁਰਜੀਤ ਨਗਰ ਦੇ ਗੁਰਦੁਆਰਾ ਸ਼੍ਰੋਮਣੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਨਵੇਂ ਅਹੁਦੇਦਾਰਾਂ ਅਤੇ ਸ਼ਹਿਰ ਅੰਦਰ ਨਵੇ ਬਣੇ ਕੌਂਸਲਰਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਸਨਮਾਨ ਕਰਨ ਦੀ ਰਸਮ ਕਮੇਟੀ ਮੈਂਬਰਾਂ ਦੇ ਨਾਲ ਮੁੱਖ ਮਹਿਮਾਨ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਅਦਾ ਕੀਤੀ ਗਈ । ਸਮਾਗਮ ਦੌਰਾਨ ਸਾਬਕਾ ਮੰਤਰੀ ਮਲੂਕਾ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦੇ ਦਲ ਦੀ ਮਜ਼ਬੂਤੀ ਲਈ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਮਲੂਕਾ ਵਲੋਂ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਸੂਬੇ ਦੀ ਬਿਹਤਰੀ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ ਅਤੇ ਗੁਰਦੁਆਰਾ ਸਾਹਿਬ ਦੀ ਕਮੇਟੀ ਵਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ । ਇਸ ਮੌਕੇ ਸੀਨੀਅਰ ਅਕਾਲੀ ਆਗੂ ਬਲੌਰ ਸਿੰਘ ਕਾਂਗੜ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ । ਜਸਪਾਲ ਸਿੰਘ ਵੜਿੰਗ ਪ੍ਰਧਾਨ ਯੂਥ ਵਿੰਗ ਸਰਕਲ ਭਗਤਾ ਵਲੋਂ ਹਾਜ਼ਰੀਨ ਦਾ ਧੰਨਵਾਦ ਕੀਤਾ ਗਿਆ । ਸਮਾਗਮ ਦੌਰਾਨ ਬੇਅੰਤ ਸਿੰਘ ਮਹਿਰਾਜ ਪ੍ਰਧਾਨ ਐਸ.ਸੀ ਵਿੰਗ ਹਲਕਾ ਰਾਮਪੁਰਾ ਫੂਲ, ਬੀਬੀ ਗੁਰਵਿੰਦਰ ਕੌਰ ਭਗਤਾ ਪ੍ਰਧਾਨ ਇਸਤਰੀ ਵਿੰਗ ਹਲਕਾ ਰਾਮਪੁਰਾ ਫੂਲ, ਗੁਰਤੇਜ ਸਿੰਘ ਚਾਨੀ ਪ੍ਰਧਾਨ ਵਪਾਰ ਅਤੇ ਉਦਯੋਗ ਹਲਕਾ ਰਾਮਪੁਰਾ ਫੂਲ, ਹਰਜੀਤ ਸਿੰਘ ਮਲੂਕਾ ਪ੍ਰਧਾਨ ਬੀ.ਸੀ ਵਿੰਗ ਹਲਕਾ ਰਾਮਪੁਰਾ ਫੂਲ, ਸੁਖਦੀਪ ਸਿੰਘ ਸਿੱਪੀ ਸਿਰੀਏਵਾਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਬੀਬੀ ਰਣਜੀਤ ਕੌਰ ਘਾਰੂ ਕੌਂਸਲਰ ਭਗਤਾ ਭਾਈ, ਬ੍ਰਿਸਪਾਲ ਸਿੰਘ ਕੌਂਸਲਰ ਨਗਰ ਪੰਚਾਇਤ ਮਲੂਕਾ ਆਦਿ ਦਾ ਸਿਰਪਾਓ ਪਾ ਕੇ ਸਨਮਾਨ ਕੀਤਾ। ਗੁਰਦੁਆਰਾ ਕਮੇਟੀ ਮੈਂਬਰਾਂ ਸੇਵਾ ਮੁਕਤ ਪ੍ਰਿੰਸੀਪਲ ਹੰਸ ਸਿੰਘ ਸੋਹੀ, ਪਿਆਰਾ ਸਿੰਘ, ਸੂਬੇਦਾਰ ਦਲਜੀਤ ਸਿੰਘ, ਲਾਲੀ ਸਿੰਘ ਮੈਂਬਰ, ਸ਼ਿੰਗਾਰਾ ਸਿੰਘ, ਇਕੱਤਰ ਸਿੰਘ, ਬਾਬਾ ਮੱਖਣ ਸਿੰਘ, ਛਿੰਦਾ ਸਿੰਘ, ਰਮਜ਼ਾਨ ਖਾਨ ਅਤੇ ਕਾਕਾ ਸਿੰਘ ਵਲੋਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਵੀ ਸਨਮਾਨ ਕੀਤਾ ਗਿਆ । ਇਸ ਮੌਕੇ ਰਾਕੇਸ਼ ਕੁਮਾਰ ਗੋਇਲ, ਗਗਨਦੀਪ ਸਿੰਘ ਗਰੇਵਾਲ, ਮਨਜੀਤ ਸਿੰਘ ਧੁੰਨਾ, ਪਿੰਦਰ ਸਿੱਧੂ ਪ੍ਰਧਾਨ, ਹਰਦੇਵ ਸਿੰਘ ਗੋਗੀ, ਕੁਲਦੀਪ ਕੌਰ ਬਰਾੜ, ਢਾਡੀ ਬਲਵਿੰਦਰ ਸਿੰਘ ਭਗਤਾ, ਜੀਤ ਸਿੰਘ ਸਲਾਬਤਪੁਰਾ, ਕਮਲਜੀਤ ਸਿੰਘ ਬੁਰਜ ਰਾਜਗੜ੍ਹ, ਪ੍ਰਿਥੀ ਸਿੰਘ ਨਿਉਰ, ਸੁਖਮੰਦਰ ਸਿੰਘ ਨਿਉਰ, ਡੂੰਗਰ ਸਿੰਘ ਗੁੰਮਟੀ, ਸੁਖਮੰਦਰ ਸਿੰਘ ਫ਼ੌਜੀ ਨਿਉਰ, ਬਲਜੀਤ ਸਿੰਘ ਭੋਡੀਪੁਰਾ ਹਾਜ਼ਰ ਸਨ।

ਪਿਛਲੀ ਖ਼ਬਰ ਕੰਨਿਆ ਪਾਠਸ਼ਾਲਾ ਵਿਖੇ ਯੋਗ ਦਿਵਸ ਮਨਾਇਆ ਅਗਲੀ ਖ਼ਬਰ ਕੌਂਸਲਰ ਪੁਰੀ ਵਲੋਂ ਜਿੱਤ ਦੀ ਖ਼ੁਸ਼ੀ ’ਚ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।