28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਰਣਜੀਤ ਸਿੰਘ ਸੰਧੂ ਦੂਸਰੀ ਵਾਰ ਪੰਜਾਬ ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਬਣੇ

ਅਜੀਤ ਡੈਸਕ 24-06-2026

ਬਠਿੰਡਾ/ਤਲਵੰਡੀ ਸਾਬੋ, 23 ਜੂਨ (ਅੰਮ੍ਰਿਤਪਾਲ ਸਿੰਘ ਵਲ੍ਹਾਣ, ਰਣਜੀਤ ਸਿੰਘ ਰਾਜੂ): ਪੰਜਾਬ ਯੂਥ ਕਾਂਗਰਸ ਦੀਆਂ ਪਿਛਲੇ ਮਹੀਨਿਆਂ ਦੌਰਾਨ ਹੋਈਆਂ ਚੋਣਾਂ ਦੇ ਨਤੀਜੇ ਸਾਹਮਣੇ ਆ ਗਏ ਹਨ, ਜਿਸ ਵਿਚ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਮਰਹੂਮ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਦੇ ਸਾਥੀਆਂ ਦਾ ਮੁੜ ਪੱਲੜਾ ਭਾਰੀ ਰਿਹਾ ਹੈ। ਜਟਾਣਾ ਦੇ ਅਤੀ ਨਜ਼ਦੀਕੀ ਸਾਥੀ ਰਣਜੀਤ ਸਿੰਘ ਸੰਧੂ ਲਗਾਤਾਰ ਦੂਸਰੀ ਵਾਰ ਪੰਜਾਬ ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਚੁਣੇ ਗਏ ਹਨ ਜਦਕਿ ਜਟਾਣਾ ਦੇ ਦੂਸਰੇ ਸਾਥੀ ਜਸਪ੍ਰੀਤ ਸਿੰਘ ਜੱਸਾ ਕੋਟਸ਼ਮੀਰ ਯੂਥ ਕਾਂਗਰਸ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਚੁਣੇ ਗਏ ਹਨ । ਰਣਜੀਤ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਯੂਥ ਕਾਂਗਰਸ ਦੇ ਕੁਲ ਚੁਣੇ ਜਾਣ ਵਾਲੇ 13 ਸੂਬਾ ਜਨਰਲ ਸਕੱਤਰਾਂ ਦੇ ਅਹੁਦੇ ਲਈ ਕੁਲ 110 ਉਮੀਦਵਾਰ ਚੋਣ ਮੈਦਾਨ ਵਿਚ ਸਨ, ਜਿੰਨਾਂ ’ਚੋਂ ਉਨ੍ਹਾਂ ਨੇ 15400 ਭਾਰੀ ਵੋਟਾਂ ਨਾਲ ਜਿੱਤ ਪ੍ਰਾਪਤ ਕਰਦਿਆਂ ਪੰਜਾਬ ਭਰ ’ਚੋਂ ਤੀਸਰਾ ਸਥਾਨ ਹਾਸਲ ਕੀਤਾ ਹੈ। ਇਸ ਤਰ੍ਹਾਂ ਜਸਪ੍ਰੀਤ ਸਿੰਘ ਜੱਸਾ ਨੇ 14989 ਵੋਟਾਂ ਹਾਸਲ ਕਰਕੇ ਜ਼ਿਲ੍ਹਾ ਯੂਥ ਕਾਂਗਰਸ ਬਠਿੰਡਾ ਦੀ ਪ੍ਰਧਾਨਗੀ ਜਿੱਤੀ ਹੈ। ਜੱਸਾ ਪੰਜਾਬ ਯੂਨੀਵਰਸਿਟੀ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ ਅਤੇ ਲੰਘੀਆਂ ਚੋਣਾਂ ਵਿਚ ਨਗਰ ਪੰਚਾਇਤ ਕੋਟਸ਼ਮੀਰ ਤੋਂ ਕੌਂਸਲਰ ਵਜੋਂ ਵੀ ਜਿੱਤ ਪ੍ਰਾਪਤ ਕੀਤੀ ਹੈ । ਰਣਜੀਤ ਸਿੰਘ ਸੰਧੂ ਅਤੇ ਜਸਪ੍ਰੀਤ ਸਿੰਘ ਜੱਸਾ ਨੇ ਆਪਣੀ ਜਿੱਤ ਦਾ ਸਿਹਰਾ ਆਪਣੇ ਮਰਹੂਮ ਸਾਥੀ ਖੁਸ਼ਬਾਜ਼ ਸਿੰਘ ਜਟਾਣਾ ਨੂੰ ਦਿੰਦਿਆਂ ਹੋਇਆ ਕਿਹਾ ਕਿ, ਉਨ੍ਹਾਂ ਵਲੋਂ ਸਿਆਸਤ ਦੇ ਪਿੜ ਵਿਚ ਵਿਚਰਨ ਦੇ ਸਿਖਾਏ ਗਏ ਗੁਣਾਂ ਦੀ ਬਦੌਲਤ ਅੱਜ ਉਸ ਨੇ ਪੰਜਾਬ ਦੇ ਨੌਜਵਾਨ ਵਰਗ ਦੇ ਪਿਆਰ ਅਤੇ ਸਾਥ ਨਾਲ ਇਹ ਜਿੱਤ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਭਰ ’ਚ ਹੋਰ ਨੌਜਵਾਨਾਂ ਨੂੰ ਯੂਥ ਕਾਂਗਰਸ ਨਾਲ ਜੋੜਗੇ ਤੇ ਯੂਥ ਨੂੰ ਮਜ਼ਬੂਤ ਕੀਤਾ ਜਾਵੇਗਾ।

ਪਿਛਲੀ ਖ਼ਬਰ ਜਮਹੂਰੀਅਤ ਨੂੰ ਦਰਪੇਸ਼ ਚੁਣੌਤੀਆਂ ਦੇ ਟਾਕਰੇ ਲਈ ਸਮੂਹ ਧਰਮ ਨਿਰਪੱਖ ਤੇ ਇਨਸਾਫ ਪਸੰਦ ਤਾਕਤਾਂ ਨੂੰ ਇਕਜੁੱਟ ਹੋ ਕੇ ਆਵਾਜ਼... ਅਗਲੀ ਖ਼ਬਰ ਕੰਨਿਆ ਪਾਠਸ਼ਾਲਾ ਵਿਖੇ ਯੋਗ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।