03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਮੇਰੀ ਰਸੋਈ ਯੋਜਨਾ ਤਹਿਤ ਪਿੰਡ ਮੱਲਵਾਲਾ ਦੇ ਰਾਸ਼ਨ ਕਾਰਡ ਧਾਰਕਾਂ ਨੂੰ ਵੰਡੀਆਂ ਗਈਆਂ ਕਿੱਟਾਂ

ਅਜੀਤ ਡੈਸਕ 26-06-2026

ਰਾਮਾ ਮੰਡੀ, 25 ਜੂਨ (ਗੁਰਪ੍ਰੀਤ ਸਿੰਘ ਅਰੋੜਾ)- ਪੰਜਾਬ ਸਰਕਾਰ ਵਲੋਂ ਮਹਿੰਗਾਈ ਦੇ ਮੱਦੇਨਜ਼ਰ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਮੇਰੀ ਰਸੋਈ ਯੋਜਨਾ’ ਤਹਿਤ ਪਿੰਡ ਮੱਲਵਾਲਾ ਵਿਖੇ ਰਾਸ਼ਨ ਕਾਰਡ ਧਾਰਕ ਪਰਿਵਾਰਾਂ ਨੂੰ ਲੋੜੀਂਦੇ ਰਸੋਈ ਸਾਮਾਨ ਵਾਲੀਆਂ ਕਿੱਟਾਂ ਵੰਡੀਆਂ ਗਈਆਂ । ਇਨ੍ਹਾਂ ਕਿੱਟਾਂ ’ਚ ਚਣਿਆਂ ਦੀ ਦਾਲ, ਖੰਡ, ਸਰ੍ਹੋਂ ਦਾ ਤੇਲ, ਨਮਕ, ਹਲਦੀ ਅਤੇ ਹੋਰ ਜ਼ਰੂਰੀ ਖਾਣ-ਪੀਣ ਦਾ ਸਾਮਾਨ ਸ਼ਾਮਿਲ ਸੀ । ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੀ ਇਸ ਲੋਕ ਭਲਾਈ ਸਕੀਮ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਮਹਿੰਗਾਈ ਦੇ ਦੌਰ ਵਿੱਚ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ । ਇਸ ਮੌਕੇ ਜਾਣਕਾਰੀ ਦਿੰਦਿਆਂ ਚੇਅਰਮੈਨ ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਸਹਾਰਾ ਦੇਣਾ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ। ਇਸ ਮੌਕੇ ਸੁਰਜੀਤ ਸਿੰਘ, ਕੁਲਦੀਪ ਸਿੰਘ, ਕਰਨੈਲ ਸਿੰਘ, ਬਲੌਰ ਸਿੰਘ, ਬਲਵੀਰ ਸਿੰਘ, ਕਸ਼ਮੀਰ ਸਿੰਘ, ਡਿਪੂ ਹੋਲਡਰ ਜਗਜੀਤ ਸਿੰਘ ਪੱਕਾ ਕਲਾ ਸਮੇਤ ਪਿੰਡ ਵਾਸੀ ਹਾਜ਼ਰ ਸਨ ।

ਪਿਛਲੀ ਖ਼ਬਰ ਸਾਡਾ ਬਕਾਇਆ ਮਾਣਭੱਤਾ ਵੀ ਜਾਰੀ ਕਰੋ ਮਾਨ ਸਾਹਿਬ- ਸੁਰਜੀਤ ਸਿੰਘ ਸਿੱਧੂ ਅਗਲੀ ਖ਼ਬਰ ਰੁਚਿਕਾ ਗੋਇਲ ਦੇ ਨਗਰ ਕੌਂਸਲ ਰਾਮਾਂ ਦੀ ਪ੍ਰਧਾਨ ਬਣਨ ’ਤੇ ਖੁਸ਼ੀ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।