28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਝੋਨੇ ਦੇ ਸੀਜ਼ਨ ’ਚ ਬਿਜਲੀ ਕੱਟਾਂ ਤੋਂ ਨਿਰਾਸ਼ ਹੋਏ ਕਿਸਾਨ ਭਲਕੇ ਬਿਜਲੀ ਐਕਸੀਅਨ ਦਫ਼ਤਰ ਅੱਗੇ ਧਰਨੇ ਦਾ ਐਲਾਨ

ਅਜੀਤ ਡੈਸਕ 29-06-2026

ਮਹਿਮਾ ਸਰਜਾ, 28 ਜੂਨ (ਬਲਦੇਵ ਸੰਧੂ)- ਝੋਨੇ ਦੇ ਸੀਜ਼ਨ ਦੌਰਾਨ ਖੇਤੀ ਲਈ ਲੋੜੀਂਦੀ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ’ਚ ਰੋਸ ਵਧਦਾ ਜਾ ਰਿਹਾ ਹੈ । ਇਸ ਸਬੰਧੀ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਲੱਖੀ ਜੰਗਲ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਦੇ ਗੋਨਿਆਣਾ ਬਲਾਕ ਦੀ ਮੀਟਿੰਗ ਜ਼ਿਲ੍ਹਾ ਪ੍ਰੈਸ ਸਕੱਤਰ ਰਣਜੀਤ ਸਿੰਘ ਜੀਦਾ ਦੀ ਅਗਵਾਈ ਹੇਠ ਹੋਈ । ਮੀਟਿੰਗ ਵਿਚ ਬਲਾਕ ਪ੍ਰਧਾਨ ਕੁਲਵੰਤ ਸਿੰਘ ਨੇਹੀਆ ਵਾਲਾ ਅਤੇ ਜਨਰਲ ਸਕੱਤਰ ਗੁਰਦੀਪ ਸਿੰਘ ਮਹਿਮਾ ਸਰਜਾ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਰਹੇ । ਕਿਸਾਨਾਂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਝੋਨੇ ਲਈ ਅੱਠ ਘੰਟੇ ਬਿਜਲੀ ਸਪਲਾਈ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਹਕੀਕਤ ਵਿੱਚ ਪਾਵਰ ਕੱਟਾਂ ਦੇ ਬਹਾਨੇ ਸਿਰਫ਼ ਚਾਰ ਤੋਂ ਪੰਜ ਘੰਟੇ ਹੀ ਬਿਜਲੀ ਦਿੱਤੀ ਜਾ ਰਹੀ ਹੈ । ਝੋਨੇ ਦੀ ਲਵਾਈ ਅਤੇ ਸਿੰਚਾਈ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ ਅਤੇ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਸ ਮੌਕੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 30 ਜੂਨ, ਮੰਗਲਵਾਰ ਨੂੰ ਬਠਿੰਡਾ ਸਥਿਤ ਬਿਜਲੀ ਬੋਰਡ ਦੇ ਐਕਸੀਅਨ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ । ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਨੂੰ ਨਿਰਵਿਘਨ ਅਤੇ ਪੂਰੇ ਸਮੇਂ ਲਈ ਬਿਜਲੀ ਸਪਲਾਈ ਯਕੀਨੀ ਨਾ ਬਣਾਈ ਗਈ ਤਾਂ ਅਗਲੀ ਮੀਟਿੰਗ ਵਿਚ ਹੋਰ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਮੀਟਿੰਗ ਵਿੰਚ ਹਾਜ਼ਰ ਪਿੰਡ ਇਕਾਈਆਂ ਦੇ ਪ੍ਰਧਾਨਾਂ ਨੇ ਭਰੋਸਾ ਦਿੱਤਾ ਕਿ ਧਰਨੇ ਵਿਚ ਵੱਧ ਤੋਂ ਵੱਧ ਕਿਸਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ ਅਤੇ ਟਰੈਕਟਰ-ਟਰਾਲੀਆਂ ਸਮੇਤ ਵੱਡਾ ਕਾਫ਼ਲਾ ਬਠਿੰਡਾ ਵੱਲ ਰਵਾਨਾ ਕੀਤਾ ਜਾਵੇਗਾ। ਸਰਕਾਰ ਅਤੇ ਬਿਜਲੀ ਵਿਭਾਗ ਨੂੰ ਅਪੀਲ ਕੀਤੀ ਕਿ ਬਿਨਾਂ ਵਜ੍ਹਾ ਲਗਾਏ ਜਾ ਰਹੇ ਪਾਵਰ ਕੱਟ ਤੁਰੰਤ ਬੰਦ ਕਰਕੇ ਝੋਨੇ ਦੇ ਸੀਜ਼ਨ ਦੌਰਾਨ ਨਿਰੰਤਰ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ।

ਪਿਛਲੀ ਖ਼ਬਰ ਦਮਦਮਾ ਸਾਹਿਬ ਪ੍ਰੈੱਸ ਕਲੱਬ ਤਲਵੰਡੀ ਸਾਬੋ ਦੀ ਮੀਟਿੰਗ ਹੋਈ ਅਗਲੀ ਖ਼ਬਰ 12 ਸਾਲਾਂ ’ਚ ਬਠਿੰਡਾ ਪੁਲਿਸ ਨੇ ਸਿਰਫ਼ 14 ਜੁਗਾੜੂ ਵਾਹਨ ਕੀਤੇ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।