08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਬਿਜਲੀ ਕੱਟਾਂ ਖ਼ਿਲਾਫ਼ ਭਾਜਪਾ ਵਲੋਂ ਬਿਜਲੀ ਗਰਿੱਡ ਦੇ ਬਾਹਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

ਅਜੀਤ ਡੈਸਕ 03-07-2026

ਬਠਿੰਡਾ, 2 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਭਾਰਤੀ ਜਨਤਾ ਪਾਰਟੀ, ਬਠਿੰਡਾ ਸ਼ਹਿਰੀ ਵਲੋਂ ਹਨੂਮਾਨ ਚੌਕ ਨੇੜੇ ਸਥਿਤ ਪਾਵਰ ਗਰਿੱਡ ਦੇ ਬਾਹਰ ਅਣਐਲਾਨੇ ਅਤੇ ਲੰਮੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ ਗਈ। ਰੋਸ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਭਿਆਨਕ ਗਰਮੀ ਦੇ ਬਾਵਜੂਦ ਲੋਕਾਂ ਨੂੰ ਘੰਟਿਆਂ ਤੱਕ ਅਣਐਲਾਨੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨਾਲ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਿਰਵਿਘਨ ਬਿਜਲੀ ਦੇਣ ਦੇ ਦਾਅਵੇ ਕੀਤੇ ਗਏ ਸਨ, ਪਰ ਹਕੀਕਤ ਵਿਚ ਕਈ-ਕਈ ਘੰਟਿਆਂ ਦੇ ਕੱਟ ਲੱਗ ਰਹੇ ਹਨ। ਸਿੰਗਲਾ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਲੋੜੀਂਦੀ ਬਿਜਲੀ ਅਤੇ ਨਹਿਰੀ ਪਾਣੀ ਨਹੀਂ ਮਿਲ ਰਿਹਾ। ਉਨ੍ਹਾਂ ਦਾਅਵਾ ਕੀਤਾ ਕਿ ਕਈ ਥਾਵਾਂ ‘ਤੇ ਕਿਸਾਨਾਂ ਨੂੰ ਸਿਰਫ਼ ਇਕ ਤੋਂ ਦੋ ਘੰਟੇ ਹੀ ਬਿਜਲੀ ਮਿਲ ਰਹੀ ਹੈ, ਜਿਸ ਕਾਰਨ ਝੋਨੇ ਦੀ ਫ਼ਸਲ ਪ੍ਰਭਾਵਿਤ ਹੋ ਰਹੀ ਹੈ ਅਤੇ ਕਿਸਾਨਾਂ ਉੱਪਰ ਵਾਧੂ ਆਰਥਿਕ ਬੋਝ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਰਾਜ ਸਰਕਾਰ ਨੇ ਬਿਜਲੀ ਉਤਪਾਦਨ ਵਧਾਉਣ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ, ਜਿਸ ਕਾਰਨ ਪੰਜਾਬ ਅੱਜ ਬਿਜਲੀ ਸੰਕਟ ਨਾਲ ਜੂਝ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਪ੍ਰਚਾਰ ਤੱਕ ਹੀ ਸੀਮਤ ਹੈ।ਭਾਜਪਾ ਆਗੂ ਨੇ ਕਿਹਾ ਕਿ ਕਿਸਾਨ, ਵਪਾਰੀ, ਮਜ਼ਦੂਰ, ਮੁਲਾਜ਼ਮ ਅਤੇ ਆਮ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਵਿਚ ਜਲਦੀ ਸੁਧਾਰ ਨਾ ਕੀਤਾ ਗਿਆ ਤਾਂ ਭਾਜਪਾ ਸੂਬਾ ਪੱਧਰ ‘ਤੇ ਵੱਡਾ ਅੰਦੋਲਨ ਸ਼ੁਰੂ ਕਰੇਗੀ।

ਪਿਛਲੀ ਖ਼ਬਰ ਬੇਸਮੈਂਟ ‘ਚ ਬਣੇ ਵਪਾਰੀ ਦੇ ਗੋਦਾਮ ‘ਚ ਭਰਿਆ ਮੀਂਹ ਦਾ ਪਾਣੀ, ਲੱਖਾਂ ਰੁਪਏ ਦਾ ਸਮਾਨ ਹੋਇਆ ਖ਼ਰਾਬ ਅਗਲੀ ਖ਼ਬਰ 10 ਅਰਬ 2 ਲੱਖ 72 ਹਜ਼ਾਰ 405 ਦਾ ਪਹਾੜਾ 100 ਲਾਈਨਾਂ ਤੱਕ ਸੁਣਾ ਕੇ ਰਾਮਪੁਰਾ ਫੂਲ ਦੇ ਇਸ਼ਾਨ ਤਾਇਲ ਨੇ ਬਣਾਇਆ ਨਵਾਂ ਵਰਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।