07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਵਲੋਂ ‘ਜੀ ਰਾਮ ਜੀ’ ਖਿਲਾਫ਼ ਸੂਬਾ ਪੱਧਰੀ ਕਨਵੈੱਨਸ਼ਨ ਦਾ ਐਲਾਨ

ਅਜੀਤ ਡੈਸਕ 03-07-2026

ਬਠਿੰਡਾ, 2 ਜੁਲਾਈ (ਸੱਤਪਾਲ ਸਿੰਘ ਸਿਵੀਆਂ)- ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਪੰਜਾਬ ਨੇ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਮਨਰੇਗਾ ਦੀ ਥਾਂ ‘ਜੀ ਰਾਮ ਜੀ’ ਸਕੀਮ ਲਾਗੂ ਕਰਨ ਦਾ ਵਿਰੋਧ ਕਰਦਿਆਂ ਇਸ ਦੇ ਖਿਲਾਫ਼ ਸੂਬਾ ਪੱਧਰੀ ਕਨਵੈੱਨਸ਼ਨ ਕਰਨ ਦਾ ਐਲਾਨ ਕੀਤਾ ਹੈ।ਇਸ ਸਬੰਧੀ ਸਥਾਨਕ ਟੀਚਰ ਹੋਮ ਵਿਖੇ ਹੋਈ ਸੂਬਾ ਕਮੇਟੀ ਦੀ ਇਕੱਤਰਤਾ ਦੌਰਾਨ ਮੋਰਚੇ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਅਤੇ ਸੂਬਾ ਜਨਰਲ ਸਕੱਤਰ ਹਰਵਿੰਦਰ ਸਿੰਘ ਸੇਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ‘ਜੀ ਰਾਮ ਜੀ’ ਕਾਨੂੰਨ ਖਿਲਾਫ਼ ਵਿਧਾਨ ਸਭਾ ਵਿਚ ਮਤਾ ਪਾਸ ਕੀਤਾ ਤੇ ਹੁਣ ਖ਼ੁਦ ਹੀ ਲਾਗੂ ਕਰਕੇ ਸੂਬੇ ਦੇ ਮਜ਼ਦੂਰਾਂ ਨਾਲ ਧੋਖਾ ਕੀਤਾ। ਸਮਾਓ ਨੇ ਕਿਹਾ ਕਿ ਭਗਵੰਤ ਮਾਨ ਲੋਕਾਂ ਅਤੇ ਪੰਜਾਬ ਦਾ ਨਹੀਂ, ਸਗੋਂ ਭਾਜਪਾ ਦਾ ਮੁੱਖ ਮੰਤਰੀ ਬਣ ਕੇ ਸੂਬੇ ਅੰਦਰ ਮਜ਼ਦੂਰ-ਦਲਿਤ ਵਿਰੋਧੀ ਫ਼ੈਸਲੇ ਲਾਗੂ ਕਰ ਰਿਹਾ। ਸਿੱਖਿਆ, ਰੁਜ਼ਗਾਰ ਤੇ ਹੱਕ ਖੋਹ ਕੇ ਮੁਫ਼ਤ ਦੀਆਂ ਰਿਆਤਾਂ ਦੇ ਨਾਂਅ ‘ਤੇ ਲੋਕਾਂ ਨੂੰ ਅਪਾਹਜ ਬਣਾਇਆ ਜਾ ਰਿਹਾ ਅਤੇ ਐਸ.ਆਈ.ਆਰ. ਰਾਹੀਂ ਵੋਟ ਦਾ ਹੱਕ ਖੋਹਿਆ ਜਾ ਰਿਹਾ, ਜਿਸ ਦੇ ਖਿਲਾਫ਼ ਮੋਰਚੇ ਵਲੋਂ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਬਠਿੰਡਾ ਵਿਚ ਸੂਬਾ ਪੱਧਰੀ ਕਨਵੈੱਨਸ਼ਨ ਕੀਤੀ ਜਾਵੇਗੀ। ਇਸ ਮੌਕੇ ਲੈਕਚਰਾਰਾਂ ਦੀ ਭਰਤੀ ‘ਚ ਐਸ.ਸੀ. ਕੋਟਾ ਨਾ ਰੱਖਣ ਅਤੇ ਪਿੰਡ ਚੰਦਭਾਨ ਦੀ ਦਲਿਤ ਸਰਪੰਚ ਨੂੰ ਬਰਖ਼ਾਸਤ ਕਰਨ ਦੀ ਸਖ਼ਤ ਨਿਖੇਧੀ ਕੀਤੀ ਗਈ। ਇਸ ਮੌਕੇ ਸੂਬਾ ਵਿੱਤ ਸਕੱਤਰ ਮੱਖਣ ਸਿੰਘ ਰਾਮਗੜ੍ਹ, ਪਾਲ ਕੌਰ ਤਾਜੋਕੇ, ਮਨਜੀਤ ਬਟਾਲਾ, ਨਿੱਕਾ ਸਿੰਘ ਬਹਾਦਰਪੁਰ, ਕਰਮਜੀਤ ਫ਼ਰੀਦਕੋਟ, ਅਸ਼ਵਨੀ ਕੁਮਾਰ ਹੈਪੀ ਪਠਾਨਕੋਟ, ਸਰੂਪ ਸਿੰਘ ਖ਼ਾਲਸਾ ਅੰਮ੍ਰਿਤਸਰ, ਸੁਖਵਿੰਦਰ ਬੋਹਾ, ਜਸਵੰਤ ਸਿੰਘ ਖ਼ਾਲਸਾ ਆਦਿ ਮੌਜੂਦ ਸਨ।

ਪਿਛਲੀ ਖ਼ਬਰ ਬਿਜਲੀ ਕੱਟਾਂ ਕਾਰਨ ਭਾਜਪਾ ਆਗੂਆਂ ਵਲੋਂ ਪੰਜਾਬ ਸਰਕਾਰ ਦੀ ਨਿਖੇਧੀ ਅਗਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਆਰਟੀਫ਼ਿਸ਼ੀਅਲ ਇਟੈਲੀਜੈਂਸ ਅਤੇ ਰੋਬੋਟਿਕਸ ਤਕਨੀਕਾਂ ਬਾਰੇ 15 ਰੋਜ਼ਾ ਸਮਰ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।