08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਪਾਵਰ ਕਾਰਪੋਰੇਸ਼ਨ ਦੇ ਠੇਕਾ ਮੁਲਾਜ਼ਮਾਂ ਦੇ ਹੱਕ ’ਚ ਕੀਤੀ ਗੇਟ ਰੈਲੀ

ਅਜੀਤ ਡੈਸਕ 04-07-2026
ਲਹਿਰਾ ਮੁਹੱਬਤ, 3 ਜੁਲਾਈ (ਸੁਖਪਾਲ ਸਿੰਘ ਸੁੱਖੀ): ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਬੈਨਰ ਹੇਠ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਪਾਵਰ ਕਾਰਪੋਰੇਸ਼ਨ ਦੇ ਸੰਘਰਸ਼ ਕਰ ਰਹੇ ਠੇਕਾ ਮੁਲਾਜ਼ਮਾਂ ਦੇ ਹੱਕ ’ਚ ਮੁੱਖ ਗੇਟ ਅੱਗੇ ਗੇਟ ਰੈਲੀ ਕੀਤੀ। ਕਮੇਟੀ ਦੇ ਸੂਬਾ ਆਗੂ ਜਗਰੂਪ ਸਿੰਘ ਲਹਿਰਾ, ਜਗਸੀਰ ਸਿੰਘ ਭੰਗੂ, ਬਲਜਿੰਦਰ ਸਿੰਘ ਮਾਨ, ਲਛਮਣ ਸਿੰਘ ਰਾਮਪੁਰਾ, ਹਰਦੀਪ ਸਿੰਘ ਤੱਗੜ ਅਤੇ ਨਾਇਬ ਸਿੰਘ ਲਹਿਰਾ ਨੇ ਕਿਹਾ ਕਿ ਸਬ ਕਮੇਟੀ/ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਪਾੜੋ ਅਤੇ ਰਾਜ ਕਰੋ ਦੀ ਨੀਤੀ ਨੂੰ ਅਪਣਾਉਂਦਿਆਂ ਵਿਭਾਗ ਦੇ ਸਮੂਹ ਆਊਟ ਸੋਰਸਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ’ਚ ਮਰਜ਼ ਕਰਨ ਤੋਂ ਲਗਾਤਾਰ ਟਾਲ਼ਾ ਵੱਟ ਰਹੀ ਹੈ। ਠੇਕਾ ਮੁਲਾਜ਼ਮਾਂ ਵਲੋਂ ਕੀਤੇ ਜਾ ਰਹੇ ਲਗਾਤਾਰ ਸੰਘਰਸ਼ ਦੇ ਦਬਾਅ ਸਦਕਾ ਵਿੱਤ ਮੰਤਰੀ/ਸਬ ਕਮੇਟੀ ਚੇਅਰਮੈਨ ਹਰਪਾਲ ਚੀਮਾ ਅਤੇ ਮੈਨੇਜਮੈਂਟ ਵਲੋਂ 22 ਜੂਨ ਨੂੰ ਚੰਡੀਗੜ੍ਹ ਵਿਖੇ ਕਮੇਟੀ ਦੇ ਸੂਬਾ ਆਗੂਆਂ ਨਾਲ ਕੀਤੀ ਪੈਨਲ ਮੀਟਿੰਗ ’ਚ ਵਿਭਾਗ ਅੰਦਰ 30 ਜੂਨ ਤੱਕ ਮਰਜ਼ ਕਰਨ ਦੀ ਸਹਿਮਤੀ ਬਣੀ ਸੀ, ਪਰ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਤਹਿ 30 ਜੂਨ ਨੂੰ ਸਿਰਫ਼ ਤੇ ਸਿਰਫ਼ ਸਰਕਾਰੀ ਥਰਮਲ ਪਲਾਂਟਾਂ ਦੇ ਆਊਟ ਸੋਰਸਡ ਠੇਕਾ ਮੁਲਾਜ਼ਮਾਂ ਨੂੰ ਨੋਟੀਫ਼ਿਕੇਸ਼ਨ ਜਾਰੀ ਕਰਕੇ ਪਾਵਰ ਕਾਰਪੋਰੇਸ਼ਨ ਦੇ ਬਾਕੀ ਮੁਲਾਜ਼ਮਾਂ ਨਾਲ ਧੋਖਾ ਕੀਤਾ ਹੈ। ਜਿਸ ਦੇ ਵਿਰੋਧ ਵਜੋਂ ਪਾਵਰ ਕਾਰਪੋਰੇਸ਼ਨ ਦੇ ਦਫ਼ਤਰਾਂ ਅੱਗੇ ਪਰਿਵਾਰਾਂ ਸਮੇਤ ਲਗਾਤਾਰ ਧਰਨੇ ਦੇਣ ਫ਼ੈਸਲਾ ਕੀਤਾ ਹੈ। ਪੰਜਾਬ ਸਰਕਾਰ ਅਤੇ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਬਾਕੀ ਰਹਿੰਦੇ ਸਮੂਹ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਨੋਟੀਫ਼ਿਕੇਸ਼ਨ ਬਿਨਾਂ ਕਿਸੇ ਦੇਰੀ ਤੋਂ ਤੁਰੰਤ ਪ੍ਰਭਾਵ ਜਾਰੀ ਕੀਤਾ ਜਾਵੇ। ਅਜਿਹਾ ਨਾ ਹੋਣ ਦੀ ਸੂਰਤ ’ਚ ਥਰਮਲ ਪਲਾਂਟਾਂ ਦੇ ਠੇਕਾ ਮੁਲਾਜ਼ਮ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨ ਲਈ ਮਜਬੂਰ ਹੋਣਗੇ।
ਪਿਛਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਨੇਚਰ ਇੰਡੈਕਸ ਇੰਸਟੀਚਿਊਸ਼ਨ ਰੈਂਕਿੰਗ 2026 ਵਿਚ ਭਾਰਤੀ ਅਕਾਦਮਿਕ ਸੰਸਥਾਵਾਂ ਵਿਚੋਂ 11... ਅਗਲੀ ਖ਼ਬਰ ਦਿਲਬਾਗ ਸਿੰਘ ਨੇ ਬਲਾਕ ਸਿੱਖਿਆ ਅਫ਼ਸਰ ਪੱਟੀ ਦਾ ਚਾਰਜ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।