08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 04-07-2026
ਰਾਮਪੁਰਾ ਫੂਲ, 3 ਜੁਲਾਈ (ਹੇਮੰਤ ਕੁਮਾਰ ਸ਼ਰਮਾ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦੇ ਦੂਜੇ ਗੇੜ ‘ਚ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਨਗਰ ਕੀਰਤਨ ਭਗਤ ਰਵਿਦਾਸ ਗੁਰਦੁਆਰਾ ਸਾਹਿਬ ਪਿੰਡ ਰਾਮਪੁਰਾ ਤੋਂ ਸਜਾਇਆ ਗਿਆ। ਫੁੱਲਾਂ ਨਾਲ ਸਜਾਈ ਪਾਲਕੀ ਸਾਹਿਬ ‘ਚ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਬਿਰਾਜਮਾਨ ਕੀਤੇ ਗਏ। ਪੰਜ ਪਿਆਰੇ ਸਾਹਿਬਾਨ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਕਰ ਰਹੇ ਸਨ। ਨਗਰ ਕੀਰਤਨ ਭਗਤ ਰਵਿਦਾਸ ਗੁਰਦੁਆਰਾ ਸਾਹਿਬ ਰਾਮਪੁਰਾ ਤੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਅਰੰਭ ਹੋਇਆ ਅਤੇ ਵੱਖ-ਵੱਖ ਗੁਰਦੁਆਰਿਆਂ ‘ਚ ਹੁੰਦਾ ਹੋਇਆ ਵਾਪਸ ਭਗਤ ਰਵਿਦਾਸ ਗੁਰਦੁਆਰਾ ਸਾਹਿਬ ਰਾਮਪੁਰਾ ਵਿਖੇ ਪਹੁੰਚਿਆ। ਜਿਥੇ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ੁਕਰਾਨੇ ਵਜੋਂ ਅਰਦਾਸ ਕੀਤੀ ਗਈ ਅਤੇ ਨਗਰ ਕੀਰਤਨ ਵਿਚ ਸੇਵਾਵਾਂ ਨਿਭਾਉਣ ਵਾਲਿਆਂ ਸੇਵਾਦਾਰਾਂ ਨੂੰ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਘਾਲ ਅਤੇ ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਸੁਖਪਾਲ ਸਿੰਘ ਫੂਲ ਵਲੋਂ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਦਾ ਸਥਾਨਕ ਸੰਗਤਾਂ ਵਲੋਂ ਸ਼ਾਨਦਾਰ ਢੰਗ ਨਾਲ ਸਵਾਗਤ ਕੀਤਾ ਹੈ ਅਤੇ ਜਿਥੇ ਗੁਰੂ ਸਾਹਿਬਾਨ ਦੇ ਸਤਿਕਾਰ ਵਜੋਂ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲੇ ਸਾਹਿਬ ਭੇਟ ਕੀਤੇ ਗਏ, ਉਥੇ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਨੂੰ ਚਾਹ ਪਕੌੜੇ ਬਿਸਕੁਟ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਨਗਰ ਕੀਰਤਨ ਵਿਚ ਬਹੁਤ ਸਾਰੀਆਂ ਧਾਰਮਿਕ ਸਿਆਸੀ ਅਤੇ ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਵਾ ਹਜ਼ਾਰਾਂ ਸ਼ਰਧਾਵਾਨ ਸੰਗਤਾਂ ਸ਼ਾਮਿਲ ਸਨ। ਇਸ ਸਬੰਧੀ ਜਾਣਕਾਰੀ ਦਿੰਦੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖ਼ਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ ਨੇ ਦਿੱਤੀ।
ਪਿਛਲੀ ਖ਼ਬਰ ਥਰਮਲ ਪਲਾਂਟ ਕਰਮਚਾਰੀ ਸੰਘ ਵਲੋਂ ਪਾਵਰਕਾਮ ਦੇ ਡਿਪਟੀ ਆਈ.ਆਰ. ਮੈਨੇਜਰ ਨਾਲ ਮੁਲਾਕਾਤ ਅਗਲੀ ਖ਼ਬਰ ਐੱਸ.ਐੱਸ.ਡੀ. ਕਾਲਜ ਭੋਖੜਾ ਦੇ ਉਪ ਪ੍ਰਿੰਸੀਪਲ ਅੰਸ਼ਦੀਪ ਕੌਰ ਬਰਾੜ ਅਤੇ ਸਹਾਇਕ ਪ੍ਰੋਫੈਸਰ ਖੁਸ਼ਬੂ ਜੈਨ ਨੇ ਭਾਰਤ ਸਕਾਊਟ ਐਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।