08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਧਰਮ ਪਰਿਵਰਤਨ ਅਤੇ ਨਸ਼ਿਆਂ ਵਿਰੁੱਧ ਅੱਜ ਮਾਨਸਾ ਵਿਚ ਵਿਸ਼ਾਲ ਮਾਰਚ

ਅਜੀਤ ਡੈਸਕ 04-07-2026
ਬਠਿੰਡਾ, 4 ਜੁਲਾਈ (ਪ੍ਰੀਤਪਾਲ ਸਿੰਘ ਰੋਮਾਣਾ)-ਨਿਹੰਗ ਸਿੰਘ ਫ਼ੌਜਾਂ, ਸਾਧੂ-ਸੰਤਾਂ ਅਤੇ ਹਿੰਦੂ-ਸਿੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵਲੋਂ ਧਰਮ ਪਰਿਵਰਤਨ ਅਤੇ ਨਸ਼ਿਆਂ ਦੇ ਵੱਧ ਰਹੇ ਪ੍ਰਭਾਵ ਦੇ ਵਿਰੋਧ ਵਿਚ 4 ਜੁਲਾਈ ਦਿਨ ਸ਼ਨੀਵਾਰ ਨੂੰ ਸ਼ਾਮ 5 ਵਜੇ ਮਾਨਸਾ ਵਿਖੇ ਵਿਸ਼ਾਲ ਮਾਰਚ ਕੱਢਿਆ ਜਾਵੇਗਾ। ਜਥੇਬੰਦੀ ਦੇ ਆਗੂ ਸੁਖਪਾਲ ਸਿੰਘ ਸਰਾਂ ਨੇ ਸਮੂਹ ਸੰਗਤਾਂ ਅਤੇ ਆਮ ਲੋਕਾਂ ਨੂੰ ਇਸ ਮਾਰਚ ਵਿਚ ਵੱਡੀ ਗਿਣਤੀ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਧਰਮ ਪਰਿਵਰਤਨ ਵਰਗੀਆਂ ਸਮਾਜਿਕ ਚੁਣੌਤੀਆਂ ਤੋਂ ਬਚਾਉਣ ਲਈ ਸਮਾਜ ਨੂੰ ਇੱਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਪਣੇ ਬੱਚਿਆਂ ਅਤੇ ਦੇਸ਼ ਦੇ ਸੁਨਹਿਰੇ ਭਵਿੱਖ ਦੀ ਰੱਖਿਆ ਲਈ ਵਰਗ ਨੂੰ ਜਾਗਰੂਕ ਹੋ ਕੇ ਇਨ੍ਹਾਂ ਮੁੱਦਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਜਥੇਬੰਦੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਧਰਮ ਪਰਿਵਰਤਨ ਅਤੇ ਨਸ਼ਿਆਂ ਦੀ ਰੋਕਥਾਮ ਲਈ ਪ੍ਰਭਾਵਸ਼ਾਲੀ ਅਤੇ ਸਖ਼ਤ ਕਾਨੂੰਨ ਬਣਾਏ ਜਾਣ, ਤਾਂ ਜੋ ਸਮਾਜ ਵਿਚ ਫੈਲ ਰਹੀਆਂ ਇਨ੍ਹਾਂ ਬੁਰਾਈਆਂ ’ਤੇ ਕਾਬੂ ਪਾਇਆ ਜਾ ਸਕੇ।
ਪਿਛਲੀ ਖ਼ਬਰ ਕਾਂਗਰਸ ਆਲਾਕਮਾਨ ਵਲੋਂ ਕੀਤੀਆਂ ਨਿਯੁਕਤੀਆਂ ’ਤੇ ਸੀ.ਕਾਂਗਰਸੀ ਆਗੂ ਬਲਵੀਰ ਸਿੰਘ ਸਿੱਧੂ ਨੇ ਪ੍ਰਗਟਾਈ ਖ਼ੁਸ਼ੀ ਅਗਲੀ ਖ਼ਬਰ ਬੱਸ ਅੱਡੇ ਦੀ ਨਰਕਮਈ ਹਾਲਤ ਸੁਧਾਰਨ ਵੱਲ ਪ੍ਰਸ਼ਾਸਨ ਦੇਵੇ ਧਿਆਨ ਨਹੀਂ 10 ਤੋਂ ਆਰੰਭਾਂਗੇ ਸੰਘਰਸ਼- ਕ੍ਰਿਸ਼ਨ ਭਾਗੀਵਾਂਦਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।