08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਕਾਂਗਰਸ ਆਲਾਕਮਾਨ ਵਲੋਂ ਕੀਤੀਆਂ ਨਿਯੁਕਤੀਆਂ ’ਤੇ ਸੀ.ਕਾਂਗਰਸੀ ਆਗੂ ਬਲਵੀਰ ਸਿੰਘ ਸਿੱਧੂ ਨੇ ਪ੍ਰਗਟਾਈ ਖ਼ੁਸ਼ੀ

ਅਜੀਤ ਡੈਸਕ 04-07-2026
ਤਲਵੰਡੀ ਸਾਬੋ, 3 ਜੁਲਾਈ (ਰਣਜੀਤ ਸਿੰਘ ਰਾਜੂ)- 2027 ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੁਲ ਹਿੰਦ ਕਾਂਗਰਸ ਕਮੇਟੀ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਸਥਾਈ ਰੱਖਦਿਆਂ ਹੋਰਨਾਂ ਸੀਨੀਅਰ ਆਗੂਆਂ ਦੀ ਵੱਖ-ਵੱਖ ਅਹੁਦਿਆਂ ‘ਤੇ ਨਿਯੁਕਤੀ ਕਰਨ ਨਾਲ ਕਾਂਗਰਸ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸੀ ਟਿਕਟ ਦੇ ਪ੍ਰਮੁੱਖ ਦਾਅਵੇਦਾਰਾਂ ‘ਚੋਂ ਇਕ ਸੀਨ: ਆਗੂ ਬਲਵੀਰ ਸਿੰਘ ਸਿੱਧੂ ਨੇ ਕੀਤਾ। ਪ੍ਰੈੱਸ ਨੂੰ ਜਾਰੀ ਬਿਆਨ ‘ਚ ਬਲਵੀਰ ਸਿੰਘ ਸਿੱਧੂ ਨੇ ਕਿਹਾ ਕਿ ਚੋਣ ਪ੍ਰਚਾਰ ਕਮੇਟੀ, ਮੈਨੀਫੈਸਟੋ ਕਮੇਟੀ ਸਮੇਤ ਕਾਂਗਰਸ ਆਲਾਕਮਾਨ ਨੇ ਹੋਰ ਕਮੇਟੀਆਂ ਦਾ ਗਠਨ ਕਰਕੇ ਸੂਬਾ ਕਾਂਗਰਸ ਦੇ ਨਾਮੀ ਚਿਹਰਿਆਂ ਨੂੰ ਯੋਗ ਨੁਮਾਇੰਦਗੀ ਦੇ ਕੇ ਦਰਸਾ ਦਿੱਤਾ ਹੈ ਕਿ ਆਲਾਕਮਾਨ ਯੋਗਤਾ ਅਤੇ ਬਰਾਬਰਤਾ ‘ਚ ਯਕੀਨ ਰੱਖਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਯੋਗ ਅਗਵਾਈ ਅਤੇ ਸਮੁੱਚੀਆਂ ਕਮੇਟੀਆਂ ਦੇ ਆਗੂਆਂ ਦੀ ਦੂਰਦਰਸ਼ੀ ਸੋਚ ਸਦਕਾ ਕਾਂਗਰਸ ਪਾਰਟੀ 2027 ਵਿਧਾਨ ਸਭਾ ਚੋਣਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਰਕਾਰ ਬਣਾਵੇਗੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਵਿਧਾਨ ਸਭਾ ਚੋਣਾਂ ‘ਚ ਥੋੜਾ ਸਮਾਂ ਰਹਿ ਗਿਆ ਹੈ ਤਾਂ ਕਾਂਗਰਸੀ ਵਰਕਰਾਂ ਨੂੰ ਚਾਹੀਦਾ ਹੈ ਕਿ ਉਹ ਇਕਜੁਟਤਾ ਨਾਲ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਜੁਟ ਜਾਣ ‘ਤੇ ਪਾਰਟੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ। ਬਲਵੀਰ ਸਿੰਘ ਸਿੱਧੂ ਨੇ ਵੱਖ-ਵੱਖ ਅਹੁਦਿਆਂ ‘ਤੇ ਨਿਯੁਕਤ ਕੀਤੇ ਸਾਰੇ ਸੀਨੀਅਰ ਆਗੂਆਂ ਨੂੰ ਸ਼ੁੱਭਕਾਮਨਾਵਾਂ ਭੇਟ ਕਰਦਿਆਂ ਯਕੀਨ ਦਵਾਇਆ ਕਿ ਹਲਕਾ ਤਲਵੰਡੀ ਸਾਬੋ ‘ਚ ਵੀ ਕਾਂਗਰਸੀ ਵਰਕਰ ਇਕਜੁਟਤਾ ਨਾਲ ਕੰਮ ਕਰਕੇ ਸੀਟ ਕਾਂਗਰਸ ਪਾਰਟੀ ਦੀ ਝੋਲੀ ਪਾਉਣਗੇ।
ਪਿਛਲੀ ਖ਼ਬਰ ਸਿਹਤ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਧਰਮ ਪਰਿਵਰਤਨ ਅਤੇ ਨਸ਼ਿਆਂ ਵਿਰੁੱਧ ਅੱਜ ਮਾਨਸਾ ਵਿਚ ਵਿਸ਼ਾਲ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।