08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਸਿਹਤ ਜਾਗਰੂਕਤਾ ਸੈਮੀਨਾਰ ਕਰਵਾਇਆ

ਅਜੀਤ ਡੈਸਕ 04-07-2026
ਰਾਮਪੁਰਾ ਫੂਲ, 3 ਜੁਲਾਈ (ਹੇਮੰਤ ਕੁਮਾਰ ਸ਼ਰਮਾ)- ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਲੜਕੀਆਂ ਅਤੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਮਹਿਰਾਜ ਫੂਲ ਟਾਊਨ ਵਿਖੇ ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ, ਜ਼ਿਲ੍ਹਾ ਸਿਹਤ ਅਫ਼ਸਰ ਡਾ.ਊਸ਼ਾ ਗੋਇਲ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.ਸੀਮਾ ਗੁਪਤਾ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਵੰਤ ਸਿੰਘ ਬੁੱਗਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਮਾਜ ਦੇ ਹਰ ਵਰਗ ਦੀ ਤੰਦਰੁਸਤੀ ਲਈ ਬਹੁਤ ਸਕੀਮਾਂ ਚਲਾਈਆਂ ਹੋਈਆਂ ਹਨ। ਸ਼ੂਗਰ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਸਿਹਤ ਵਿਭਾਗ ਵਲੋਂ ਦਸ ਲੱਖ ਰੁਪਈਆ ਦਾ ਸਿਹਤ ਬੀਮਾ ਕਰਵਾਇਆ ਜਾ ਰਿਹਾ ਹੋਰ ਵੀ ਬਹੁਤ ਸਾਰੀਆਂ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਬਲਵੀਰ ਸਿੰਘ ਸੰਧੂ ਕਲਾ ਨੇ ਦੱਸਿਆ ਕਿ ਸਮਾਜ ਵਿਚ ਵਾਪਰ ਰਹੇ ਬਹੁਤੇ ਅਪਰਾਧਾਂ ਦੀ ਜੜ੍ਹ ਨਸ਼ੇ ਹਨ। ਇਸ ਲਈ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕ ਲਹਿਰ ਵਿਚ ਆਪੋ-ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੱਛਰਾਂ ਦੀ ਰੋਕਥਾਮ ਲਈ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਟ੍ਰੇਨਿੰਗ ਅਫ਼ਸਰ ਨੇ ਬੱਚਿਆਂ ਨੂੰ ਚੰਗੀਆਂ ਨੈਤਿਕ ਕਦਰਾਂ ਕੀਮਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਅੰਤ ਵਿਚ ਪ੍ਰਿੰਸੀਪਲ ਪਰਮਜੀਤ ਕੌਰ ਕੁਲਾਰ ਨੇ ਸਿਹਤ ਵਿਭਾਗ ਵਲੋਂ ਕਰਵਾਏ ਸਿਹਤ ਜਾਗਰੂਕਤਾ ਕੈਂਪ ਦੀ ਸ਼ਲਾਘਾ ਕੀਤੀ। ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਨਰਪਿੰਦਰ ਸਿੰਘ, ਆਈ.ਟੀ.ਆਈ. ਦਾ ਸਮੂਹ ਸਟਾਫ਼ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਵਿਚ 2027 ਵਿਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ- ਕੌਂਸਲਰ ਸ਼ਿਵਾਨੀ ਗੋਇਲ ਅਗਲੀ ਖ਼ਬਰ ਕਾਂਗਰਸ ਆਲਾਕਮਾਨ ਵਲੋਂ ਕੀਤੀਆਂ ਨਿਯੁਕਤੀਆਂ ’ਤੇ ਸੀ.ਕਾਂਗਰਸੀ ਆਗੂ ਬਲਵੀਰ ਸਿੰਘ ਸਿੱਧੂ ਨੇ ਪ੍ਰਗਟਾਈ ਖ਼ੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।