08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਭਾਜਪਾ ਦੇ ਸੀਨੀਅਰ ਆਗੂ ਗੋਪਾਲ ਕ੍ਰਿਸ਼ਨ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 05-07-2026
ਤਲਵੰਡੀ ਸਾਬੋ, 4 ਜੁਲਾਈ (ਰਣਜੀਤ ਸਿੰਘ ਰਾਜੂ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਭਾਜਪਾ ਦੇ ਸੀਨੀਅਰ ਆਗੂ ਗੋਪਾਲ ਕ੍ਰਿਸ਼ਨ ਬਾਂਸਲ ਨੇ ਅੱਜ ਚੰਡੀਗੜ੍ਹ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸਿੰਘ ਸੈਣੀ ਨਾਲ ਮੁਲਾਕਾਤ ਕਰਦਿਆਂ ਜਿੱਥੇ ਹਲਕੇ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਉੱਥੇ ਉਨਾਂ ਨੇ ਮੁੱਖ ਮੰਤਰੀ ਸੈਣੀ ਨੂੰ ਦਮਦਮਾ ਸਾਹਿਬ ਆਉਣ ਦਾ ਸੱਦਾ ਵੀ ਦਿੱਤਾ।ਪ੍ਰੈੱਸ ਨੂੰ ਜਾਰੀ ਬਿਆਨ ਚ ਭਾਜਪਾ ਆਗੂ ਗੋਪਾਲ ਕ੍ਰਿਸ਼ਨ ਬਾਂਸਲ ਨੇ ਕਿਹਾ ਕਿ ਬੜੇ ਸੁਹਿਰਦ ਮਾਹੌਲ ਚ ਹੋਈ ਮੁਲਾਕਾਤ ਦੌਰਾਨ ਉਨਾਂ ਨੇ ਮੁੱਖ ਮੰਤਰੀ ਹਰਿਆਣਾ ਦੇ ਸਨਮੁੱਖ ਕਈ ਮਸਲੇ ਰੱਖੇ ਜਿਨ੍ਹਾਂ ‘ਤੇ ਵੀਚਾਰ ਸਬੰਧੀ ਉਨ੍ਹਾਂ ਯਕੀਨ ਦਵਾਇਆ। ਉਨ੍ਹਾਂ ਮੁਤਾਬਿਕ ਮੁੱਖ ਮੰਤਰੀ ਸੈਣੀ ਨੇ ਵੀਚਾਰ ਚਰਚਾ ਦੌਰਾਨ ਕਿਹਾ ਕਿ ਪੰਜਾਬ ਦੇ ਲਗਾਤਾਰ ਖ਼ਰਾਬ ਹੋ ਰਹੇ ਹਾਲਾਤਾਂ ਤੇ ਸਿਰਫ਼ ਭਾਜਪਾ ਦੀ ਸਰਕਾਰ ਆਉਣ ‘ਤੇ ਹੀ ਕਾਬੂ ਪਾਇਆ ਜਾ ਸਕਦਾ ਹੈ ਇਸ ਲਈ ਤਕੜੇ ਹੋ ਕੇ ਕੰਮ ਕਰੋ ਤਾਂ ਜੋ 2027 ਵਿੱਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਾਈ ਜਾ ਸਕੇ। ਗੋਪਾਲ ਕ੍ਰਿਸ਼ਨ ਮੁਤਾਬਿਕ ਪਾਰਟੀ ਦੀ ਮਜ਼ਬੂਤੀ ਸਬੰਧੀ ਚਰਚਾ ਦੇ ਨਾਲ ਨਾਲ ਉਨ੍ਹਾਂ ਨੇ ਮੁੱਖ ਮੰਤਰੀ ਸੈਣੀ ਨੂੰ ਸਿੱਖਾਂ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਦੀ ਪਾਵਨ ਧਰਤੀ ਤੇ ਪਹੁੰਚ ਕੇ ਤਖਤ ਸਾਹਿਬ ਨਤਮਸਤਕ ਹੋਣ ਦਾ ਸੱਦਾ ਵੀ ਦਿੱਤਾ ਜਿਸਨੂੰ ਸਵੀਕਾਰ ਕਰਦਿਆਂ ਉਨ੍ਹਾਂ ਭਰੋਸਾ ਦਿੱਤਾ ਕਿ ਉਹ ਛੇਤੀ ਦਮਦਮਾ ਸਾਹਿਬ ਆਉਣਗੇ।
ਪਿਛਲੀ ਖ਼ਬਰ ਨੌਜਵਾਨ ਦੀ ਨਹਿਰ ਵਿਚ ਡੁੱਬਣ ਕਾਰਨ ਮੌਤ ਅਗਲੀ ਖ਼ਬਰ ਮੁੱਖ ਮੰਤਰੀ ਨੇ ਕੀਤਾ ਧੋਖਾ, 70 ਫ਼ੀਸਦੀ ਔਰਤਾਂ ਦੇ ਖਾਤੇ ’ਚ ਨਹੀਂ ਆਏ ਪੈਸੇ- ਹਰਸਿਮਰਤ ਕੌਰ ਬਾਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।