08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਗੁਰਦੁਆਰਾ ਸਾਹਿਬ ਸੁੱਖ ਸਾਗਰ ਸਾਹਿਬ ਬਾਲਿਆਂਵਾਲੀ ਵਿਖੇ ਗੁਰਬਾਣੀ ਮੁਕਾਬਲੇ ਕਰਵਾਏ

ਅਜੀਤ ਡੈਸਕ 05-07-2026
ਬਾਲਿਆਂਵਾਲੀ, 4 ਜੁਲਾਈ (ਕੁਲਦੀਪ ਮਤਵਾਲਾ)-ਗੁਰਦੁਆਰਾ ਸਾਹਿਬ ਸੁੱਖ ਸਾਗਰ ਵਿਖੇ ‘ਮੀਰੀ ਪੀਰੀ ਗੁਰਮਤਿ ਪ੍ਰਚਾਰ ਜੱਥਾ ਸਲੀਣਾ’ ਵਲੋਂ ਵਿਸ਼ੇਸ਼ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ। ਇਹ ਗੁਰਬਾਣੀ ਕੰਠ ਮੁਕਾਬਲੇ ਬਾਬਾ ਸ਼ਾਮ ਜੀ ਸਲੀਣੇ ਵਾਲੇ ਦੀ ਰਹਿਨੁਮਾਈ ਹੇਠ ਕਰਵਾਏ ਗਏ। ਗੁਰਬਾਣੀ ਮੁਕਾਬਲੇ ਦੌਰਾਨ ਮੋਹਰੀ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਜਦਕਿ ਇਨ੍ਹਾਂ ਮੁਕਾਬਲਿਆਂ ’ਚ ਹਿੱਸਾ ਲੈਣ ਵਾਲੇ ਸਾਰੇ ਬੱਚਿਆਂ ਨੂੰ ਹੌਸਲਾ ਅਫ਼ਜ਼ਾਈ ਲਈ ਸਨਮਾਨਿਤ ਕੀਤੇ ਗਏ। ਇਸ ਧਾਰਮਿਕ ਸਮਾਗਮ ਦੌਰਾਨ ਪੰਜ ਪਿਆਰਿਆਂ ਦੀ ਅਗਵਾਈ ’ਚ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ। ਇਸ ਮੌਕੇ ਕਰਵਾਏ ਗੁਰਮਤਿ ਸਮਾਗਮ ਤੋਂ ਪ੍ਰੇਰਿਤ ਹੋ ਕੇ 40 ਪ੍ਰਾਣੀਆਂ (ਸ਼ਰਧਾਲੂਆਂ) ਨੇ ਖੰਡੇ ਬਾਟੇ ਦੀ ਪਾਹੁਲ (ਅੰਮ੍ਰਿਤ ਦੀ ਦਾਤ) ਪ੍ਰਾਪਤ ਕੀਤੀ ਅਤੇ ਗੁਰੂ ਵਾਲੇ ਬਣੇ। ਇਸ ਮੌਕੇ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਸਮੇਤ ਪਿੰਡ ਦੀਆਂ ਸੰਗਤਾਂ ਮੌਜੂਦ ਸਨ।
ਪਿਛਲੀ ਖ਼ਬਰ ਸੰਗਤ ਰੇਲਵੇ ਸਟੇਸ਼ਨ ’ਤੇ ਯਾਤਰੀਆਂ ਲਈ ਲਗਾਈ ਠੰਢੇ ਮਿੱਠੇ ਜਲ ਦੀ ਛਬੀਲ ਅਗਲੀ ਖ਼ਬਰ ਪ੍ਰਵਾਸੀ ਨੇ ਛੱਤ ’ਚ ਲੱਗੀ ਪੱਖ਼ੇ ਵਾਲੀ ਕੁੰਡੀ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।