09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸੰਗਤ ਰੇਲਵੇ ਸਟੇਸ਼ਨ ’ਤੇ ਯਾਤਰੀਆਂ ਲਈ ਲਗਾਈ ਠੰਢੇ ਮਿੱਠੇ ਜਲ ਦੀ ਛਬੀਲ

ਅਜੀਤ ਡੈਸਕ 05-07-2026
ਸੰਗਤ ਮੰਡੀ, 4 ਜੁਲਾਈ (ਅੰਮ੍ਰਿਤਪਾਲ ਸ਼ਰਮਾ)- ਵਧਦੀ ਗਰਮੀ ਦੇ ਮੱਦੇਨਜ਼ਰ ਰੇਲਵੇ ਕਰਮਚਾਰੀਆਂ ਵਲੋਂ ਸਮਾਜ ਸੇਵੀ ਲੋਕਾਂ ਦੇ ਸਹਿਯੋਗ ਨਾਲ ਸੰਗਤ ਰੇਲਵੇ ਸਟੇਸ਼ਨ ‘ਤੇ ਯਾਤਰੀਆਂ ਦੀ ਸਹੂਲਤ ਲਈ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਸਮਾਜ ਸੇਵੀ ਅਸ਼ੋਕ ਕੁਮਾਰ ਸਿੰਗਲਾ ਨੇ ਦੱਸਿਆ ਕਿ ਇਸ ਸੇਵਾ ਦਾ ਉਦੇਸ਼ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੂੰ ਗਰਮੀ ਤੋਂ ਰਾਹਤ ਦੇਣਾ ਅਤੇ ਮਨੁੱਖਤਾ ਦੀ ਮਿਸਾਲ ਕਾਇਮ ਕਰਨਾ ਸੀ। ਉਨ੍ਹਾਂ ਦੱਸਿਆ ਕਿ ਆਯੋਜਕਾਂ ਨੇ ਦੱਸਿਆ ਕਿ ਗਰਮੀਆਂ ਵਿਚ ਲੋਕਾਂ ਨੂੰ ਪਾਣੀ ਦੀ ਕਾਫ਼ੀ ਦਿੱਕਤ ਆਉਂਦੀ ਹੈ। ਇਸ ਲਈ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਰੇਲਵੇ ਕਰਮਚਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰਾਂ ਨੇ ਮਿਲ ਕੇ ਇਹ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸੇਵਾਵਾਂ ਨਾਲ ਸਮਾਜ ਵਿਚ ਭਾਈਚਾਰੇ ਦੀ ਭਾਵਨਾ ਵਧਦੀ ਹੈ। ਇਸ ਮੌਕੇ ਦੀਪਕ ਕੁਮਾਰ, ਦੀਪੇਂਦਰ ਸਰੂਪ ਸਿੰਘ, ਮਧੁਸੂਦਨ ਜਾਟ, ਹਰਕੇਸ਼, ਕਮਲੇਸ਼ ਮੀਨਾ, ਅਜੇ, ਅਸ਼ੋਕ ਕੁਮਾਰ ਸਿੰਗਲਾ (ਛੋਟਾ) ਅਤੇ ਟੋਨੀ ਬਾਂਸਲ ਸਮੇਤ ਕਈ ਹੋਰ ਰੇਲਵੇ ਕਰਮਚਾਰੀ ਅਤੇ ਸਮਾਜ ਸੇਵੀ ਹਾਜ਼ਰ ਸਨ। ਸਾਰਿਆਂ ਨੇ ਮਿਲ ਕੇ ਯਾਤਰੀਆਂ ਨੂੰ ਜਲ ਪਿਲਾਇਆ ਅਤੇ ਉਨ੍ਹਾਂ ਦੀ ਸੇਵਾ ਕੀਤੀ। ਯਾਤਰੀਆਂ ਨੇ ਰੇਲਵੇ ਪ੍ਰਸ਼ਾਸਨ ਅਤੇ ਸਮਾਜ ਸੇਵੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਛਬੀਲਾਂ ਨਾਲ ਗਰਮੀ ਵਿਚ ਰਾਹਤ ਮਿਲਦੀ ਹੈ ਅਤੇ ਲੋਕਾਂ ਨੂੰ ਵੱਡੀ ਸਹੂਲਤ ਮਿਲਦੀ ਹੈ। ਆਯੋਜਕਾਂ ਨੇ ਭਵਿੱਖ ਵਿਚ ਵੀ ਅਜਿਹੇ ਸਮਾਜ ਸੇਵੀ ਕਾਰਜ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਛਬੀਲ ਦੌਰਾਨ ਰੇਲ-ਗੱਡੀਆਂ ਦੀ ਉਡੀਕ ਕਰ ਰਹੇ ਯਾਤਰੀਆਂ, ਰੇਲਵੇ ਸਟਾਫ਼ ਅਤੇ ਆਮ ਲੋਕਾਂ ਨੇ ਠੰਡਾ ਮਿੱਠਾ ਜਲ ਗ੍ਰਹਿਣ ਕਰਕੇ ਆਯੋਜਕਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਸਰਕਾਰੀ ਰਾਸ਼ਨ ਕਿੱਟ ਲੈਣ ਆਈ ਔਰਤ ਨੇ ਸਰਕਾਰ ਤੋਂ ਲਾਈ ਗੁਹਾਰ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਸੁੱਖ ਸਾਗਰ ਸਾਹਿਬ ਬਾਲਿਆਂਵਾਲੀ ਵਿਖੇ ਗੁਰਬਾਣੀ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।