10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਅੰਮ੍ਰਿਤਸਰ ‘ਪੰਥਕ ਇਕੱਠ’ ਵਿਚ ਸ਼ਾਮਿਲ ਹੋਣ ਲਈ ਪਿੰਡ ਬੱਛੋਆਣਾ ਤੋਂ ਜਥਾ ਰਵਾਨਾ

ਅਜੀਤ ਡੈਸਕ 05-07-2026
ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)- ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 5 ਜੁਲਾਈ ਨੂੰ ਸੱਦੇ ਵਿਸ਼ਾਲ ‘ਪੰਥਕ ਇਕੱਠ’ ਵਿਚ ਸ਼ਾਮਿਲ ਹੋਣ ਲਈ ਪਿੰਡ ਬੱਛੋਆਣਾ ਤੋਂ ਜਥੇਦਾਰ ਨਛੱਤਰ ਸਿੰਘ ਸੰਧੂ ਦੀ ਅਗਵਾਈ ਹੇਠ ਬੱਸ ਰਾਹੀਂ ਜਥਾ ਰਵਾਨਾ ਹੋਇਆ। ਜਥੇਦਾਰ ਸੰਧੂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਬੀਤੀ 27 ਜੂਨ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦੀ ਗਈ ਹਾਊਸ ਦੀ ਵਿਸ਼ੇਸ਼ ਜਨਰਲ ਇਕੱਤਰਤਾ ਦੌਰਾਨ ਪੰਜ ਸਿੰਘ ਸਾਹਿਬਾਨ ਵਲੋਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸੁਣਾਏ ਮਤੇ ਦੀ ਪ੍ਰੋੜਤਾ ਕਰਦਿਆਂ ਇਸ ਪ੍ਰਤੀ ਸੰਗਤਾਂ ਨੂੰ ਜਾਗਰੂਕ ਕਰਨ ਲਈ ਪਾਸ ਕੀਤੇ ਮਤੇ ਤਹਿਤ 5 ਜੁਲਾਈ ਨੂੰ ਸੱਦੇ ਵਿਸ਼ਾਲ ‘ਪੰਥਕ ਇਕੱਠ’ ਸ਼ਾਮਿਲ ਹੋਣ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਸ਼ਾਨ ਸਮਝੇ ਜਾਂਦੇ ਸ੍ਰੀ ਅਕਾਲ ਤਖਤ ਸਾਹਿਬ ਮਹਾਨ ਜਿੱਥੋਂ ਆਇਆ ਹਰ ਹੁਕਮ ਸਿੱਖ ਸੰਗਤ ਨੂੰ ਪ੍ਰਵਾਨ ਹੋਣਾ ਚਾਹੀਦਾ ਹੈ। ਇਸ ਮੌਕੇ ਸਿਕੰਦਰ ਸਿੰਘ ਲਾਡੀ, ਤੇਜਾ ਸਿੰਘ, ਸੁਰਜੀਤ ਸਿੰਘ, ਗੁਰਜੀਤ ਸਿੰਘ, ਜੱਸਾ ਸਿੰਘ, ਗੁਰਦੇਵ ਸਿੰਘ, ਭੋਲਾ ਸਿੰਘ, ਜਗਤਾਰ ਸਿੰਘ, ਅਮਰੀਕ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 9ਵੀਂ ਏਸ਼ੀਆ ਕੱਪ ਓਪਨ ਇੰਟਰਨੈਸ਼ਨਲ ਤਾਇਕਵਾਂਡੋ ਚੈਂਪੀਅਨਸ਼ਿਪ ’ਚ ਪੰਜਾਬ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ 6 ਸੋਨ, 9 ਚਾ... ਅਗਲੀ ਖ਼ਬਰ ਭੂਸ਼ਨ ਕੁਮਾਰ ਮੱਤੀ ਸਖ਼ਤ ਮੁਕਾਬਲੇ ’ਚ ਟਾਸ ਜਿੱਤ ਕੇ ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।