30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਸਰਕਾਰ ਵਲੋਂ ਬੇਅਦਬੀਆਂ ਸੰਬੰਧੀ ਬਣਾਇਆ ਨਵਾਂ ਕਾਨੂੰਨ ਸੰਗਤਾਂ ਨੂੰ ਸਿੱਖੀ ਤੋਂ ਦੂਰ ਕਰੇਗਾ- ਹਰਸਿਮਰਤ ਕੌਰ ਬਾਦਲ

ਅਜੀਤ ਡੈਸਕ 06-07-2026

ਬੁਢਲਾਡਾ, 5 ਜੁਲਾਈ (ਸਵਰਨ ਸਿੰਘ ਰਾਹੀ)- ਨੇੜਲੇ ਪਿੰਡ ਕਲੀਪੁਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬੇਅਦਬੀਆਂ ਸੰਬੰਧੀ ਬਣਾਇਆ ਗਿਆ ਨਵਾਂ ਕਾਨੂੰਨ ਨਾਨਕ ਨਾਮ ਲੇਵਾ ਸੰਗਤਾਂ ਨੂੰ ਸਿੱਖੀ ਤੋਂ ਦੂਰ ਕਰਨ ਦਾ ਕੰਮ ਕਰੇਗਾ ਕਿਉਂ ਕਿ ਇਸ ਕਾਨੂੰਨ ਅਨੁਸਾਰ ਜੇਕਰ ਕਿਸੇ ਦੇ ਘਰ ਜਾਂ ਸਾਂਝੀ ਥਾਂ ’ਤੇ ਬੇਅਦਬੀ ਹੁੰਦੀ ਹੈ ਤਾਂ ਉਸ ਲਈ ਸਮੁੱਚੀ ਕਮੇਟੀ ਜ਼ਿੰਮੇਵਾਰ ਹੋਵੇਗੀ, ਜਿਸ ਕਰ ਕੇ ਲੋਕ ਆਪਣੇ ਸਾਂਝੇ ਅਤੇ ਨਿੱਜੀ ਸਥਾਨਾਂ ਤੋਂ ਗੁਰੂ ਗ੍ਰੰਥ ਸਾਹਿਬ ਤੇ ਗੁਟਕਾ ਸਾਹਿਬ ਦੇ ਸਰੂਪ ਲਿਜਾ ਕੇ ਗੁਰਦੁਆਰਿਆਂ ’ਚ ਜਮਾਂ ਕਰਵਾ ਰਹੇ ਹਨ। ਬੀਬਾ ਬਾਦਲ ਜੋ ਸੀਨੀਅਰ ਅਕਾਲੀ ਆਗੂ ਜਥੇਦਾਰ ਹਰਮੇਲ ਸਿੰਘ ਕਲੀਪੁਰ ਦੇ ਗ੍ਰਹਿ ਵਿਖੇ ਪਹੁੰਚੇ ਹੋਏ ਸਨ, ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ’ਤੇ ਵੱਡਾ ਵਿਸ਼ਵਾਸ ਕਰ ਕੇ ਸੱਤਾ ਸੌਂਪੀ ਸੀ ਪਰ ਸਾਰੇ ਵਿਧਾਇਕ ਤੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਮੌਕੇ ਸਾਬਤ ਕਰ ਦਿੱਤਾ ਕਿ ਉਹ ਖ਼ੁਦ ਆਪਣੀ ਕੋਈ ਹੋਂਦ ਨਹੀਂ ਰੱਖਦੇ, ਜਿਨ੍ਹਾਂ ਨੂੰ ਬੇਅਦਬੀਆਂ ਸੰਬੰਧੀ ਬਣਾਏ ਗਏ ਅਹਿਮ ਕਾਨੂੰਨ ਦੇ ਬਾਰੇ ਵੀ ਕੁਝ ਵੀ ਨਹੀਂ ਪਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਦੀਆਂ ਤਸਵੀਰਾਂ ਦੀ ਬੇਅਦਬੀ ਕਰਨ ਵਾਲੇ ਮੁੱਖ ਮੰਤਰੀ
(ਬਾਕੀ ਸਫਾ 7 ’ਤੇ

ਪਿਛਲੀ ਖ਼ਬਰ ਬਠਿੰਡਾ ਦੀ ਏਕਮ ਕੌਰ ਨੇ ਅੰਤਰ-ਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ’ਚ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਗੁਰਮੀਤ ਕੌਰ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਲਈ ਸੜਕੀ ਆਵਾਜਾਈ ਠੱਪ ਕਰਕੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।