29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਬੀਰੋਕੇ ਕਲਾਂ ਵਿਖੇ ਸਮਾਗਮ ਕਰਵਾਇਆ

ਅਜੀਤ ਡੈਸਕ 06-07-2026

ਬੁਢਲਾਡਾ, 5 ਜੁਲਾਈ (ਸਵਰਨ ਸਿੰਘ ਰਾਹੀ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਬੀਰੋਕੇ ਕਲਾਂ ਵਿਖੇ ਕਰਵਾਏ ਸਮਾਗਮ ਦੌਰਾਨ ਅਨੇਕਾਂ ਨੌਜਵਾਨਾਂ ਨੇ ਵੱਖ-ਵੱਖ ਪਾਰਟੀਆਂ ਛੱਡ ਕੇ ਵਾਰਿਸ ਪੰਜਾਬ ਦੇ ਪਾਰਟੀ ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਸਿੱਧੂ ਅਤੇ ਹੋਰਨਾਂ ਆਗੂਆਂ ਨੇ ਨੌਜਵਾਨਾਂ ਦਾ ਪਾਰਟੀ ’ਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਚਿੰਤਾਜਨਕ ਸਮਾਜਿਕ, ਰਾਜਨੀਤਿਕ ਅਤੇ ਆਰਥਿਕ ਸਥਿਤੀ ਲਈ ਜ਼ਿੰਮੇਵਾਰ ਰਵਾਇਤੀ ਪਾਰਟੀਆਂ ਬਾਰੇ ਲੋਕ ਭਲੀ ਭਾਂਤ ਸਮਝ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਪਰ ਸੂਬੇ ਦੀਆਂ ਰਾਜਨੀਤਿਕ ਪਾਰਟੀਆਂ ਲੋਕਾਂ ਦੇ ਅਸਲ ਮੁੱਦਿਆਂ ਦਾ ਹੱਲ ਲੱਭਣ ਦੀ ਬਜਾਏ ਇੱਕ-ਦੂਜੇ ’ਤੇ ਦੋਸ਼ ਲਗਾ ਕੇ ਸਿਆਸੀ ਲਾਹਾ ਲੈਣ ’ਚ ਰੁੱਝੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਨਾਲ ਜੁੜੇ ਕਈ ਮੁੱਦੇ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਬਣਾਉਣਾ, ਪੰਜਾਬ ਦੇ ਦਰਿਆਈ ਪਾਣੀਆਂ ਦੇ ਹੱਕਾਂ ਦੀ ਰੱਖਿਆ, ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਤੇ ਸੁਰੱਖਿਆ, ਬੰਦੀ ਸਿੰਘਾਂ ਦੀ ਰਿਹਾਈ, ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਨਾਲ ਸਬੰਧਿਤ ਮਸਲੇ ਜਿਉਂ ਦੇ ਤਿਉਂ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁੱਦਿਆਂ ਦੇ ਹੱਲ ਲਈ ਗੰਭੀਰ ਅਤੇ ਇਮਾਨਦਾਰ ਯਤਨਾਂ ਦੀ ਲੋੜ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਮਾਨਦਾਰ ਅਖਵਾਉਣ ਵਾਲੀ ‘ਆਪ’ ਸਰਕਾਰ ਦੌਰਾਨ ਭ੍ਰਿਸ਼ਟਾਚਾਰ ਦਾ ਬੋਲ-ਬਾਲਾ ਹੈ ਅਤੇ ਆਮ ਲੋਕ ਆਪਣੇ ਹੱਕਾਂ ਲਈ ਵਾਰ-ਵਾਰ ਸੜਕਾਂ ’ਤੇ ਧਰਨੇ ਦੇਣ ਲਈ ਮਜਬੂਰ ਹੋ ਰਹੇ ਹਨ। ਇਸ ਮੌਕੇ ਜਗਮੇਲ ਸਿੰਘ ਅਹਿਮਦਪੁਰ, ਹਰਦੀਪ ਸਿੰਘ ਫ਼ੌਜੀ, ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਜਵਾਹਰਕੇ, ਚਰਨਜੀਤ ਕੌਰ ਬੀਰੋਕੇ, ਧੰਨਾ ਸਿੰਘ ਬੁਢਲਾਡਾ, ਮੱਖਣ ਸਿੰਘ ਭੂੰਦੜ, ਹਾਕਮ ਸਿੰਘ ਫੱਤਾ, ਭੁਪਿੰਦਰ ਸਿੰਘ ਖੀਵਾ ਖ਼ੁਰਦ, ਕਮਲਜੀਤ ਸਿੰਘ ਬੁਢਲਾਡਾ, ਗੁਰਦਰਸ਼ਨ ਸਿੰਘ, ਕੁਲਵੀਰ ਸਿੰਘ ਧੰਨਪੁਰਾ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਐੱਮ.ਪੀ.ਕੋਟੇ ’ਚੋਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਦਿੱਤੀ ਕੋਟਸ਼ਮੀਰ ਨਗਰ ਦੀਆਂ ਸੱਤ ਧਰਮਸ਼ਾਲਾਵਾਂ ਲਈ 27 ਲੱਖ ਦੀ ਗਰਾਂਟ... ਅਗਲੀ ਖ਼ਬਰ ਪੱਕੇ ਹੋਣ ਦਾ ਨੋਟੀਫ਼ਿਕੇਸ਼ਨ ਜਾਰੀ ਕਰਵਾਉਣ ਲਈ ਭੁੱਖ ਹੜਤਾਲ ਕਰਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।