30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਨਗਰ ਕੌਂਸਲ ਸਫ਼ਾਈ ਸੇਵਕ ਯੂਨੀਅਨ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ

ਅਜੀਤ ਡੈਸਕ 09-07-2026
ਭੁੱਚੋ ਮੰਡੀ, 8 ਜੁਲਾਈ (ਬਿੱਕਰ ਸਿੰਘ ਸਿੱਧੂ)- ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ‘ਤੇ ਨਗਰ ਕੌਂਸਲ ਭੁੱਚੋ ਮੰਡੀ ਦੇ ਸਫ਼ਾਈ ਸੇਵਕਾਂ ਨੇ ਪ੍ਰਧਾਨ ਪੱਪੂ ਰਾਮ, ਸੈਕਟਰੀ ਦਿਲਬਾਗ, ਚੇਅਰਮੈਨ ਰਮੇਸ਼ ਪ੍ਰਭੂ, ਸਲਾਹਕਾਰ ਲਛਮਣ ਦਾਸ, ਸਫ਼ਾਈ ਮੇਟ ਰਮੇਸ਼ ਸੰਜੂ ਦੀ ਅਗਵਾਈ ਵਿਚ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ। ਇਸ ਦੌਰਾਨ ਨਗਰ ਕੌਂਸਲ ਦੇ ਦਫ਼ਤਰ ਅੱਗੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇਂ ਸੰਬੋਧਨ ਕਰਦੇ ਹੋਏ ਯੂਨੀਅਨ ਪ੍ਰਧਾਨ ਨੇ ਕਿਹਾ ਕਿ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਪ੍ਰੰਤੂ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਜਿਸ ਦੇ ਰੋਸ ਵਜੋਂ ਮਿਊਂਸੀਪਲ ਕਰਮਚਾਰੀਆਂ, ਸਫ਼ਾਈ ਸੇਵਕਾਂ ਅਤੇ ਸੀਵਰਮੈਨ ਵਲੋਂ ਅਣਮਿਥੇ ਸਮੇਂ ਲਈ ਕੰਮ ਛੋੜ ਹੜਤਾਲ ਕਰਨ ਲਈ ਮਜਬੂਰ ਹੋਣਾ ਪਿਆ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਕੇਂਦਰੀ ਜੇਲ੍ਹ ਅਤੇ ਮਹਿਲਾ ਜੇਲ੍ਹ ਦਾ ਦੌਰਾ ਅਗਲੀ ਖ਼ਬਰ ਨਰੇਗਾ ਮੁਲਾਜ਼ਮਾਂ ਪੰਜਾਬ ਭਰ ’ਚ 10 ਜੁਲਾਈ ਨੂੰ ਸਾੜਨਗੇ ਸਰਕਾਰ ਦੇ ‘ਲਾਰਿਆਂ ਪੰਡ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।