30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

-ਬਠਿੰਡਾ ਅਪਰਾਧਨਾਮਾ- ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 4 ਨਸ਼ਾ ਤਸਕਰ ਕਾਬੂ

ਅਜੀਤ ਡੈਸਕ 09-07-2026
ਬਠਿੰਡਾ, 8 ਜੁਲਾਈ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 25.8 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਹੌਲਦਾਰ ਮੱਖਣ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਈਨ ਪੁਲਿਸ ਵਲੋਂ ਭਾਗੂ ਰੋਡ, ਰਿੰਗ ਰੋਡ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 6.50 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਲਵਕੁਸ਼ ਵਾਸੀ ਬੇਅੰਤ ਨਗਰ ਬਠਿੰਡਾ ਵਜੋਂ ਹੋਈ ਹੈ, ਜਿਸ ‘ਤੇ ਥਾਣਾ ਸਿਵਲ ਲਾਈਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ। ਦੂਸਰੇ ਮਾਮਲੇ ਵਿਚ ਤਫ਼ਤੀਸ਼ੀ ਅਧਿਕਾਰੀ ਹੌਲਦਾਰ ਹਰਜਿੰਦਰ ਸਿੰਘ ਦੀ ਜਾਣਕਾਰੀ ਅਨੁਸਾਰ ਥਾਣਾ ਕੈਨਾਲ ਪੁਲਿਸ ਪਾਰਟੀ ਵਲੋਂ ਸੁਭਾਸ਼ ਕੁਮਾਰ ਨਾਮੀ ਵਿਅਕਤੀ ਵਾਸੀ ਬੀਰਬਲ ਕਾਲੋਨੀ ਬਠਿੰਡਾ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਜਿਸ ‘ਤੇ ਥਾਣਾ ਕੈਨਾਲ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਤੀਸਰੇ ਮਾਮਲੇ ਵਿਚ ਤਫ਼ਤੀਸ਼ੀ ਪੁਲਿਸ ਅਧਿਕਾਰੀ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਦੀ ਜਾਣਕਾਰੀ ਅਨੁਸਾਰ ਥਾਣਾ ਕੈਨਾਲ ਪੁਲਿਸ ਪਾਰਟੀ ਵਲੋਂ ਰਾਕੇਸ਼ ਕੁਮਾਰ ਵਾਸੀ ਜੋਗੀ ਨਗਰ ਬਠਿੰਡਾ ਨੂੰ ਸਰਹਿੰਦ ਨਹਿਰ, ਟੀ.ਪੀ.ਸੀ. ਕਾਲੋਨੀ ਪਾਸੋਂ 10 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ‘ਤੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਚੌਥੇ ਮਾਮਲੇ ਵਿਚ ਤਫ਼ਤੀਸ਼ੀ ਪੁਲਿਸ ਅਧਿਕਾਰੀ ਹਰਪ੍ਰੀਤ ਕੌਰ ਅਨੁਸਾਰ ਥਾਣਾ ਥਰਮਲ ਪੁਲਿਸ ਵਲੋਂ ਗੁਰਵਿੰਦਰ ਸਿੰਘ ਵਾਸੀ ਜੋਗਾਨੰਦ ਨੂੰ ਮਲੋਟ ਰੋਡ ਓਵਰਬ੍ਰਿਜ ਪਾਸੋਂ 2.58 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਸ ‘ਤੇ ਥਾਣਾ ਥਰਮਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਆਕਸਫੋਰਡ ਸਕੂਲ ਵਿਚ ਅਧਿਆਪਕਾਂ ਲਈ ਪ੍ਰੇਰਨਾਦਾਇਕ ਸੈਮੀਨਾਰ ਅਗਲੀ ਖ਼ਬਰ ਸਰਕਾਰੀ ਹਸਪਤਾਲ ਵਿਚ ਸਫ਼ਾਈ ਸੇਵਕ ਦੀ ਭੇਦ ਭਰੇ ਹਲਾਤਾਂ ਵਿਚ ਹੋਈ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।