30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਜਵਾਹਰ ਨਵੋਦਿਆ ਵਿਦਿਆਲਿਆ ਲਈ ਚੁਣੇ ਗਏ 29 ਵਿਦਿਆਰਥੀ ਸਨਮਾਨਿਤ ਕੀਤੇ

ਅਜੀਤ ਡੈਸਕ 09-07-2026
ਰਾਮਪੁਰਾ ਫੂਲ, 8 ਜੁਲਾਈ (ਹੇਮੰਤ ਕੁਮਾਰ ਸ਼ਰਮਾ)-ਭਾਈ ਜੈਤਾ ਜੀ ਫਾਊਂਡੇਸ਼ਨ ਇੰਡੀਆ ਦੇ ਸੰਸਥਾਪਕ ਹਰਪਾਲ ਸਿੰਘ ਦੀ ਯੋਗ ਅਗਵਾਈ ਤਹਿਤ ਜਸਵਿੰਦਰ ਸਿੰਘ ਪਸਰੀਚਾ, ਸੇਵਾ ਮੁਕਤ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਅਤੇ ਸੂਬਾ ਸਹਿ-ਆਰਡੀਨੇਟਰ ਸੰਦੀਪ ਸਿੰਘ ਦੀ ਦੇਖ-ਰੇਖ ਹੇਠ ਬਠਿੰਡਾ ਤੇ ਬਰਨਾਲਾ ਜ਼ਿਲਿ੍ਹਆਂ ਵਿਚ ਚਲਾਏ ਗਏ 21 ਕੋਚਿੰਗ ਸੈਂਟਰਾਂ ਵਿਚੋਂ ਜਵਾਹਰ ਨਵੋਦਿਆ ਵਿਦਿਆਲਾ ਦੇ ਛੇਵੀਂ ਕਲਾਸ ਦੇ ਵਿੱਦਿਅਕ ਸੈਸ਼ਨ 2026-27 ਲਈ ਚੁਣੇ ਗਏ 29 ਵਿਦਿਆਰਥੀਆਂ, ਅਧਿਆਪਕਾਂ/ਵਲੰਟੀਅਰਾਂ ਲਈ ਸਨਮਾਨ ਸਮਾਰੋਹ ਦਾ ਆਯੋਜਨ ਰਾਮਪੁਰਾ ਫੂਲ ਵਿਖੇ ਕੀਤਾ ਗਿਆ। ਸਮਾਗਮ ਵਿਚ ਬੱਚਿਆਂ ਦੇ ਮਾਪਿਆਂ ਨੇ ਵੀ ਸ਼ਮੂਲੀਅਤ ਕੀਤੀ। ਅਧਿਆਪਕਾਂ ’ਚੋਂ ਕੁਲਵੰਤ ਸਿੰਘ ਖੋਖਰ, ਹੈੱਡ ਟੀਚਰ ਗੁਰਜੰਟ ਸਿੰਘ ਬੱਲੋ੍ਹ, ਪੰਜਾਬੀ ਟੀਚਰ ਅਮਰਜੀਤ ਸਿੰਘ (ਸ.ਸ.ਸ. ਸਕੂਲ ਪਿੱਥੋ), ਰਿਟਾ. ਪ੍ਰਿੰਸੀਪਲ ਬਲਜਿੰਦਰ ਸਿੰਘ ਲਹਿਰਾ ਮੁਹੱਬਤ (ਜ਼ਿਲ੍ਹਾ ਕੋ-ਆਰਡੀਨੇਟਰ ਬਠਿੰਡਾ ਤੇ ਬਰਨਾਲਾ) ਨੇ ਸਾਰਿਆਂ ਨੂੰ ‘ਜੀ ਆਇਆਂ ਨੂੰ’ ਕਿਹਾ। ਉਨ੍ਹਾਂ ਫਾਊਂਡੇਸ਼ਨ ਦੁਆਰਾ ਵਿਦਿਆਰਥੀਆਂ ਦੀ ਭਲਾਈ ਅਤੇ ਪੜ੍ਹਾਈ ਨੂੰ ਕੇਂਦਰਿਤ ਚਲਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਤੇ ਕੋਰਸਾਂ ਬਾਰੇ ਜਾਣਕਾਰੀ ਦਿੰਦੇ ਹੋਏ ਵਲੰਟੀਅਰਾਂ, ਅਧਿਆਪਕਾਂ ਅਤੇ ਮਾਪਿਆਂ ਨੂੰ ਇਸ ਅਭਿਆਨ ਨੂੰ ਪੂਰਾ ਸਹਿਯੋਗ ਦੇਣ ਅਤੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿਚ ਸਖ਼ਤ ਲਗਨ ਤੇ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਰਿਟਾ. ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਨੇ ਧੰਨਵਾਦੀ ਸ਼ਬਦ ਕਹੇ।
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਸਿਆਸੀ ਪਾਰਟੀਆਂ ਨੂੰ ਸਾਰੇ ਵੋਟਰਾਂ ਤੋਂ ਗਿਣਤੀ ਫਾਰਮ ਭਰਵਾ ਕੇ ਬੀ.ਐਲ.ਓਜ਼ ਕੋਲ ਜਮ੍ਹਾਂ ਕਰਵਾਉਣ ਦੀ... ਅਗਲੀ ਖ਼ਬਰ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।