29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਸਾਂਝਾ ਫ਼ਰੰਟ ਬਠਿੰਡਾ ਵਲੋਂ ਭਲਕੇ ਤਲਵੰਡੀ ਸਾਬੋ ਦੀ ਵਿਧਾਇਕਾ ਦੇ ਘਰ ਦਾ ਘਿਰਾਓ

ਅਜੀਤ ਡੈਸਕ 10-07-2026

ਤਲਵੰਡੀ ਸਾਬੋ, 9 ਜੁਲਾਈ (ਰਣਜੀਤ ਸਿੰਘ ਰਾਜੂ)- ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਬਠਿੰਡਾ ਅਤੇ ਸਾਂਝਾ ਮੁਲਾਜ਼ਮ ਮੰਚ ਬਠਿੰਡਾ ਦੀ 4 ਜੁਲਾਈ ਨੂੰ ਟੀਚਰਜ਼ ਹੋਮ ਬਠਿੰਡਾ ਵਿਖੇ ਹੋਈ ਮੀਟਿੰਗ ਦੇ ਫ਼ੈਸਲੇ ਅਨੁਸਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਪੂਰਤੀ ਨਾ ਕੀਤੇ ਜਾਣ ਦੇ ਵਿਰੋਧ ਵਜੋਂ ਭਲਕੇ 11 ਜੁਲਾਈ ਨੂੰ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੀ ਕੈਬਨਿਟ ਰੈਂਕ ਪ੍ਰਾਪਤ ਵਿਧਾਇਕਾ ਦੇ ਘਰ ਦਾ ਘਿਰਾਓ ਕਰਕੇ ਰੋਸ ਪੱਤਰ ਦੇਣ ਦੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਤਲਵੰਡੀ ਸਾਬੋ ਵਿਖੇ ਤਿਆਰੀ ਮੀਟਿੰਗ ਕੀਤੀ ਗਈ। ਜਥੇਬੰਦੀ ਵਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਿਕ ਆਮ ਆਦਮੀ ਪਾਰਟੀ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲਗਾਤਾਰ ਅੱਖੋਂ ਪਰੋਖੇ ਕੀਤਾ ਜਾ ਰਿਹੈ ਜਿਸ ਦੇ ਚੱਲਦਿਆਂ 11 ਜੁਲਾਈ ਨੂੰ ਤਲਵੰਡੀ ਸਾਬੋ ਦੇ ਲੇਲੇਵਾਲਾ ਰੋਡ ਪਾਰਕ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਭਾਰੀ ਇਕੱਠ ਕਰਕੇ ਸ਼ਹਿਰ ਚੋਂ ਰੋਸ ਮਾਰਚ ਕੱਢਦੇ ਹੋਏ ਕੈਬਨਿਟ ਰੈਂਕ ਪ੍ਰਾਪਤ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦੇ ਘਰ ਦਾ ਘਿਰਾਓ ਕਰਕੇ ਰੋਸ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਮੁਤਾਬਿਕ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਦੇ ਲਈ ਮੀਟਿੰਗ ਦੌਰਾਨ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਮੀਟਿੰਗ ਦੌਰਾਨ ਆਗੂਆਂ ਨੇ ਦੱਸਿਆ ਕਿ 11 ਜੁਲਾਈ ਦੇ ਪ੍ਰੋਗਰਾਮ ਤੋਂ ਬਾਅਦ 17 ਜੁਲਾਈ ਨੂੰ ਮੁਹਾਲੀ ਵਿਖੇ ਹੋ ਰਹੀ ਸੂਬਾ ਪੱਧਰੀ ਰੈਲੀ ਨੂੰ ਸਫਲ ਬਣਾਉਣ ਲਈ ਵੀ ਜ਼ੋਰਦਾਰ ਮੁਹਿੰਮ ਵਿੱਢੀ ਜਾਵੇਗੀ। ਉਕਤ ਮੀਟਿੰਗ ਵਿੱਚ ਗਗਨਦੀਪ ਸਿੰਘ ਭੁੱਲਰ ਸੂਬਾ ਕਨਵੀਨਰ, ਹਰਨੇਕ ਸਿੰਘ ਗਹਿਰੀ ਪ.ਸ.ਸ.ਫ. 1406, ਬਲਜਿੰਦਰ ਸਿੰਘ ਡੀ.ਟੀ.ਐੱਫ, ਬਲਦੇਵ ਸਿੰਘ ਪੈਨਸ਼ਨਰ ਐਸੋਸੀਏਸ਼ਨ, ਭੁਪਿੰਦਰਪਾਲ ਕੌਰ, ਗੁਰਮੇਲ ਸਿੰਘ ਮਲਕਾਣਾ ਡੀ.ਟੀ.ਅੱੈਫ, ਹਰਜੀਤ ਸਿੰਘ ਜੀਦਾ, ਲਖਬੀਰ ਸਿੰਘ ਭਾਗੀਬਾਂਦਰ, ਜਗਜੀਤ ਸਿੰਘ, ਕੁਲਦੀਪ ਸਿੰਘ ਸੰਗਤ, ਭੋਲਾ ਰਾਮ ਡੀ.ਟੀ.ਐਫ, ਜਸਵਿੰਦਰ ਸਿੰਘ ਸੰਦੋਹਾ, ਬਖਸ਼ੀਸ਼ ਸਿੰਘ, ਦਵਿੰਦਰ ਸਿੰਘ, ਅਮਨਦੀਪ ਸਿੰਘ, ਜਗਮੀਤ ਸਿੰਘ ਤਾਲਮੇਲ ਕਮੇਟੀ ਪੈਰਾ ਮੈਡੀਕਲ ਆਦਿ ਆਗੂ ਮੌਜੂਦ ਸਨ।

ਪਿਛਲੀ ਖ਼ਬਰ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਘਰ ’ਚ ਸਾਫ਼ ਸਫ਼ਾਈ ਕਰਨ ਵਾਲੀ ਔਰਤ ’ਤੇ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।