29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਮਾਡਰਨ ਸੈਕੂਲਰ ਪਬਲਿਕ ਸਕੂਲ ਵਿਖੇ ‘ਮਿਸ਼ਨ ਹਰਿਆਲੀ-2026’ ਦੀ ਸ਼ੁਰੂਆਤ

ਅਜੀਤ ਡੈਸਕ 10-07-2026

ਭੀਖੀ, 9 ਜੁਲਾਈ (ਬਲਕਾਰ ਸਿੰਘ ਸਹੋਤਾ)- ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਚੱਲ ਰਹੀ ਸਥਾਨਕ ਮਾਡਰਨ ਸੈਕੂਲਰ ਪਬਲਿਕ ਸਕੂਲ ਵਿਖੇ ਆਪਣਾ ਪੰਜਾਬ ਫਾਊਂਡੇਸ਼ਨ ਤਹਿਤ ਚਲਾਈ ਜਾ ਰਹੀ ਵਾਤਾਵਰਣ ਸੰਭਾਲ ਮੁਹਿੰਮ ‘ਮਿਸ਼ਨ ਹਰਿਆਲੀ-2026’ ਦੀ ਸ਼ੁਰੂਆਤ ਕੀਤੀ ਗਈ। ਸੰਸਥਾ ਦੇ ਚੇਅਰਮੈਨ ਹਰਪਾਲ ਸਿੰਘ, ਡਿਪਟੀ ਡਾਇਰੈਕਟਰ ਗੁਰਵਿੰਦਰ ਕੌਰ ਅਤੇ ਕਾਲਜ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਰੁੱਖ ਲਗਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਦੱਸਿਆ ਕਿ ਮਿਸ਼ਨ ਹਰਿਆਲੀ-2026 ਨੂੰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਸਮੇਤ ਹੋਰ ਸੰਸਥਾਵਾਂ ਦਾ ਵੀ ਸਹਿਯੋਗ ਪ੍ਰਾਪਤ ਹੈ। ਪ੍ਰਿੰਸੀਪਲ ਅਮਨਦੀਪ ਦੋਦਰੀਆਂ ਨੇ ਦੱਸਿਆ ਕਿ 5 ਜੁਲਾਈ ਤੋਂ 15 ਜੁਲਾਈ ਤੱਕ ਚੱਲਣ ਵਾਲੀ ਇਸ ਮੁਹਿੰਮ ਤਹਿਤ ਸਕੂਲ ਦਾ ਹਰ ਵਿਦਿਆਰਥੀ ਘੱਟੋ-ਘੱਟ ਇੱਕ ਬੂਟਾ ਲਗਾਏਗਾ ਅਤੇ ਉਸ ਦੀ ਸੰਭਾਲ ਕਰਨ ਦੀ ਜ਼ਿੰਮੇਵਾਰੀ ਵੀ ਨਿਭਾਏਗਾ। ਉਨ੍ਹਾਂ ਦੱਸਿਆ ਕਿ ਇਸ ਵਿਸ਼ਵ ਰਿਕਾਰਡ ਮੁਹਿੰਮ ’ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਆਨਲਾਈਨ ਸਰਟੀਫਿਕੇਟ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ’ਚ ਮੁਹਿੰਮ ਨੂੰ ਲੈ ਕੇ ਭਾਰੀ ਉਤਸ਼ਾਹ ਹੈ ਅਤੇ ਇਹ ਉਪਰਾਲਾ ਵਾਤਾਵਰਣ ਸੁਰੱਖਿਆ ਲਈ ਮਿਸਾਲ ਸਾਬਤ ਹੋਵੇਗਾ।

ਪਿਛਲੀ ਖ਼ਬਰ ਐੱਸ.ਆਈ.ਆਰ. ’ਚ ਸ਼ਾਨਦਾਰ ਕਾਰਗੁਜ਼ਾਰੀ ਲਈ 2 ਬੀ. ਐੱਲ. ਓ. ਸਨਮਾਨਿਤ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਅਰਬਨ ਹੈਲਥ ਕੇਅਰ ਸੈਂਟਰ, ਜਨਤਾ ਨਗਰ ਵਿਖੇ ਹਫ਼ਤਾਵਾਰੀ ਟੀਕਾਕਰਨ ਅਤੇ ਮਮਤਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।