09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਮੰਗਾਂ ਦੀ ਪੂਰਤੀ ਲਈ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਧਰਨਾ

ਅਜੀਤ ਡੈਸਕ 11-07-2026
ਮਹਿਰਾਜ, 10 ਜੁਲਾਈ (ਸੁਖਪਾਲ ਮਹਿਰਾਜ)–ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਨਗਰ ਪੰਚਾਇਤ ਮਹਿਰਾਜ ਵਿਖੇ ਸਫ਼ਾਈ ਸੇਵਕਾਂ, ਸੀਵਰਮੈਨਾਂ ਨੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਮੰਗ ਕੀਤੀ। ਇਸ ਮੌਕੇ ਯੂਨੀਅਨ ਦੇ ਆਗੂ ਸੰਜੀਵ ਕੁਮਾਰ, ਰਾਜੂ, ਬੀਰੂ, ਸੂਰਜ, ਰਾਜ ਕੁਮਾਰ, ਰਵਿੰਦਰ ਕੌਰ, ਅਮਨਦੀਪ ਕੌਰ, ਨੀਸ਼ੂ, ਸੁਖਵਿੰਦਰ ਕੌਰ, ਸੀਮਾ, ਸੀਤਲ ਨੇ ਦੱਸਿਆ ਕਿ ਸਫ਼ਾਈ ਸੇਵਕਾਂ, ਸੀਵਰਮੈਨਾਂ ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਪੰਜਾਬ ਸਰਕਾਰ ਵਲੋਂ ਕੋਈ ਹਾਂ-ਪੱਖੀ ਹੁੰਗਾਰਾ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸੇ ਕਾਰਨ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ 8 ਜੁਲਾਈ 2026 ਤੋਂ ਪੰਜਾਬ ਭਰ ਵਿਚ ਅਣਮਿੱਥੇ ਸਮੇਂ ਲਈ ਕੰਮ ਛੱਡ ਹੜ੍ਹਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਦੀ ਮੁੱਖ ਮੰਗ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਪੱਕਾ ਕਰਨਾ, ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ ਅਤੇ ਹੋਰ ਲੰਬਿਤ ਮੰਗਾਂ ਦਾ ਜਲਦ ਨਿਪਟਾਰਾ ਕਰਨਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਹੜ੍ਹਤਾਲ ਜਾਰੀ ਰਹੇਗੀ। ਧਰਨੇ ਦੌਰਾਨ ਅਤਰ, ਸੂਰਜ ਰਾਮਪੁਰਾ, ਸੋਮ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਜਾਗਰੂਕਤਾ ਕਨਵੈਨਸ਼ਨ ਉਪਰੰਤ ਸ਼ਹਿਰ ’ਚ ਰੋਸ ਮਾਰਚ ਅਗਲੀ ਖ਼ਬਰ 21 ਸਾਲਾ ਨੌਜਵਾਨ ਲੜਕੀ ਦੀ ਸੜਕ ਹਾਦਸੇ ਵਿਚ ਮੌਤ, ਬੇਕਾਬੂ ਕਾਰ ਫਲਾਈਓਵਰ ਨਾਲ ਟਕਰਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।