09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਭਾਰਤੀ ਕਮਿਊਨਿਸਟ ਪਾਰਟੀ ਵਲੋਂ ਜਾਗਰੂਕਤਾ ਕਨਵੈਨਸ਼ਨ ਉਪਰੰਤ ਸ਼ਹਿਰ ’ਚ ਰੋਸ ਮਾਰਚ

ਅਜੀਤ ਡੈਸਕ 11-07-2026
ਬਠਿੰਡਾ, 10 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਭਾਰਤੀ ਕਮਿਊਨਿਸਟ ਪਾਰਟੀ ਵਲੋਂ ਜਸਵੀਰ ਸਿੰਘ ਆਕਲੀਆ, ਮੱਖਣ ਸਿੰਘ ਗੁਰੂਸਰ ਅਤੇ ਜਸਵੀਰ ਕੌਰ ਸਰਾਂ ਦੇ ਪ੍ਰਧਾਨਗੀ ਮੰਡਲ ਹੇਠ ਸਥਾਨਕ ਟੀਚਰਜ਼ ਹੋਮ ਵਿਖੇ ਪੰਜਾਬ ਦੇ ਮੁੱਦਿਆਂ ਉੱਪਰ ਜਾਗਰੂਕਤਾ ਕਨਵੈਨਸ਼ਨ ਕੀਤੀ ਗਈ, ਜਿਸ ਤੋਂ ਬਾਅਦ ਬਠਿੰਡਾ ’ਚ ਮਾਰਚ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਕੇਂਦਰੀ ਐਗਜ਼ੈਕਟਿਵ ਮੈਂਬਰ ਅਤੇ ਸਾਬਕਾ ਸੂਬਾ ਸਕੱਤਰ ਬੰਤ ਸਿੰਘ ਬਰਾੜ ਨੇ ਕਿਹਾ ਕਿ ਕੇਂਦਰੀ ਸਰਕਾਰਾਂ ਨੇ ਹਮੇਸ਼ਾ ਪੰਜਾਬ ਨਾਲ ਵਿਤਕਰਾ ਕੀਤਾ ਹੈ, ਜਿਸ ਤਹਿਤ ਪੰਜਾਬ ਦਾ ਪਾਣੀ ਗੈਰ ਰਿਪੇਰੀਅਨ ਰਾਜਾਂ ਨੂੰ ਦਿੱਤਾ ਗਿਆ, ਪਰ ਪੰਜਾਬ ਨੂੰ ਕਦੇ ਕੋਈ ਰਾਇਲਟੀ ਨਹੀਂ ਦਿੱਤੀ ਗਈ। ਕੇਂਦਰ ਦੀ ਲਾਪ੍ਰਵਾਹੀ ਕਾਰਨ ਪੰਜਾਬ ਨੂੰ ਹਰ ਸਾਲ ਹੜ੍ਹਾਂ ਦਾ ਸ਼ਿਕਾਰ ਹੋਣਾ ਪੈਂਦਾ। ਐਸ ਆਈ ਆਰ ਦੇ ਨਾਂਅ ’ਤੇ ਵੱਡੀ ਪੱਧਰ ’ਤੇ ਨਾਗਰਿਕਾਂ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ ਕੀਤਾ ਜਾ ਰਿਹਾ। ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮਨਰੇਗਾ ਕਾਨੂੰਨ ਰੱਦ ਕਰਕੇ ਅਤੇ ਚਾਰ ਲੇਬਰ ਕੋਡ ਲਾਗੂ ਕਰਕੇ ਮਜ਼ਦੂਰਾਂ ਦੇ ਅਧਿਕਾਰਾਂ ਨੂੰ ਖ਼ਤਮ ਕਰ ਦਿੱਤਾ ਹੈ। ਅਰਸ਼ੀ ਨੇ ਕਿਹਾ ਮਨਰੇਗਾ ਸਮੇਤ ਮਜ਼ਦੂਰਾਂ ਦੇ ਹੱਕ ਤੁਰੰਤ ਬਹਾਲ ਕੀਤੇ ਜਾਣ। ਜ਼ਿਲ੍ਹਾ ਸਕੱਤਰ ਬਲਕਰਨ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਅਜੇ ਤੱਕ ਕੋਈ ਠੋਸ ਖੇਤੀ ਨੀਤੀ, ਉਦਯੋਗ ਨੀਤੀ ਜਾਂ ਵਪਾਰ ਨੀਤੀ ਨਹੀਂ ਬਣਾ ਸਕੀ ਹੈ। ਨਸ਼ੇ ਦਾ ਕਾਰੋਬਾਰ ਵੱਡੇ ਪੱਧਰ ’ਤੇ ਫੈਲ ਰਿਹਾ। ਆਗੂਆਂ ਨੇ ਚੇਤਾਵਨੀ ਦਿੰਦੇ ਕਿਹਾ ਕਿ ਦੇਸ਼ ਦੇ ਲੋਕਤੰਤਰੀ ਢਾਂਚੇ ਨੂੰ ਤਬਾਹ ਕਰਨਾ ਬੰਦ ਕੀਤਾ ਜਾਵੇ ਨਹੀਂ ਤਾਂ ਲੋਕ ਕੇਂਦਰ ਸਰਕਾਰ ਦੇ ਜੁਲਮਾਂ ਖਿਲਾਫ਼ ਅੰਦੋਲਨ ਵਿੱਢਣ ਲਈ ਮਜਬੂਰ ਹੋਣਗੇ। ਇਸ ਮੌਕੇ ਮਿੱਠੂ ਸਿੰਘ ਘੁੱਦਾ, ਜਰਨੈਲ ਸਿੰਘ ਯਾਤਰੀ, ਸੁਖਦੇਵ ਸਿੰਘ ਕੁੱਬੇ, ਦਰਸ਼ਨ ਸਿੰਘ ਫੁੱਲੋ ਮਿੱਠੀ, ਹਰਨੇਕ ਸਿੰਘ ਆਲੀ ਕੇ, ਰਜਿੰਦਰ ਸਿੰਘ ਸੰਦੋਹਾ, ਇਕਬਾਲ ਸਿੰਘ, ਰਜਿੰਦਰ ਸਿੰਘ ਬਲਾਹੜ੍ਹ ਮਹਿਮਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਪੰਜਾਬ ਨੰਬਰਦਾਰਾ ਐਸੋਸੀਏਸ਼ਨ ਗਾਲਿਬ ਦੇ ਵਫ਼ਦ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੀਟਿੰਗ ਅਗਲੀ ਖ਼ਬਰ ਮੰਗਾਂ ਦੀ ਪੂਰਤੀ ਲਈ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।