10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਆਸਟ੍ਰੇਲੀਅਨ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਨਾਲ ਅਕਾਦਮਿਕ ਸਮਝੌਤਾ ਕੀਤਾ

ਅਜੀਤ ਡੈਸਕ 11-07-2026
ਤਲਵੰਡੀ ਸਾਬੋ, 10 ਜੁਲਾਈ (ਰਵਜੋਤ ਸਿੰਘ ਰਾਹੀ)- ਗੁਰੂ ਕਾਸ਼ੀ ਯੂਨੀਵਰਸਿਟੀ ਨੇ ਆਸਟ੍ਰੇਲੀਅਨ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਨਾਲ ਇਕ ਸਮਝੌਤਾ ਪੱਤਰ ‘ਤੇ ਹਸਤਾਖ਼ਰ ਕਰਕੇ ਅੰਤਰਰਾਸ਼ਟਰੀ ਅਕਾਦਮਿਕ ਸਹਿਯੋਗ ਨੂੰ ਮਜ਼ਬੂਤ ਕਰਨ, ਵਿਦਿਆਰਥੀਆਂ ਤੇ ਅਧਿਆਪਕਾਂ ਲਈ ਵਿਸ਼ਵ ਪੱਧਰੀ ਸਿੱਖਣ ਦੇ ਮੌਕਿਆਂ ਦਾ ਵਿਸਤਾਰ ਕਰਨ ਵੱਲ ਇਕ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਸਬੰਧੀ ਕਰਵਾਏ ਗਏ ਰਸਮੀ ਸਮਾਗਮ ਵਿਚ ਵਾਈਸ ਚਾਂਸਲਰ ਪ੍ਰੋ. (ਡਾ.) ਬਲਰਾਜ ਸਿੰਘ, ਪ੍ਰੋ. ਵਾਈਸ ਚਾਂਸਲਰ ਕਮ-ਰਜਿਸਟਰਾਰ ਪ੍ਰੋ. (ਡਾ.) ਜਗਤਾਰ ਸਿੰਘ ਧੀਮਾਨ, ਪ੍ਰੋ. ਵਾਈਸ ਚਾਂਸਲਰ ਪ੍ਰੋ. (ਡਾ.) ਪੀਯੂਸ਼ ਵਰਮਾ, ਡੀਨ ਅਕਾਦਮਿਕ ਪ੍ਰੋ. (ਡਾ.) ਜਾਵੇਦ ਅਹਿਮਾਦ ਖਾਨ, ਡਾਇਰੈਕਟਰ ਦਾਖ਼ਲੇ ਡਾ. ਗੁਰਪ੍ਰੀਤ ਸਿੰਘ ਅਤੇ ਸੰਬੰਧਿਤ ਫੈਕਲਟੀਆਂ ਦੇ ਡੀਨ ਹਾਜ਼ਰ ਸਨ। ਏ.ਆਈ.ਈ. ਵਲੋਂ ਮੁੱਖ ਕਾਰਜਕਾਰੀ ਅਧਿਕਾਰੀ ਸੈਮ ਤਿਆਗੀ, ਅਕਾਦਮਿਕ ਭਾਈਵਾਲੀ ਦੀ ਡਾਇਰੈਕਟਰ ਨੀਲਿਮਾ ਸੰਗਤਾਨੀ ਅਤੇ ਏਸ਼ੀਆ ਪੈਸੀਫਿਕ ਮਾਰਕੀਟਿੰਗ ਹੈੱਡ ਅਕਸ਼ਿਤ ਤਿਆਗੀ ਨੇ ਸ਼ਿਰਕਤ ਕੀਤੀ। ਸਮਝੌਤੇ ‘ਤੇ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਪ੍ਰੋ. (ਡਾ.) ਜਗਤਾਰ ਸਿੰਘ ਧੀਮਾਨ ਅਤੇ ਆਸਟ੍ਰੇਲੀਅਨ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਵੱਲੋਂ ਸੀ.ਈ.ਓ. ਸੈਮ ਤਿਆਗੀ ਨੇ ਦੋਵਾਂ ਸੰਸਥਾਵਾਂ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿਚ ਸਾਈਨ ਕੀਤੇ।ਜਿਸ ਤਹਿਤ ਸ਼ੁਰੂਆਤੀ ਤੌਰ ‘ਤੇ ਚਾਰ ਸਾਲਾਂ ਲਈ ਹੋਏ ਇਸ ਐਮ.ਓ.ਯੂ. ਦਾ ਉਦੇਸ਼ ਅੰਤਰ-ਰਾਸ਼ਟਰੀ ਅਕਾਦਮਿਕ ਸਾਂਝ, ਹੁਨਰਾਂ ਦੀ ਮਾਨਤਾ, ਵਿਦਿਆਰਥੀਆਂ, ਫੈਕਲਟੀ ਦੀ ਭਾਗੀਦਾਰੀ, ਅਕਾਦਮਿਕ, ਪੇਸ਼ੇਵਰ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰਨਾ ਹੈ। ਇਸ ਦੇ ਨਾਲ ਹੀ ਇਹ ਸਮਝੌਤਾ ਯੂਨੀਵਰਸਿਟੀ ਦੇ ਇੰਜੀਨੀਅਰਿੰਗ ਦੇ ਵਿਦਿਆਰਥੀਆਂ, ਐਲੂਮਨੀ ਤੇ ਕਾਰਜਰਤ ਪੇਸ਼ੇਵਰਾਂ ਨੂੰ ਵਿਕਾਸ ਦੇ ਨਵੇਂ ਮੌਕੇ ਵੀ ਪ੍ਰਦਾਨ ਕਰੇਗਾ। ਵਾਈਸ ਚਾਂਸਲਰ ਪ੍ਰੋ. (ਡਾ.) ਬਲਰਾਜ ਸਿੰਘ ਨੇ ਕਿਹਾ ਕਿ ਇਸ ਸਾਂਝ ਰਾਹੀਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਸਿੱਖਣ ਅਤੇ ਅਨੁਭਵ ਪ੍ਰਾਪਤ ਕਰਨ ਦੇ ਮੌਕੇ ਮਿਲਣਗੇ। ਇਸ ਸਮਝੌਤੇ ‘ਤੇ ਸਫਲਤਾ ਪੂਰਵਕ ਦਸਤਖ਼ਤ ਹੋਣ ‘ਤੇ ਪ੍ਰੋ. ਵਾਈਸ ਚਾਂਸਲਰ ਪ੍ਰੋ. (ਡਾ.) ਵਰਮਾ ਅਤੇ ਡੀਨ ਅਕਾਦਮਿਕ ਪ੍ਰੋ. (ਡਾ.) ਖਾਨ ਨੇ ਦੋਵਾਂ ਸੰਸਥਾਵਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਂਝ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਸ਼ਵ ਪੱਧਰ ਅਕਾਦਮਿਕ ਮਾਹੌਲ ਨੂੰ ਮਜ਼ਬੂਤ ਕਰੇਗੀ।
ਪਿਛਲੀ ਖ਼ਬਰ ਅਕਾਲ ਯੂਨੀਵਰਸਿਟੀ ਵਿਖੇ ਨਵੇਂ ਵਿਦਿਆਰਥੀਆਂ ਲਈ ਐਂਟੀ-ਰੈਗਿੰਗ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਅੰਗਹੀਣਾਂ ਦੀਆਂ ਮੰਗਾਂ ਨੂੰ ਲੈ ਕੇ ‘ਸੰਯੁਕਤ ਦਿਵਿਆਂਗ ਮੋਰਚਾ ਪੰਜਾਬ’ ਸੜਕ ’ਤੇ ਉੱਤਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।