11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਮਨਰੇਗਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ‘ਲਾਰਿਆਂ ਦੀ ਪੰਡ’ ਸਾੜੀ

ਅਜੀਤ ਡੈਸਕ 11-07-2026
ਬਠਿੰਡਾ, 10 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਸੂਬੇ ਦੇ ਪੰਚਾਇਤ ਵਿਭਾਗ ਅਧੀਨ ਕੰਮ ਕਰਦੇ ਮਨਰੇਗਾ ਮੁਲਾਜ਼ਮਾਂ ਵਲੋਂ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਵਿੱਢੇ ਗਏ ਸੰਘਰਸ਼ ਦੇ ਤਹਿਤ ਅੱਜ ਬਠਿੰਡਾ ’ਚ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਦੇ ‘ਲਾਰਿਆਂ ਦੀ ਪੰਡ’ ਸਾੜ ਕੇ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਮਨਰੇਗਾ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ, ਸਰਪ੍ਰਸਤ ਵਰਿੰਦਰ ਸਿੰਘ, ਚਮਕੌਰ ਸਿੰਘ, ਨਵਪ੍ਰੀਤ ਸਿੰਘ ਬਰਾੜ ਤੇ ਬਲਜੀਤ ਕੌਰ ਨੇ ਕਿਹਾ ਕਿ ਉਹ ਪਿਛਲੇ 18 ਸਾਲਾਂ ਤੋਂ ਪੰਜਾਬ ਦੇ ਪੰਚਾਇਤੀ ਵਿਭਾਗ ਅਧੀਨ ਸੂਬੇ ਦੇ ਵਿਕਾਸ ਕਾਰਜਾਂ ਵਿਚ ਅਹਿਮ ਯੋਗਦਾਨ ਪਾ ਰਹੇ ਹਨ ਪਰ ਉਨ੍ਹਾਂ ਨੂੰ ਕਿਸੇ ਵੀ ਸਰਕਾਰ ਨੇ ਪੱਕਾ ਕਰਨ ਦੀ ਜ਼ਹਿਮਤ ਨਹੀਂ ਉਠਾਈ।ਸਗੋਂ ਪਹਿਲੀਆਂ ਸਰਕਾਰਾਂ ਵਾਂਗ ਮੌਜੂਦਾ ਆਪ ਸਰਕਾਰ ਵੀ ਉਨ੍ਹਾਂ ਨੂੰ ਵਿਭਾਗ ਵਿਚ ਪੱਕੇ ਕਰਨ ਤੋਂ ਭੱਜ ਚੁੱਕੀ ਹੈ, ਜਦਕਿ ਵਿਰੋਧੀ ਧਿਰ ਵਿਚ ਹੋਣ ਸਮੇਂ ਖ਼ੁਦ ਭਗਵੰਤ ਮਾਨ ਉਨ੍ਹਾਂ ਦੇ ਧਰਨਿਆਂ ’ਚ ਪਹੁੰਚ ਕੇ ਹਮਾਇਤ ਕਰਦੇ ਰਹੇ ਹਨ ਤੇ ਆਪਣੀ ਸਰਕਾਰ ਬਣਨ ’ਤੇ ਸਭ ਤੋਂ ਪਹਿਲਾਂ ਮਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕਰਦੇ ਰਹੇ ਹਨ ਪਰ ਹੁਣ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਬਾਅਦ ਵੀ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਪੱਕੇ ਕਰਨਾ ਤਾਂ ਦੂਰ, ਕਦੇ ਉਨ੍ਹਾਂ ਨਾਲ ਮੀਟਿੰਗ ਕਰਨ ਦਾ ਸਮਾਂ ਨਹੀਂ ਦਿੱਤਾ, ਸਗੋਂ ਲਾਰੇ ਲਗਾਕੇ ਉਨ੍ਹਾਂ ਨੂੰ ਮਜ਼ਾਕ ਦੇ ਪਾਤਰ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਪਿਛਲੇ ਇਕ ਮਹੀਨੇ ਤੋਂ ਹੜਤਾਲ ’ਤੇ ਹਨ ਤੇ 7 ਮਹੀਨਿਆਂ ਤੋਂ ਤਨਖ਼ਾਹ ਨੂੰ ਤਰਸ ਰਹੇ ਹਨ ਪਰ ਸਰਕਾਰ ਇਨਸਾਫ਼ ਦੇਣ ਦੀ ਬਜਾਏ ਕੰਮ ਤੋਂ ਹਟਾਉਣ ਦੀਆਂ ਧਮਕੀ ਦੇ ਰਹੀ ਹੈ, ਜਿਸ ਦੇ ਰੋਸ ਵਜੋਂ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ 15 ਜੁਲਾਈ ਨੂੰ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੇ ਹਲਕਾ ਖੰਨਾ ਵਿਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਤੇ ਪੱਕੇ ਹੋਣ ਦਾ ਨੋਟੀਫ਼ਿਕੇਸ਼ਨ ਜਾਰੀ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।
ਪਿਛਲੀ ਖ਼ਬਰ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਪ੍ਰਚਾਰ ਵੈਨ ਗਹਿਰੀ ਭਾਗੀ ਤੇ ਜੱਸੀ ਪੌ ਵਾਲੀ ਪੁੱਜੀ ਅਗਲੀ ਖ਼ਬਰ ਅਕਾਲ ਯੂਨੀਵਰਸਿਟੀ ਵਿਖੇ ਨਵੇਂ ਵਿਦਿਆਰਥੀਆਂ ਲਈ ਐਂਟੀ-ਰੈਗਿੰਗ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।