11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਕਿਸਾਨ ਯੂਨੀਅਨ ਮਾਲਵਾ ਦੇ ਸੂਬਾ ਕਮੇਟੀ ਮੈਂਬਰ ਜਗਜੀਤ ਸਿੰਘ ਕੋਟਸ਼ਮੀਰ ਨੇ ਬਿਜਲੀ ਮੁਲਾਜ਼ਮਾਂ ਦੀ ਘਾਟ ਦੀ ਚੁੱਕੀ ਮੰਗ

ਅਜੀਤ ਡੈਸਕ 11-07-2026
ਕੋਟਫੱਤਾ, 10 ਜੁਲਾਈ (ਰਣਜੀਤ ਸਿੰਘ ਬੁੱਟਰ)- ਭਾਰਤੀ ਕਿਸਾਨ ਯੂਨੀਅਨ ਮਾਲਵਾ ਦੇ ਸੂਬਾ ਕਮੇਟੀ ਮੈਂਬਰ ਜਗਜੀਤ ਸਿੰਘ ਕੋਟਸ਼ਮੀਰ ਨੇ ਬਿਜਲੀ ਗਰਿੱਡ ਕੋਟਸ਼ਮੀਰ ਵਿੱਚ ਲੰਬੇ ਸਮੇਂ ਤੋਂ ਮੁਲਾਜ਼ਮਾਂ ਦੀ ਚੱਲ ਰਹੀ ਘਾਟ ਨੂੰ ਪੂਰਾ ਕਰਨ ਦੀ ਮੰਗ ਬਿਜਲੀ ਮਹਿਕਮੇ ਦੇ ਉੱਚ ਅਧਿਕਾਰੀਆਂ ਕੋਲ ਉਠਾਈ। ਇਸ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬਿਜਲੀ ਮੁਲਾਜ਼ਮਾਂ ਦੀ ਘਾਟ ਕਾਰਨ ਬਿਜਲੀ ਸਪਲਾਈ ਅਤੇ ਲੋਕਾਂ ਨੂੰ ਮਿਲਣ ਵਾਲੀਆਂ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ ਜਿਸ ਸਬੰਧੀ ਉਨ੍ਹਾਂ ਕਾਰਜਕਾਰੀ ਇੰਜੀਨੀਅਰ ਮੌੜ ਨੂੰ ਮੰਗ ਪੱਤਰ ਸੌਪ ਕੇ ਬਿਜਲੀ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਸੰਬੰਧੀ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾਂ ਕਰਨਾ ਪਵੇ। ਇਸ ਮੌਕੇ ਜਗਜੀਤ ਸਿੰਘ ਕੋਟਸ਼ਮੀਰ ਨਾਲ ਹੋਰ ਕਿਸਾਨ ਆਗੂ ਪ੍ਰਸ਼ੋਤਮ ਦਾਸ ਕਟਾਰ ਸਿੰਘ ਵਾਲਾ, ਕੁਲਦੀਪ ਸਿੰਘ ਨੰਦਕਾ ਕੋਟਸ਼ਮੀਰ, ਜਗਦੀਪ ਸਿੰਘ, ਜਲੌਰ ਸਿੰਘ, ਹਰਬੰਸ ਸਿੰਘ, ਗੁਰਨੈਬ ਸਿੰਘ, ਤਰਸੇਮ ਸਿੰਘ ਤੇ ਕੁਲਵੰਤ ਸਿੰਘ ਆਦਿ ਹਾਜ਼ਰ ਸਨ।
/>
ਪਿਛਲੀ ਖ਼ਬਰ ਪਾਵਰ ਤੇ ਟਰਾਂਸਕੋ ਸੰਘਰਸ਼ ਕਮੇਟੀ ਦੇ ਝੰਡੇ ਹੇਠਾਂ ਕੱਚੇ ਬਿਜਲੀ ਕਾਮਿਆਂ ਵਲੋਂ ਪੁਤਲਾ ਸਾੜ ਪ੍ਰਦਰਸ਼ਨ ਅਗਲੀ ਖ਼ਬਰ ਬੱਸ ਅੱਡੇ ਦੀ ਹਾਲਤ ਸੁਧਾਰਨ ਦੀ ਮੰਗ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।