02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਆਊਟਸੋਰਸ ਤੇ ਇਨਲਿਸਟਮੈਂਟ ਵਰਕਰਾਂ ਵਲੋਂ ਸੰਗਰੂਰ ’ਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦਾ ਐਲਾਨ

ਅਜੀਤ ਡੈਸਕ 16-07-2026

ਬਠਿੰਡਾ, 15 ਜੁਲਾਈ (ਸੱਤਪਾਲ ਸਿੰਘ ਸਿਵੀਆਂ)- ਆਊਟਸੌਰਸ ਅਤੇ ਇਨਲਿਸਟਮੈਂਟ ਤਾਲਮੇਲ ਕਮੇਟੀ ਪੰਜਾਬ ਨੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ 19 ਜੁਲਾਈ ਨੂੰ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੇ ਸ਼ਹਿਰ ਸੰਗਰੂਰ ਵਿਚ ਸੂਬਾ ਪੱਧਰੀ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਕਮੇਟੀ ਦੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਨੇ ਕਿਹਾ ਕਿ ਸਰਕਾਰ ਦੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਵੀ ਆਊਟਸੌਰਸ ਵਰਕਰਾਂ ਦੀਆਂ ਮੰਗਾਂ ਦਾ ਹੱਲ ਨਾ ਹੋਣ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਪੱਕੇ ਰੁਜ਼ਗਾਰ ਦੇ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ। ਕਮੇਟੀ ਨੇ ਮੰਗ ਕੀਤੀ ਕਿ ਆਊਟਸੌਰਸ ਵਰਕਰਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ। ਜਦੋਂ ਤੱਕ ਇਹ ਪ੍ਰਕਿਰਿਆ ਪੂਰੀ ਨਹੀਂ ਹੁੰਦੀ, ਉਦੋਂ ਤੱਕ 1948 ਦੇ ਕਿਰਤ ਕਾਨੂੰਨ ਅਤੇ 15ਵੀਂ ਲੇਬਰ ਕਾਨਫ਼ਰੰਸ ਦੀਆਂ ਸਿਫ਼ਾਰਸ਼ਾਂ ਅਨੁਸਾਰ ਗੁਜ਼ਾਰੇ ਯੋਗ ਸਨਮਾਨਜਨਕ ਤਨਖ਼ਾਹ ਦਿੱਤੀ ਜਾਵੇ। ਕਮੇਟੀ ਨੇ ਅੱਜ ਵੇਰਕਾ ਮਿਲਕ ਅਤੇ ਕੈਟਲਫੀਡ ਪਲਾਂਟ ਬਠਿੰਡਾ ਸਾਹਮਣੇ ਇਕੱਤਰਤਾ ਕਰਕੇ ਮੈਨੇਜਮੈਂਟ ‘ਤੇ ਵਰਕਰ ਵਿਰੋਧੀ ਰਵੱਈਆ ਅਪਣਾਉਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਕਿਰਤ ਕਾਨੂੰਨਾਂ ਦੀ ਉਲੰਘਣਾ ਕਰਕੇ ਕਰਮਚਾਰੀਆਂ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਬਦਲੇ ਦੀ ਭਾਵਨਾ ਨਾਲ ਉਨ੍ਹਾਂ ਦੀਆਂ ਬਦਲੀਆਂ ਕੀਤੀਆਂ ਜਾ ਰਹੀਆਂ ਹਨ। ਜੇਕਰ ਇਹ ਰਵੱਈਆ ਨਾ ਬਦਲਿਆ ਗਿਆ ਤਾਂ ਮੈਨੇਜਮੈਂਟ ਖ਼ਿਲਾਫ਼ ਵੀ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਜਸਵੀਰ ਸਿੰਘ ਨੇ ਸੂਬੇ ਭਰ ਦੇ ਆਊਟਸੌਰਸ, ਇਨਲਿਸਟਮੈਂਟ ਅਤੇ ਕੰਟਰੈਕਟ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 19 ਜੁਲਾਈ ਨੂੰ ਸੰਗਰੂਰ ਵਿਚ ਵੱਡੀ ਗਿਣਤੀ ਵਿਚ ਪਹੁੰਚ ਕੇ ਰੋਸ ਪ੍ਰਦਰਸ਼ਨ ਨੂੰ ਕਾਮਯਾਬ ਬਣਾਉਣ।

ਪਿਛਲੀ ਖ਼ਬਰ ਬਠਿੰਡਾ ਦੇ ਸਿਵਲ ਹਸਪਤਾਲ ’ਚ ਜਣੇਪੇ ਦੌਰਾਨ ਨਵਜੰਮੇ ਬੱਚੇ ਦੀ ਮੌਤ, ਮਾਂ ਦੀ ਹਾਲਤ ਗੰਭੀਰ ਅਗਲੀ ਖ਼ਬਰ 16-07-26

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।