02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਬਠਿੰਡਾ ਦੇ ਸਿਵਲ ਹਸਪਤਾਲ ’ਚ ਜਣੇਪੇ ਦੌਰਾਨ ਨਵਜੰਮੇ ਬੱਚੇ ਦੀ ਮੌਤ, ਮਾਂ ਦੀ ਹਾਲਤ ਗੰਭੀਰ

ਅਜੀਤ ਡੈਸਕ 16-07-2026

ਬਠਿੰਡਾ, 15 ਜੁਲਾਈ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਦੇ ਸਿਵਲ ਹਸਪਤਾਲ ਵਿਚ ਜਨੇਪੇ ਸਮੇਂ ਇਕ ਨਵਜੰਮੇ ਬੱਚੇ ਦੀ ਮੌਤ ਹੋ ਜਾਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਮਾਂ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ, ਜਿਸ ਨੂੰ ਡਾਕਟਰਾਂ ਵਲੋਂ ਏਮਜ਼ ਬਠਿੰਡਾ ਵਿਖੇ ਰੈਫ਼ਰ ਕੀਤਾ ਗਿਆ ਹੈ। ਪੀੜਤ ਪਰਿਵਾਰਕ ਮੈਂਬਰਾਂ ਵਲੋਂ ਸਿਵਲ ਹਸਪਤਾਲ ’ਚ ਹੰਗਾਮਾ ਕਰਦੇ ਹੋਏ ਡਾਕਟਰਾਂ ਅਤੇ ਸਟਾਫ਼ ‘ਤੇ ਗੰਭੀਰ ਲਾਪਰਵਾਹੀ ਦੇ ਦੋਸ਼ ਲਗਾਏ ਗਏ ਹਨ। ਉੱਧਰ ਇਸ ਮਾਮਲੇ ‘ਚ ਜੱਚਾ-ਬੱਚਾ ਹਸਪਤਾਲ ਦੇ ਐਸ.ਐਮ.ਓ. ਨੇ ਕਿਹਾ ਕਿ ਬੱਚੇ ਦੀ ਨਾਰਮਲ ਡਲਿਵਰੀ ਹੋਈ ਹੈ। ਜਨੇਪੇ ਸਮੇਂ ਮਾਂ ਦੇ ਪੇਟ ਵਿਚ ਬੱਚੇ ਦੀ ਪਹਿਲਾ ਤੋਂ ਹੀ ਮੌਤ ਹੋ ਚੁੱਕੀ ਸੀ। ਸਟਾਫ਼ ਨਰਸ ਨੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਗਿਆ ਸੀ, ਮਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਏਮਜ਼ ਰੈਫ਼ਰ ਕੀਤਾ ਗਿਆ ਹੈ। ਇਸ ਮੌਕੇ ਸੁਰਜੀਤ ਸਿੰਘ ਵਾਸੀ ਚੰਦਸਰ ਬਸਤੀ ਨੇ ਕਿਹਾ ਕਿ ਉਸ ਦੇ ਭਰਾ ਦੀ ਮੌਤ ਹੋਣ ਕਾਰਨ ਉਹ ਆਪਣੀ ਭਤੀਜੀ ਦੀ ਡਲਿਵਰੀ ਕਰਵਾਉਣ ਲਈ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿਚ ਆਏ ਸੀ। ਜਦੋਂ ਉਸ ਦੀ ਭਤੀਜੀ ਦੀ ਡਲਿਵਰੀ ਹੋਈ ਤਾਂ ਡਾਕਟਰ ਅਤੇ ਸਟਾਫ਼ ਦੀ ਲਾਪਰਵਾਹੀ ਕਾਰਨ ਬੱਚੇ ਦੀ ਮੌਤ ਹੋ ਗਈ ਤੇ ਮਾਂ ਦੀ ਹਾਲਤ ਗੰਭੀਰ ਹੋ ਗਈ। ਉਨ੍ਹਾਂ ਸਿਹਤ ਵਿਭਾਗ ਤੋ ਮੰਗ ਕੀਤੀ ਕਿ ਇਸ ਮਾਮਲੇ ‘ਚ ਲਾਪਰਵਾਹੀ ਵਰਤਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਉੱਧਰ ਇਸ ਮਾਮਲੇ ਸਬੰਧੀ ਜੱਚਾ ਬੱਚਾ ਵਾਰਡ ਦੇ ਐਸ.ਐਮ.ਓ. ਡਾ. ਪ੍ਰੀਤ ਮਨਿੰਦਰ ਕੌਰ ਨੇ ਕਿਹਾ ਕਿ ਮਾਂ ਦੇ ਪੇਟ ਵਿਚ ਬੱਚੇ ਦੀ ਪਹਿਲਾਂ ਤੋਂ ਹੀ ਮੌਤ ਹੋ ਚੁੱਕੀ ਸੀ। ਸਟਾਫ਼ ਨਰਸ ਨੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਗਿਆ ਸੀ, ਕਿ ਉਨ੍ਹਾਂ ਨੂੰ ਬੱਚੇ ਦੀ ਧੜਕਣ ਸੁਣਾਈ ਨਹੀਂ ਦੇ ਰਹੀ, ਉਨ੍ਹਾਂ ਕਿਹਾ ਕਿ ਨਾਰਮਲ ਡਲਿਵਰੀ ਹੋਈ ਹੈ। ਮਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਏਮਜ਼ ਬਠਿੰਡਾ ਵਿਖੇ ਰੈਫ਼ਰ ਕੀਤਾ ਗਿਆ ਹੈ। ਉਨ੍ਹਾਂ ਵਲੋਂ ਏਮਜ਼ ਵਿਚ ਚੱਲ ਰਹੇ ਇਲਾਜ ਸਬੰਧੀ ਪਤਾ ਲਗਾ ਕੇ ਹੀ ਕੁਝ ਦੱਸਿਆ ਜਾ ਸਕਦਾ ਹੈ। ਇਸ ਮਾਮਲੇ ਸਬੰਧੀ ਸਿਵਲ ਹਸਪਤਾਲ ਚੌਕੀ ਦੇ ਇੰਚਾਰਜ ਬੇਅੰਤ ਸਿੰਘ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਹੈ। ਪਰ ਅਜੇ ਤੱਕ ਉਨ੍ਹਾਂ ਕੋਲ ਕੋਈ ਵੀ ਬਿਆਨ ਦਰਜ ਕਰਵਾਉਣ ਲਈ ਨਹੀਂ ਆਇਆ ਜੇਕਰ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ‘ਦੇਸ਼ ਬਚਾਓ ਮੋਰਚਾ’ ਦੇ ਸੱਦੇ ’ਤੇ ਭਾਕਿਯੂ ਕ੍ਰਾਂਤੀਕਾਰੀ ਪੰਜਾਬ ਵਲੋਂ ਡੀ.ਸੀ. ਦਫ਼ਤਰ ਤੱਕ ਮੋਟਰਸਾਈਕਲ ਮਾਰਚ ਅਗਲੀ ਖ਼ਬਰ ਆਊਟਸੋਰਸ ਤੇ ਇਨਲਿਸਟਮੈਂਟ ਵਰਕਰਾਂ ਵਲੋਂ ਸੰਗਰੂਰ ’ਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।