02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

‘ਦੇਸ਼ ਬਚਾਓ ਮੋਰਚਾ’ ਦੇ ਸੱਦੇ ’ਤੇ ਭਾਕਿਯੂ ਕ੍ਰਾਂਤੀਕਾਰੀ ਪੰਜਾਬ ਵਲੋਂ ਡੀ.ਸੀ. ਦਫ਼ਤਰ ਤੱਕ ਮੋਟਰਸਾਈਕਲ ਮਾਰਚ

ਅਜੀਤ ਡੈਸਕ 16-07-2026

ਬਠਿੰਡਾ, 15 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਭਾਰਤ-ਅਮਰੀਕਾ ਮੁਕਤ ਵਪਾਰ (ਮੁਫ਼ਤ ਟਰੇਡ) ਸਮਝੌਤੇ ਨੂੰ ਰੱਦ ਕਰਾਉਣ ਲਈ ‘ਦੇਸ਼ ਬਚਾਓ ਮੋਰਚਾ ਭਾਰਤ’ ਦੇ ਸੱਦੇ ਨੂੰ ਲਾਗੂ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਬਠਿੰਡਾ ਜ਼ਿਲ੍ਹੇ ਵਿਚ ਮੋਟਰਸਾਈਕਲ ਮਾਰਚ ਕਰਦੇ ਹੋਏ ਡੀ.ਸੀ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਗਿਆ, ਜਿਸ ਦੀ ਅਗਵਾਈ ਸੂਬਾ ਚੇਅਰਮੈਨ ਸੁਰਜੀਤ ਸਿੰਘ ਫੂਲ ਨੇ ਕੀਤੀ। ਇਹ ਮਾਰਚ ਜ਼ਿਲ੍ਹੇ ਦੇ ਚਾਰ ਬਲਾਕਾਂ ਭਗਤਾ ਭਾਈਕਾ, ਰਾਮਪੁਰਾ, ਫੂਲ ਅਤੇ ਬਠਿੰਡਾ ਬਲਾਕ ਤੋਂ ਚੱਲਿਆ ਸੀ। ਇਸ ਮੌਕੇ ਸੰਬੋਧਨ ਕਰਦੇ ਹੋਏ ਸੁਰਜੀਤ ਸਿੰਘ ਫੂਲ ਨੇ ਕਿਹਾ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਤਹਿਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅਮਰੀਕੀ ਰਾਸ਼ਟਰਪਤੀ ਟਰੰਪ ਅੱਗੇ ਦੇਸ਼ ਦੇ ਨਾਗਰਿਕਾਂ, ਕਿਸਾਨਾਂ, ਵਪਾਰੀਆਂ ਦੇ ਹਿੱਤਾਂ ਦੀ ਹੱਤਿਆ ਦੇ ਮਨਸੂਬੇ ਤਹਿਤ ਇਸ ਉਪਰ ਦਸਤਖ਼ਤ ਕੀਤੇ ਗਏ ਹਨ। ਇਸ ਸਮਝੌਤੇ ਦੇ ਲਾਗੂ ਹੋਣ ਨਾਲ ਜਿਥੇ ਦੇਸ਼ ਦਾ ਪੇਟ ਭਰਨ ਵਾਲੇ ਕਿਸਾਨ ਮਜ਼ਦੂਰਾਂ ਦੀ ਆਰਥਿਕਤਾ ਦਾ ਸਾਧਨ ਖੇਤੀਬਾੜੀ ਧੰਦਾ ਬਰਬਾਦ ਹੋਵੇਗਾ, ਉਥੇ ਇਸ ਦੇ ਨਾਲ ਹੋਰ ਸਹਾਇਕ ਧੰਦੇ ਜਿਵੇਂ ਪਸ਼ੂ ਪਾਲਕ, ਡੇਅਰੀ ਫਾਰਮ, ਮੁਰਗੀ ਫਾਰਮ ਆਦਿ ਵਗ਼ੈਰਾ ਉਪਰ ਵੀ ਵੱਡਾ ਪ੍ਰਭਾਵ ਪਵੇਗਾ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਤਹਿਤ ਦੇਸ਼ ਦੇ ਛੋਟੇ ਵਪਾਰੀਆਂ, ਲਘੂ ਉਦਯੋਗਾਂ, ਦੇਸ਼ ਦੀ ਖੁਰਾਕੀ ਉਪਰ ਖ਼ੁਦਮੁਖ਼ਤਿਆਰੀ ਲਈ ਗੰਭੀਰ ਖ਼ਤਰਾ ਹੈ ਜਿਸ ਨਾਲ ਦੇਸ਼ ਅੰਦਰ ਮਹਿੰਗਾਈ ਅਸਮਾਨੀ ਛੂਹ ਜਾਵੇਗੀ। ਉਨ੍ਹਾਂ ਕਿਹਾ ਕਿ ‘ਦੇਸ਼ ਬਚਾਓ ਮੋਰਚਾ ਭਾਰਤ’ ਇਹ ਮੰਗ ਕਰਦਾ ਹੈ ਕਿ ਇਸ ਸਮਝੌਤੇ ਨੂੰ ਤੁਰੰਤ ਰੱਦ ਕਰਕੇ ਦੇਸ਼ ਦੀ ਆਰਥਿਕਤਾ ਦੇ ਹਿੱਤਾਂ ਦੀ ਰੱਖਿਆ ਕੀਤੀ ਜਾਵੇ। ਇਸ ਸਮਝੌਤੇ ਨੂੰ ਰੱਦ ਕਰਾਉਣ ਲਈ ਇਕ ਮੰਗ ਪੱਤਰ ਦੇਸ ਦੇ ਪ੍ਰਧਾਨ ਮੰਤਰੀ ਦੇ ਨਾਮ ਡੀ.ਸੀ ਰਾਹੀਂ ਭੇਜਣ ਲਈ ਨਾਇਬ ਤਹਿਸੀਲਦਾਰ ਨੂੰ ਸੌਂਪਿਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਪੁਰਸ਼ੋਤਮ ਮਹਿਰਾਜ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੋਰਾ ਡਿੱਖ, ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਢਿੱਲੋਂ ਫੂਲ, ਜ਼ਿਲ੍ਹਾ ਸਹਾਇਕ ਸਕੱਤਰ ਹਰਜਿੰਦਰ ਸ਼ਰਮਾ ਫੂਲ, ਜ਼ਿਲ੍ਹਾ ਖ਼ਜ਼ਾਨਚੀ ਕਰਮਜੀਤ ਭਗਤਾ, ਭਗਤਾ ਬਲਾਕ ਤੋਂ ਸਕੱਤਰ ਕਾਕਣ ਬਾਠ ਕੋਠਾਗੁਰੂ, ਰਾਮਪੁਰਾ ਬਲਾਕ ਪ੍ਰਧਾਨ ਭੋਲਾ ਸਿੰਘ ਢੱਡੇ, ਸੁਖਮੰਦਰ ਬਾਲਿਆਂਵਾਲੀ, ਬਠਿੰਡਾ ਬਲਾਕ ਪ੍ਰਧਾਨ ਬੇਅੰਤ ਸਿੰਘ ਤੋਂ ਇਲਾਵਾ ਹੋਰ ਵੀ ਕਿਸਾਨ ਆਗੂ ਹਾਜ਼ਰ ਸਨ।

ਪਿਛਲੀ ਖ਼ਬਰ ‘ਆਪ’ ਵਲੋਂ ਸੇਵਾ ਮੁਕਤ ਐਸ.ਡੀ.ਐਮ. ਗੋਪਾਲ ਸਿੰਘ ਕੋਟਫੱਤਾ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਨਿਯੁਕਤ ਅਗਲੀ ਖ਼ਬਰ ਬਠਿੰਡਾ ਦੇ ਸਿਵਲ ਹਸਪਤਾਲ ’ਚ ਜਣੇਪੇ ਦੌਰਾਨ ਨਵਜੰਮੇ ਬੱਚੇ ਦੀ ਮੌਤ, ਮਾਂ ਦੀ ਹਾਲਤ ਗੰਭੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।