ਬਾਲਿਆਂਵਾਲੀ, 15 ਜੁਲਾਈ (ਕੁਲਦੀਪ ਮਤਵਾਲਾ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਵਦੀਪ ਸਿੰਘ ਜੀਦਾ ਚੇਅਰਮੈਨ ਸ਼ੂਗਰਫੈੱਡ ਪੰਜਾਬ ਸਰਕਾਰ ਵਲੋਂ ਹਲਕਾ ਮੌੜ ਦੇ ਪਿੰਡਾਂ ‘ਚ ਲੋਕ ਮਿਲਣੀਆਂ ਕੀਤੀਆਂ ਗਈਆਂ। ਇਸ ਮੌਕੇ ਚੇਅਰਮੈਨ ਨਵਦੀਪ ਸਿੰਘ ਜੀਦਾ ਨੇ ਪਿੰਡ ਮੰਡੀ ਕਲਾਂ ਅਤੇ ਢੱਡੇ ਵਿਖੇ ਲੋਕ-ਮਿਲਣੀ ਤਹਿਤ ਮੁੱਖ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸਾਢੇ ਚਾਰ ਵਰ੍ਹਿਆਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਜੀਦਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜ਼ਮੀਨ ਨਾਲ ਜੁੜੇ ਹੋਏ ਅਤੇ ਸੁਲਝੇ ਹੋਏ ਆਗੂ ਹਨ ਅਤੇ ਉਨ੍ਹਾਂ ਨੂੰ ਪਿੰਡ ਅਤੇ ਸ਼ਹਿਰਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹਨ। ਮਾਨ ਸਰਕਾਰ ਨੇ ਬਣਨ ਸਾਰ ਹਰੇਕ ਵਰਗ ਨੂੰ 600 ਬਿਜਲੀ ਯੂਨਿਟ ਘਰੇਲੂ ਮੁਫ਼ਤ ਦਿੱਤੀ, ਮੁਹੱਲਾ ਕਲੀਨਿਕ ਖੋਲ੍ਹ ਕੇ ਲੋਕਾਂ ਨੂੰ ਨੇੜੇ ਸਿਹਤ ਸਹੂਲਤਾਂ ਦਿੱਤੀਆਂ ਜਦਕਿ ਪੰਜਾਬ ‘ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਪੂਰੇ ਦੇਸ਼ ‘ਚੋਂ ਪੰਜਾਬ ਦੇ ਸਕੂਲਾਂ ਦੀ ਪੜ੍ਹਾਈ ਦੇ ਮੁਕਾਬਲੇ ‘ਚ ਨੰਬਰ ਇਕ ਸੂਬਾ ਬਣਾ ਕੇ ਦੇਸ਼ ਹੀ ਨਹੀਂ ਪੂਰੀ ਦੁਨੀਆ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਡੰਕਾ ਵੱਜਿਆ ਹੈ। ਮਾਨ ਸਰਕਾਰ ਨੇ ਸਾਬਿਤ ਕਰ ਦਿੱਤਾ ਕਿ ਆਪ ਪਾਰਟੀ ਜੋ ਵਾਅਦੇ ਕਰਦੀ ਹੈ ਉਹ ਪੂਰੇ ਵੀ ਕਰਦੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਰਾਸ਼ਨ ਕਾਰਡ ਧਾਰਕਾਂ ਪਰਿਵਾਰਾਂ ਨੂੰ ਮੁਫ਼ਤ ਕਣਕ ਅਤੇ ਰਾਸ਼ਨ ਕਿੱਟਾਂ ਵੀ ਘਰ-ਘਰ ਜਾ ਕੇ ਵੰਡੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਬਿਜਲੀ ਸੈਕਟਰ ਦੀ ਸਪਲਾਈ ਦਾ ਬੁਰਾ ਹਾਲ ਸੀ ਪ੍ਰੰਤੂ ਮਾਨ ਸਰਕਾਰ ਨੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ। ਸੂਬਾ ਦਾ ਸਭ ਤੋਂ ਵੱਧ ਵਿਕਾਸ ਮਾਨ ਦੀ ਸਰਕਾਰ ਨੇ ਕੀਤਾ ਹੈ। ਇਸ ਲਈ ਪੰਜਾਬ ਲਗਾਤਾਰ ਆਪ ਦੀ ਸਰਕਾਰ ਬਣਨ ਜਾ ਰਹੀ ਹੈ। ਇਸ ਮੌਕੇ ਭੋਲਾ ਸਿੰਘ, ਹਰਪ੍ਰੀਤ ਸਿੰਘ ਮੈਂਬਰ, ਬਲਵੀਰ ਸਿੰਘ ਸਰਾਂ, ਪੱਪੀ ਸਿੰਘ ਅਤੇ ਚੇਅਰਮੈਨ ਨਵਦੀਪ ਸਿੰਘ ਜੀਦਾ ਦੇ ਨਿੱਜੀ ਸਕੱਤਰ ਗੋਗੀ ਸਿੰਘ ਮੰਡੀ ਕਲਾਂ ਆਦਿ ਹਾਜ਼ਰ ਸਨ।
ਨਵਦੀਪ ਸਿੰਘ ਜੀਦਾ ਨੇ ਹਲਕਾ ਮੌੜ ਦੇ ਪਿੰਡਾਂ ’ਚ ਲੋਕਾਂ ਨੂੰ ਮਾਨ ਸਰਕਾਰ ਦੀਆਂ ਉਪਲਬਧੀਆਂ ਦੱਸੀਆਂ
ਅਜੀਤ ਡੈਸਕ
16-07-2026