08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਬਠਿੰਡਾ ਦਿਹਾਤੀ ਦੇ ਨਵ-ਨਿਯੁਕਤ ਹਲਕਾ ਇੰਚਾਰਜ ਦਾ ਸਰਪੰਚ ਸੁਖਜਿੰਦਰ ਸਿੰਘ ਰੋਮਾਣਾ ਨੇ ਕੀਤਾ ਸਵਾਗਤ

ਅਜੀਤ ਡੈਸਕ 17-07-2026

ਬੱਲੂਆਣਾ, 16 ਜੁਲਾਈ (ਗੁਰਨੈਬ ਸਾਜਨ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਜਸਵਿੰਦਰ ਸਿੰਘ ਸ਼ਿੰਦਾ ਨੰਦਗੜ੍ਹ ਨੂੰ ਬਦਲਕੇ ਸੇਵਾਮੁਕਤ ਐਸ ਡੀ ਐਮ ਗੋਪਾਲ ਸਿੰਘ ਕੋਟਫੱਤਾ ਨੂੰ ਬਠਿੰਡਾ ਦਿਹਾਤੀ ਦਾ ਹਲਕਾ ਇੰਚਾਰਜ ਨਿਯੁੱਕਤ ਕਰਕੇ ਉਸ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਬਠਿੰਡਾ ਦਿਹਾਤੀ ਤੋਂ ਥਾਪੜਾ ਦੇ ਦਿੱਤਾ ਹੈ। ਨਵ-ਨਿਯੁਕਤ ਹਲਕਾ ਇੰਚਾਰਜ ਦੀ ਖੁਸ਼ੀ ’ਚ ਲੱਡੂ ਵੰਡਕੇ ਖੁਸ਼ੀ ਦਾ ਇਜ਼ਹਾਰ ਵੀ ਕੀਤਾ ਗਿਆ। ਜੋਧਪੁਰ ਰੋਮਾਣਾ ਦੇ ਸਰਪੰਚ ਅਤੇ ਆਪ ਪਾਰਟੀ ਦੇ ਜ਼ਿਲਾ ਯੂਥ ਪ੍ਰਧਾਨ ਨੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਕੇ ਉਨ੍ਹਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਹ ਨਵ ਨਿਯੁੱਕਤ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੂੰ ਹਲਕੇ ਦੇ ਵਿਕਾਸ ਲਈ ਪੂਰਨ ਸਹਿਯੋਗ ਦੇਣਗੇ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਹਰਦੀਪ ਸਿੰਘ ਸਰਾਂ ਜ਼ਿਲ੍ਹਾ ਯੋਜਨਾ ਬੋਰਡ, ਪਰਮਜੀਤ ਸਿੰਘ ਚੇਅਰਮੈਨ ਕੋਟਫੱਤਾ, ਬਹਾਦਰ ਸਿੰਘ ਫੁੱਲੋ ਮਿੱਠੀ ਸੀਨੀਅਰ ਆਗੂ , ਰੇਸ਼ਮ ਸਿੰਘ ਤਿਉਣਾ, ਅਮਨਾ ਚੁੱਘੇ ਕਲਾਂ, ਹਰਤੇਜ ਸਿੰਘ ਭੁੱਲਰ, ਬਲਜੀਤ ਸਿੰਘ ਨਰੂਆਣਾ ਮੌਜੂਦ ਸਨ।

ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ 9ਵੇਂ ਦਿਨ ਵੀ ਜਾਰੀ, ਸ਼ਹਿਰਾਂ/ਕਸਬਿਆਂ ’ਚ ਕੂੜੇ ਦੇ ਲੱਗੇ ਅੰਬਾਰ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਭਾਜਪਾ ਨੇ ਭੁੱਚੋ ਮੰਡੀ ’ਚ ਸਫ਼ਾਈ ਮੁਹਿੰਮ ਚਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।