10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਬਿਜਲੀ ਸਪਲਾਈ ਠੀਕ ਕਰਦੇ ਸਮੇਂ ਲਾਇਨਮੈਨ ਨੂੰ ਕਰੰਟ ਲੱਗਿਆ

ਅਜੀਤ ਡੈਸਕ 19-07-2026
ਸੰਗਤ ਮੰਡੀ, 18 ਜੁਲਾਈ (ਸੁਖਤੇਜ ਧਾਲੀਵਾਲ)- ਬਠਿੰਡਾ-ਡੱਬਵਾਲੀ ਮੁੱਖ ਮਾਰਗ ’ਤੇ ਪੈਂਦੇ ਪਿੰਡ ਗੁਰੂਸਰ ਸੈਣੇਵਾਲਾ ਵਿਖੇ ਬਿਜਲੀ ਦਾ ਕਰੰਟ ਲੱਗਣ ਨਾਲ ਬੇਹੋਸ਼ ਹੋਏ ਕਰਮਚਾਰੀ ਨੂੰ ਪਿੰਡ ਦੇ ਲੋਕਾਂ ਦੀ ਮੱਦਦ ਨਾਲ ਇਲਾਜ਼ ਲਈ ਏਮਜ਼ ਹਸਪਤਾਲ ਬਠਿੰਡਾ ਵਿਖੇ ਭਰਤੀ ਕਰਵਾਇਆ ਗਿਆ ਹੈ। ਜਿਥੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਸਬਡਵੀਜ਼ਨ ਸੰਗਤ ਦੇ ਐਸ.ਡੀ.ਓ.ਵਿਜੇ ਕੁਮਾਰ ਗੁਪਤਾ ਨੇ ਦੱਸਿਆ ਕਿ ਅੱਜ ਦੁਪਹਿਰ ਸਮੇਂ ਪਿੰਡ ਗੁਰੂਸਰ ਸੈਣੇਵਾਲਾ ਵਿਖੇ ਲਾਇਨ ਮੈਨ ਰਾਮ ਕ੍ਰਿਸ਼ਨ ਵਲੋਂ ਮੋਟਰਾਂ ਦੀ ਬਿਜਲੀ ਸਪਲਾਈ ਠੀਕ ਕੀਤੀ ਜਾ ਰਹੀ ਸੀ। ਜਦੋਂ ਉਹ ਜੌੜੇ ਖੰਭੇ ’ਤੇ ਲੱਗੀ ਜੀਓ ਸਵਿੱਚ ਨੂੰ ਬੰਦ ਕਰਨ ਤੋਂ ਬਾਅਦ ਜੈਂਪਰ ਠੀਕ ਕਰਨ ਲਈ ਉੱਪਰ ਚੜ੍ਹਿਆ ਤਾਂ ਅਚਾਨਕ ਤਾਰ ’ਚ ਕਰੰਟ ਆਉਣ ਨਾਲ ਉਹ ਉਪਰ ਹੀ ਲਟਕ ਕੇ ਬੇਹੋਸ਼ ਹੋ ਗਿਆ। ਜਿਸ ਨੂੰ ਪਿੰਡ ਦੇ ਲੋਕਾਂ ਦੀ ਮੱਦਦ ਨਾਲ ਬੇਹੋਸ਼ੀ ਹਾਲਤਾਂ ਵਿਚ ਹੇਠਾਂ ਉਤਾਰ ਕੇ ਏਮਜ਼ ਹਸਪਤਾਲ ਬਠਿੰਡਾ ਵਿਖੇ ਭਰਤੀ ਕਰਵਾਇਆ ਗਿਆ ਜਿੱਥੇ ਡਾਕਟਰਾਂ ਵਲੋਂ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਵਿੱਚ ਬੰਦ ਕਰਨ ਤੋਂ ਬਾਅਦ ਕਰੰਟ ਆਉਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਸ ਤੋਂ ਬਾਅਦ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਚੈੱਕ ਬਾਊਂਸ ਮਾਮਲਿਆਂ ਦੀ ‘ਵਿਸ਼ੇਸ਼ ਲੋਕ ਅਦਾਲਤ’ ’ਚ 72 ਕੇਸਾਂ ਦਾ ਨਿਪਟਾਰਾ ਅਗਲੀ ਖ਼ਬਰ -ਸਰਕਾਰ ਦੀ ਸਿੱਖਿਆ ਕ੍ਰਾਂਤੀ ਦੀ ਖੁੱਲ੍ਹੀ ਪੋਲ- ਰਾਮਨਗਰ ਦੇ ਸਕੂਲ ਆਫ ਐਮੀਨੈਂਸ ਵਿਚ ਅਧਿਆਪਕਾਂ ਦੀ ਵੱਡੀ ਘਾਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।