03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਨਿਰੰਤਰ ਬਿਜਲੀ ਸਪਲਾਈ ਦੇ ਦਾਅਵਿਆਂ ਵਾਲੀ ਸਰਕਾਰ ’ਚ ਲੋਕ ਬਿਜਲੀ ਘਰਾਂ ਦੇ ਘਿਰਾਉ ਲਈ ਮਜ਼ਬੂਰ- ਗੁਰਬਾਜ਼ ਸਿੰਘ ਸਿੱਧੂ

ਅਜੀਤ ਡੈਸਕ 20-07-2026

ਸੀਂਗੋ ਮੰਡੀ, 19 ਜੁਲਾਈ (ਲਕਵਿੰਦਰ ਸ਼ਰਮਾ)- ਆਮ ਲੋਕਾਂ ਨੂੰ ਘਰੇਲੂ ਵਰਤੋਂ ਲਈ ਅਤੇ ਕਿਸਾਨਾਂ ਨੂੰ ਸਿੰਚਾਈ ਵਾਸਤੇ ਨਿਰੰਤਰ ਬਿਜਲੀ ਸਪਲਾਈ ਦੇਣ ਦੇ ਸਰਕਾਰ ਦੇ ਦਾਅਵਿਆਂ ਦੀ ਪੂਰੀ ਤਰ੍ਹਾਂ ਪੋਲ ਖੁੱਲ ਗਈ ਹੈ ਤੇ ਹਾਲਾਤ ਇਹ ਬਣ ਗਏ ਨੇ ਕਿ ਆਮ ਲੋਕ ਅਤੇ ਖਾਸ ਕਰਕੇ ਕਿਸਾਨ ਨਿਰੰਤਰ ਬਿਜਲੀ ਸਪਲਾਈ ਦੀ ਬਹਾਲੀ ਲਈ ਬਿਜਲੀ ਘਰਾਂ ਦੇ ਘਿਰਾਉ ਕਰਨ ਦੀ ਮਜ਼ਬੂਰ ਹੋ ਗਏ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਹਲਕੇ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਦੇ ਪੁੱਤਰ ਤੇ ਹਲਕੇ ’ਚ ਸਰਗਰਮ ਨੌਜਵਾਨ ਕਾਂਗਰਸੀ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਕੀਤਾ। ਪਿੰਡ ਬਹਿਮਣ ਜੱਸਾ ਸਿੰਘ ਸਮੇਤ ਕੁਝ ਹੋਰਨਾਂ ਥਾਵਾਂ ’ਤੇ ਜਨਤਕ ਪ੍ਰੋਗਰਾਮਾਂ ’ਚ ਸ਼ਮੂਲੀਅਤ ਉਪਰੰਤ ਗੱਲਬਾਤ ਕਰਦਿਆਂ ਗੁਰਬਾਜ਼ ਸਿੰਘ ਸਿੱਧੂ ਨੇ ਕਿਹਾ ਕਿ ਜਿਵੇਂ ਪਿਛਲੇ ਸਮੇਂ ਚ ਪੰਜਾਬ ਚ ਆਏ ਹੜ੍ਹਾਂ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਸੂਬਾ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਕੋਈ ਅਗੇਤੇ ਪ੍ਰਬੰਧ ਨਹੀਂ ਸਨ ਕੀਤੇ ਉਵੇਂ ਹੀ ਹਾਲਾਤ ਹੁਣ ਬਣ ਗਏ ਹਨ ਕਿ ਸਰਕਾਰ ਨੇ ਇਸ ਗੱਲ ਵੱਲ ਧਿਆਨ ਹੀ ਨਹੀਂ ਦਿੱਤਾ ਕਿ ਲੋਕਾਂ ਦੀਆਂ ਬਿਜਲੀ ਜ਼ਰੂਰਤਾਂ ਕਿਵੇਂ ਪੂਰੀਆਂ ਕਰਨੀਆਂ ਹਨ ਅਤੇ ਖਾਸ ਤੌਰ ’ਤੇ ਝੋਨੇ ਦੇ ਸੀਜ਼ਨ ਨੂੰ ਦੇਖਦਿਆਂ ਕਿਸਾਨਾਂ ਨੂੰ ਨਿਰੰਤਰ ਅੱਠ ਘੰਟੇ ਬਿਜਲੀ ਸਪਲਾਈ ਦੇਣ ਲਈ ਕੀ ਲੋੜੀਂਦੇ ਪ੍ਰਬੰਧ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਬਿਜਲੀ ਦੇ ਸੰਕਟ ਦੀ ਸਥਿੱਤੀ ’ਚ ਕੇਂਦਰੀ ਪੂਲ ਤੋਂ ਬਿਜਲੀ ਖਰੀਦ ਦੇ ਅਗਾਊਂ ਪ੍ਰਬੰਧ ਕਰਕੇ ਰੱਖਦੀ ਤਾਂ ਅੱਜ ਲੋਕਾਂ ਨੂੰ ਧਰਨੇ ਪ੍ਰਦਰਸ਼ਨ ਕਰਨ ਦੀ ਲੋੜ ਨਾ ਪੈਂਦੀ। ਉਨ੍ਹਾਂ ਨੇ ਸਰਕਾਰ ਨੂੰ ਹਰ ਫਰੰਟ ’ਤੇ ਫੇਲ੍ਹ ਦੱਸਿਆ।ਉਨ੍ਹਾਂ ਨਾਲ ਗੁਰਾਦਿੱਤਾ ਸਿੰਘ ਸੀਂਗੋ, ਹੈਪੀ ਬਹਿਮਣ, ਕ੍ਰਿਸ਼ਨ ਯਾਦਵ, ਸੁਰਜੀਤ ਸ਼ਰਮਾ ਜਗਾ, ਅਮਰਜੀਤ ਧਨੋਆ ਬਹਿਮਣ, ਅੰਮਿ੍ਰਤਪਾਲ ਸਿੰਘ ਜੀਵਨ ਸਿੰਘ ਵਾਲਾ, ਰਵਿੰਦਰ ਸਿੰਘ ਸੀਂਗੋ ਆਗੂ ਮੌਜੂਦ ਸਨ।

ਪਿਛਲੀ ਖ਼ਬਰ ਡੱਬਵਾਲੀ : ਸ਼ਹਿਰ ਤੋਂ ਪਿੰਡਾਂ ਤੱਕ ਬਿਜਲੀ ਸੰਕਟ ਡੂੰਘਾ ਹੋਇਆ, ਚੌਟਾਲਾ ਬਿਜਲੀ ਘਰ ‘ਚ ਅੱਜ ਪ੍ਰਦਰਸ਼ਨ ਅਗਲੀ ਖ਼ਬਰ ਧੋਬੀ ਸਮਾਜ ਰਾਮਪੁਰਾ ਫੂਲ ਵਲੋਂ ‘ਕਨੌਜੀਆ ਭਲਾਈ ਬੋਰਡ’ ਦਾ ਸਖ਼ਤ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।