06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਗੈਰ-ਸੰਗਠਿਤ ਮਜ਼ਦੂਰਾਂ ਨਾਲ ਸਰਕਾਰ ਨੇ ਕੀਤੀ ਬੇਇਨਸਾਫ਼ੀ- ਡਾ. ਉਦਿਤ ਰਾਜ

ਅਜੀਤ ਡੈਸਕ 21-07-2026

ਬਠਿੰਡਾ, 20 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਕਾਮਗਰ ਕਰਮਚਾਰੀ ਕਾਂਗਰਸ (ਕੇ.ਕੇ.ਸੀ.) ਦੇ ਕੌਮੀ ਚੇਅਰਮੈਨ ਡਾ. ਉਦਿਤ ਰਾਜ (ਸਾਬਕਾ ਸੰਸਦ ਮੈਂਬਰ) ਨੇ ਕਿਹਾ ਕਿ ਦੇਸ਼ ਦੇ ਕਰੀਬ 40 ਕਰੋੜ ਗੈਰ-ਸੰਗਠਿਤ ਮਜ਼ਦੂਰਾਂ ਅਤੇ ਮੁਲਾਜ਼ਮ ਵਰਗ ਨਾਲ ਸਰਕਾਰ ਨੇ ਬੇਇਨਸਾਫ਼ੀ ਕੀਤੀ ਹੈ। ਉਹ ਬਠਿੰਡਾ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਕੇ.ਕੇ.ਸੀ. ਵਿਭਾਗ ਦੇ ਚੇਅਰਮੈਨ ਕਿਰਨਜੀਤ ਸਿੰਘ ਗਹਿਰੀ ਦੀ ਅਗਵਾਈ ਹੇਠ ਪੈੱ੍ਰਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਸਨ।ਡਾ. ਉਦਿਤ ਰਾਜ ਨੇ ਦੋਸ਼ ਲਗਾਏ ਕਿ ਹਰ ਖੇਤਰ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਅਤੇ ਕੱਚੇ ਮੁਲਾਜ਼ਮਾਂ ਦਾ ਆਰਥਿਕ ਤੇ ਮਾਨਸਿਕ ਸ਼ੋਸ਼ਣ ਹੋ ਰਿਹਾ ਹੈ। ਪੰਜਾਬ ਕਾਂਗਰਸ ਦੇ ਅੰਦਰੂਨੀ ਮਸਲਿਆਂ ਸੰਬੰਧੀ ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ ਇਸ ਬਾਰੇ ਸਥਿਤੀ ਸਪੱਸ਼ਟ ਕਰ ਦਿੱਤੀ ਹੈ।ਇਸ ਮੌਕੇ ਕਾਮਗਰ ਕਰਮਚਾਰੀ ਕਾਂਗਰਸ ਪੰਜਾਬ ਦੇ ਚੇਅਰਮੈਨ ਕਿਰਨਜੀਤ ਸਿੰਘ ਗਹਿਰੀ ਨੇ ਕਿਹਾ ਕਿ ਮਨਰੇਗਾ ਸਕੀਮ ਦਾ ਨਾਂਅ ਬਦਲਣ ਨਾਲ ਮਜ਼ਦੂਰਾਂ ਦੇ ਹੱਕਾਂ ’ਤੇ ਅਸਰ ਪਿਆ ਹੈ, ਜਿਸ ਕਾਰਨ ਪੰਜਾਬ ਵਿਚ ਕਰੀਬ 2,100 ਮਨਰੇਗਾ ਮੁਲਾਜ਼ਮ ਤਿੰਨ ਤੋਂ ਛੇ ਮਹੀਨਿਆਂ ਦੀ ਤਨਖ਼ਾਹ ਨਾ ਮਿਲਣ ਕਾਰਨ ਹੜਤਾਲ ’ਤੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ 2.50 ਕਰੋੜ ਮਜ਼ਦੂਰਾਂ ਨੂੰ ਰੋਜ਼ਗਾਰ ਮਿਲਿਆ ਸੀ, ਜਦਕਿ ਇਸ ਸਾਲ ਸਿਰਫ਼ 32 ਲੱਖ ਨੂੰ ਹੀ ਕੰਮ ਮਿਲ ਸਕਿਆ।ਪੰਜਾਬ ਇੰਚਾਰਜ ਰਮੇਸ਼ ਯਾਦਵ ਨੇ ਕਿਹਾ ਕਿ ਕੇ.ਕੇ.ਸੀ. ਵਿਭਾਗ ਦੀਆਂ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਕੇ ਜਲਦ ਹੀ ਪੰਜਾਬ ਪੱਧਰੀ ਵੱਡੀ ਰੈਲੀ ਕੀਤੀ ਜਾਵੇਗੀ ਅਤੇ ਕਿਰਨਜੀਤ ਸਿੰਘ ਗਹਿਰੀ ਨੂੰ ਵਿਧਾਨ ਸਭਾ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।ਇਸ ਮੌਕੇ ਆਦਿੱਤਯ ਰਾਜਪੂਤ, ਛਿਵਾਨੀ ਸ਼ਰਮਾ, ਰਾਜਨ ਗਰਗ (ਜ਼ਿਲ੍ਹਾ ਪ੍ਰਧਾਨ ਬਠਿੰਡਾ ਕਾਂਗਰਸ), ਅਜੇਪਾਲ ਸੰਧੂ, ਬੋਹੜ ਘਾਰੂ, ਜਰਮਨਜੀਤ ਗਹਿਰੀ, ਠਾਣਾ ਬੁਰਜ, ਲਾਲ ਚੰਦ ਸ਼ਰਮਾ, ਰਾਜਾ ਸਿਵੀਆਂ, ਅਮਨਦੀਪ ਸਿਵੀਆਂ, ਜਸਵਿੰਦਰ ਸਿੰਘ ਪ੍ਰਧਾਨ ਐਨ.ਐਫ.ਐਲ., ਗੁਰਦੀਪ ਸਿਵੀਆਂ ਆਦਿ ਮੌਜੂਦ ਸਨ।

ਪਿਛਲੀ ਖ਼ਬਰ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਦੇ ਵਿਰੋਧ ’ਚ ਵਕੀਲਾਂ ਦੀ ਹੜਤਾਲ ਜਾਰੀ ਅਗਲੀ ਖ਼ਬਰ ਬਠਿੰਡਾ ਦੇ ਮਾਡਲ ਟਾਊਨ ਫੇਸ ਤਿੰਨ ’ਚ ਬਣੇ ਕਮਿਊਨਿਟੀ ਹਾਲ ਦੀ ਮੁੜ ਲੋਕਹਿੱਤ ਲਈ ਬਹਾਲੀ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।