08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਜਾਇਜ਼ ਮੰਗਾਂ ਨੂੰ ਲੈ ਕੇ ਬਿਜਲੀ ਮੁਲਾਜ਼ਮਾਂ ਵਲੋਂ ਦੋ ਦਿਨਾਂ ਸਮੂਹਿਕ ਛੁੱਟੀ ਕਰਕੇ ਰਾਮਾਂ ਮੰਡੀ ਵਿਚ ਰੋਸ ਰੈਲੀ

ਅਜੀਤ ਡੈਸਕ 22-07-2026

ਰਾਮਾਂ ਮੰਡੀ, 21 ਜੁਲਾਈ (ਤਰਸੇਮ ਸਿੰਗਲਾ): ਪੰਜਾਬ ਸਰਕਾਰ ਅਤੇ ਪਾਵਰਕਾਮ/ਟਰਾਂਸਕੋ ਮੈਨੇਜਮੈਂਟ ਵਲੋਂ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਜਾਇਜ਼ ਮੰਗਾਂ ਅਤੇ ਮਸਲਿਆਂ ਪ੍ਰਤੀ ਲਗਾਤਾਰ ਅਣਦੇਖੀ ਅਤੇ ਵਾਅਦਾ-ਖ਼ਿਲਾਫ਼ੀ ਦੇ ਵਿਰੋਧ ਵਿਚ ਅੱਜ ਰਾਮਾਂ ਮੰਡੀ ਸਬ ਡਵੀਜ਼ਨ ਦੇ ਸਮੂਹ ਮੁਲਾਜ਼ਮਾਂ ਨੇ ਦੋ ਦਿਨਾਂ (21-22 ਜੁਲਾਈ) ਦੀ ਸਮੂਹਿਕ ਛੁੱਟੀ ਕਰਕੇ ਦਫ਼ਤਰ ਅੱਗੇ ਰੋਸ ਰੈਲੀ ਕੀਤੀ। ਇਹ ਰੋਸ ਪ੍ਰਦਰਸ਼ਨ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ (ਰਜਿ.24), ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰ ਯੂਨੀਅਨ (ਏਟਕ), ਪੈਨਸ਼ਨਰ ਵੈੱਲਫ਼ੇਅਰ ਫੈਡਰੇਸ਼ਨ (ਪਹਿਲਵਾਨ) ਅਤੇ ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ (ਰਜਿ.) ਦੇ ਸਾਂਝੇ ਸੱਦੇ ’ਤੇ ਕੀਤਾ ਗਿਆ। ਰੋਸ ਰੈਲੀ ਦੌਰਾਨ ਯੂਨੀਅਨਾਂ ਦੇ ਬੁਲਾਰਿਆਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਪਹਿਲਾਂ ਹੋਏ ਸਮਝੌਤਿਆਂ ਅਤੇ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਕੋਈ ਸਕਾਰਾਤਮਿਕ ਫ਼ੈਸਲਾ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸਮੂਹਿਕ ਛੁੱਟੀ ਦੀ ਮਿਆਦ ਵਿਚ ਵੀ ਵਾਧਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਨਿਗਮ ਪ੍ਰਬੰਧਕ ਦੀ ਹੋਵੇਗੀ।

ਪਿਛਲੀ ਖ਼ਬਰ ਅਕਾਲੀ ਆਗੂਆਂ ਨੇ ਭੁੱਚੋ ਮੰਡੀ ਨਗਰ ਕੌਂਸਲ ਦੀ ਨਵ-ਨਿਯੁਕਤ ਸੀਨੀਅਰ ਉਪ ਪ੍ਰਧਾਨ ਅੰਜਲੀ ਗਰਗ ਦਾ ਕੀਤਾ ਸਨਮਾਨ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਦੇ ਅਰਥੀ ਫੂਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।