07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਕੇਂਦਰ ਸਰਕਾਰ ਲਾਠੀ ਨਾਲ ਲੋਕਾਂ ਦੀ ਆਵਾਜ਼ ਨਹੀਂ ਦਬਾ ਸਕਦੀ- ਸੁਖਦੀਪ ਸਿੰਘ ਰਾਮਨਗਰ

ਅਜੀਤ ਡੈਸਕ 23-07-2026
ਮੌੜ ਮੰਡੀ, 22 ਜੁਲਾਈ (ਗੁਰਜੀਤ ਸਿੰਘ ਕਮਾਲੂ)- ਪੇਪਰ ਲੀਕ ਮਾਮਲੇ ਅਤੇ ਵਿਦਿਆਰਥੀਆਂ ਨਾਲ ਕਥਿਤ ਤੌਰ ’ਤੇ ਹੋਈ ਕੁੱਟਮਾਰ ਦੇ ਵਿਰੋਧ ਵਿਚ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸ ਵਲੋਂ ਕੀਤੇ ਗਏ ਪ੍ਰਦਰਸ਼ਨ ਦੌਰਾਨ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਪੁਲਿਸ ਵੱਲੋਂ ਕੀਤੇ ਗਏ ਵਿਵਹਾਰ ਦੀ ਵਿਧਾਨ ਸਭਾ ਹਲਕਾ ਮੌੜ ਦੇ ਬੀਐਲਏ 1 ਅਤੇ ਬਲਾਕ ਕਾਂਗਰਸ ਦੇ ਪ੍ਰਧਾਨ ਸੁਖਦੀਪ ਸਿੰਘ ਰਾਮਨਗਰ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਲੋਕਾਂ ਦੀ ਆਵਾਜ਼ ਬੁਲੰਦ ਕਰਨ ਗਏ ਆਗੂਆਂ ਅਤੇ ਸੰਸਦ ਮੈਂਬਰਾਂ ਨਾਲ ਜਿਸ ਤਰ੍ਹਾਂ ਦਾ ਸਲੂਕ ਕੀਤਾ ਗਿਆ, ਉਹ ਲੋਕਤੰਤਰ ਦੀਆਂ ਕਦਰਾਂ-ਕੀਮਤਾਂ ਦੇ ਉਲਟ ਹੈ। ਸੁਖਦੀਪ ਸਿੰਘ ਰਾਮਨਗਰ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਆਗੂ ਪੇਪਰ ਲੀਕ ਮਾਮਲੇ ਦੀ ਨਿਰਪੱਖ ਜਾਂਚ ਅਤੇ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਪੁਲਿਸ ਵਲੋਂ ਰਾਹੁਲ ਗਾਂਧੀ ਨੂੰ ਸੜਕ ’ਤੇ ਘੜੀਸਣ ਅਤੇ ਜ਼ਬਰਦਸਤੀ ਗਿਰਫ਼ਤਾਰ ਕਰਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਲੋਕਾਂ ਦੇ ਜਾਇਜ਼ ਸਵਾਲਾਂ ਦਾ ਜਵਾਬ ਦੇਣ ਦੀ ਬਜਾਏ ਵਿਰੋਧ ਦੀ ਆਵਾਜ਼ ਨੂੰ ਦਬਾਉਣ ਲਈ ਪੁਲਿਸ ਦਾ ਸਹਾਰਾ ਲੈ ਰਹੀ ਹੈ। ਲੋਕਤੰਤਰ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ, ਪਰ ਸਰਕਾਰ ਵੱਲੋਂ ਉਸ ਅਧਿਕਾਰ ਨੂੰ ਵੀ ਕੁਚਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਪ੍ਰਿਯੰਕਾ ਗਾਂਧੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਕਈ ਸੰਸਦ ਮੈਂਬਰਾਂ ਨੂੰ ਗਿ੍ਰਫ਼ਤਾਰ ਕੀਤੇ ਜਾਣ ਦੀ ਵੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਕਾਰਵਾਈ ਨਾਲ ਲੋਕਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਕਾਂਗਰਸ ਪਾਰਟੀ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਹੱਕਾਂ ਦੀ ਲੜਾਈ ਲਗਾਤਾਰ ਲੜਦੀ ਰਹੇਗੀ ਅਤੇ ਜਨਤਕ ਮੁੱਦਿਆਂ ’ਤੇ ਸੰਘਰਸ਼ ਜਾਰੀ ਰੱਖੇਗੀ।
q
ਪਿਛਲੀ ਖ਼ਬਰ 42 ਸਾਲਾ ਸਤਿੰਦਰਪਾਲ ਸਿੰਘ ਮਮਨਾ ਦੇ ਦਿਹਾਂਤ ਨਾਲ ਇਲਾਕੇ ’ਚ ਸੋਗ ਦੀ ਲਹਿਰ ਅਗਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਵਿਰੁੱਧ ਟੋਲ ਪਲਾਜ਼ਾ 12 ਵਜੇ ਤੋਂ 3 ਵਜੇ ਤੱਕ ਟੋਲ ਮੁਕਤ ਕੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।