07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਪੀ.ਐਸ.ਪੀ.ਸੀ.ਐਲ. ਮੁਲਾਜ਼ਮਾਂ ਦੀ ਸਮੂਹਿਕ ਛੁੱਟੀ ਕੱਲ੍ਹ ਤੱਕ ਵਧੀ, ਰੋਸ ਪ੍ਰਦਰਸ਼ਨ ਜਾਰੀ

ਅਜੀਤ ਡੈਸਕ 23-07-2026
ਬਠਿੰਡਾ, 22 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਪੀ.ਐਸ.ਈ.ਬੀ.ਈ.ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ-ਸਟੇਸ਼ਨ ਇੰਪਲਾਈਜ਼, ਐਮ.ਜੀ.ਓ. ਅਤੇ ਸਾਂਝੇ ਧੜੇ ਨਾਲ ਸਬੰਧਿਤ ਭਰਾਤਰੀ ਜਥੇਬੰਦੀਆਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਸਬੰਧ ਵਿਚ ਸਥਾਨਕ ਪਾਵਰ ਹਾਊਸ ਰੋਡ ਸਥਿਤ ਪੀਐਸਪੀਸੀਐਲ ਦਫ਼ਤਰ ਵਿਖੇ ਦੂਜੇ ਦਿਨ ਵੀ ਰੋਸ ਪ੍ਰਦਰਸ਼ਨ ਜਾਰੀ ਰੱਖਿਆ ਗਿਆ। ਇਸ ਮੌਕੇ ਜਥੇਬੰਦੀਆਂ ਨੇ ਐਲਾਨ ਕੀਤਾ ਕਿ 23 ਅਤੇ 24 ਜੁਲਾਈ ਨੂੰ ਵੀ ਸਮੂਹਿਕ ਛੁੱਟੀ (ਮਾਸ ਲੀਵ) ਦੌਰਾਨ ਕੰਮਕਾਜ ਠੱਪ ਰੱਖਦਿਆਂ ਪੰਜਾਬ ਭਰ ਦੇ ਪਾਵਰਕਾਮ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਪਹਿਲਾਂ ਮੰਨੀਆਂ ਗਈਆਂ ਮੰਗਾਂ ਨੂੰ ਵੀ ਲਾਗੂ ਨਹੀਂ ਕਰ ਰਹੇ। ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਪੀਐਸਪੀਸੀਐਲ ਮੈਨੇਜਮੈਂਟ ਨੇ ਜਲਦੀ ਗੱਲਬਾਤ ਕਰਕੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਭੀਮ ਸੈਨ, ਅਰੁਣ ਕੁਮਾਰ ਤ੍ਰਿਪਾਠੀ, ਦੁਰਗਾ ਦੱਤ, ਹਰਵਿੰਦਰ ਸਿੰਘ ਸੇਖੋਂ, ਦੀਪ ਚੰਦ, ਸੀਤਾ ਰਾਮ, ਜੁਗਲ ਕਿਸ਼ੋਰ, ਹਰਵਿੰਦਰ ਸਿੰਘ ਵਿੱਕੀ, ਹਰੀਸ਼ ਕੁਮਾਰ, ਸਿਧਾਰਥ, ਲਛਮਣ ਸਿੰਘ, ਰਾਜ ਕੁਮਾਰ, ਰਾਮ ਕੁਮਾਰ, ਜਗਦੇਵ ਸਿੰਘ, ਅਮਰਜੀਤ ਸਿੰਘ, ਹਰਭਗਵਾਨ ਸਿੰਘ, ਇੰਜੀਨੀਅਰ ਪਰਮਿੰਦਰ ਸਿੰਘ ਸੋਢੀ, ਇੰਜੀਨੀਅਰ ਅਵਤਾਰ ਸਿੰਘ ਅਤੇ ਮਨਦੀਪ ਸਿੰਘ ਸਮੇਤ ਕਈ ਆਗੂਆਂ ਨੇ ਸੰਬੋਧਨ ਕੀਤਾ। ਆਗੂਆਂ ਨੇ ਦਾਅਵਾ ਕੀਤਾ ਕਿ ਬਠਿੰਡਾ ਸਰਕਲ ਦੇ ਕਰੀਬ 95 ਫ਼ੀਸਦੀ ਮੁਲਾਜ਼ਮ ਸਮੂਹਿਕ ਛੁੱਟੀ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਸੰਘਰਸ਼ ਵਿਚ ਸ਼ਾਮਲ ਹੋਏ ਮੁਲਾਜ਼ਮਾਂ ਦਾ ਧੰਨਵਾਦ ਕਰਦਿਆਂ ਬਾਕੀ ਸਾਥੀਆਂ ਨੂੰ ਵੀ ਅੰਦੋਲਨ ਨਾਲ ਜੁੜਨ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਜ਼ੋਨ ਬਠਿੰਡਾ-2 ਦੀਆਂ ਖੇਡਾਂ : ਅੰਡਰ-14 ਦੇ ਕ੍ਰਿਕਟ ਮੁਕਾਬਲਿਆਂ ’ਚ ਲੜਕਿਆਂ ਦੇ ਹੋਏ ਫਸਵੇਂ ਮੈਚ ਅਗਲੀ ਖ਼ਬਰ ਬਿਜਲੀ ਟਰਾਂਸਫਾਰਮਰ ਨਾਲ ਟਕਰਾਈ ਕਾਰ, ਨੌਜਵਾਨ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।