06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਬਿਜਲੀ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਚ ਦੋ ਦਿਨਾਂ ਦਾ ਕੀਤਾ ਹੋਰ ਵਾਧਾ

ਅਜੀਤ ਡੈਸਕ 23-07-2026
ਲਹਿਰਾ ਮੁਹੱਬਤ, 22 ਜੁਲਾਈ (ਸੁਖਪਾਲ ਸਿੰਘ ਸੁੱਖੀ): ਗੁਰੂ ਹਰਗੋਬਿੰਦ ਤਾਪ ਬਿਜਲੀ ਘਰ ਲਹਿਰਾ ਮੁਹੱਬਤ ਦੇ ਮੁੱਖ ਗੇਟ ਬਿਜਲੀ ਮੁਲਾਜ਼ਮਾਂ ਨੇ ਸਰਕਾਰ ਤੇ ਪਾਵਰਕਾਮ ਵਲੋਂ ਮੰਨੀਆਂ ਮੰਗਾਂ ਨੂੰ ਲਾਗੂ ਕਰਾਉਣ ਲਈ ਸਮੂਹਿਕ ਛੁੱਟੀ ਲੈ ਕੇ 21 ਜੁਲਾਈ ਤੋਂ ਹੜਤਾਲ ਵਿਚ 24 ਤੱਕ ਵਾਧਾ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬਿਜਲੀ ਮੁਲਾਜ਼ਮ ਜੱਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਪ੍ਰਧਾਨ ਅਮਰਜੀਤ ਸਿੰਘ ਮੰਗਲੀ, ਪ੍ਰਚਾਰ ਸਕੱਤਰ ਪਿਆਰਾ ਸਿੰਘ, ਕੈਸ਼ੀਅਰ ਵਰਿੰਦਰ ਸਿੰਘ, ਮੀਤ ਪ੍ਰਧਾਨ ਜਗਦੀਪ ਸਿੰਘ, ਇੰਪਲਾਈਜ਼ ਫੈਡਰੇਸ਼ਨ ਚਾਹਲ ਦੇ ਜਨਰਲ ਸਕੱਤਰ ਤੇ ਸੂਬਾ ਆਗੂ ਰਜਿੰਦਰ ਸਿੰਘ ਨਿੰਮਾ, ਕੇਸਵ ਰਾਜ ਅਧਿਕਾਰੀ ਤੇ ਗਰਿੱਡ ਸਬ ਸਟੇਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਸਹੋਤਾ, ਸੂਬਾ ਆਗੂ ਅਵਤਾਰ ਸਿੰਘ ਜੇ.ਈ ਨੇ ਸੰਬੋਧਨ ਕਰਦਿਆਂ ਪਾਵਰਕਾਮ ਦੀ ਮੈਨੇਜਮੈਂਟ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਚਾਰੇ ਲੇਬਰ ਕੋਡ ਕੇਂਦਰ ਸਰਕਾਰ ਵਾਪਸ ਲੈਣ, 2004 ਤੋਂ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਨਿਯਮ 1972 ਅਨੁਸਾਰ ਬਹਾਲ ਕਰਨ, 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਛੇਵਾਂ ਪੇਅ ਕਮਿਸ਼ਨ ਲਾਗੂ ਕਰਨ ਤੇ ਮਹਿੰਗਾਈ ਭੱਤੇ ਵਿਚ 18 ਫ਼ੀਸਦੀ ਵਾਧਾ ਕਰਨ ਤੇ ਬਣਦਾ ਬਕਾਇਆ ਮੁਲਾਜ਼ਮਾਂ ਨੂੰ ਜਾਰੀ ਕਰਨ, ਪੇਂਡੂ ਭੱਤਾ ਬਹਾਲ ਕਰਨ ਤੇ ਘੱਟ ਯੋਗਤਾ ਵਾਲੇ ਸਹਾਇਕ ਲਾਈਨਮੈਨ ਤੋਂ ਲਾਈਨਮੈਨ ਦੀ ਤਰੱਕੀ ਦਾ ਟਾਈਮ ਪੀਰੀਅਡ 4 ਸਾਲ ਕਰਨ ਤੇ ਥਰਮਲ ਪਲਾਂਟ ਵਿਚ ਕੰਮ ਕਰਦੇ ਕੱਚੇ ਕਾਮੇ ਬਿਨਾਂ ਸ਼ਰਤ ਰੈਗੂਲਰ ਕੀਤੇ ਜਾਣ ਦੀ ਮੰਗ ਕੀਤੀ। ਇਸ ਤੋਂ ਇਲਾਵਾ 15 ਜਨਵਰੀ 2015 ਨੋਟੀਫ਼ਿਕੇਸ਼ਨ ਰੱਦ ਕਰਕੇ ਪਰਖ ਕਾਲ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਫਿਕਸ ਕੀਤੀਆ ਜਾਣ ਤੇ 3 ਸਾਲਾਂ ਪਰਖਕਾਲ ਦਾ ਸਮਾਂ ਬੰਦ ਕਰਨ ਦੀ ਮੰਗ ਕੀਤੀ।
ਪਿਛਲੀ ਖ਼ਬਰ ਅਮਰੀਕਾ ਨਾਲ ਪ੍ਰਸਤਾਵਿਤ ਵਪਾਰਕ ਸਮਝੌਤੇ ਦੇ ਵਿਰੋਧ ’ਚ ਕਿਸਾਨਾਂ ਨੇ ਸ਼ੇਖਪੁਰਾ ਟੋਲ ਪਲਾਜ਼ਾ ਰੱਖਿਆ ਪਰਚੀ ਮੁਕਤ ਅਗਲੀ ਖ਼ਬਰ ਆਜ਼ਾਦੀ ਦਿਹਾੜਾ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਸ਼ਾਨੋ-ਸੌਕਤ ਮਨਾਇਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।