02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸਰਕਾਰੀ ਸਕੂਲਾਂ ਦੀਆਂ 90 ਫ਼ੀਸਦੀ ਤੋਂ ਵੱਧ ਅੰਕ ਲੈਣ ਵਾਲੀਆਂ ਵਿਦਿਆਰਥਣਾਂ ਦੀ ਸੂਚੀ ਨਾ ਦੇਣ ’ਤੇ ਪ੍ਰਿੰਸੀਪਲ ਖ਼ਿਲਾਫ਼ ਰੋਸ

ਅਜੀਤ ਡੈਸਕ 24-07-2026

ਭਗਤਾ ਭਾਈਕਾ 23 ਜੁਲਾਈ (ਨਿੱਜੀ ਪੱਤਰ ਪ੍ਰੇਰਕ): ਸਮਾਜ ਸੇਵਾ ਦੇ ਖੇਤਰ ਵਿਚ ਅਹਿਮ ਹਿੱਸਾ ਪਾਉਣ ਵਾਲੇ ਪ੍ਰੈੱਸ ਕਲੱਬ ਭਗਤਾ ਭਾਈਕਾ ਵਲੋਂ ਸਰਕਾਰੀ ਸਕੂਲਾਂ ਦੇ 90 ਫ਼ੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਦਾ ਹੋਰ ਹੌਸਲਾ ਵਧਾਉਣ ਅਤੇ ਸਕੂਲਾਂ ਵੱਲ ਮਾਪਿਆ ਨੂੰ ਉਤਸ਼ਾਹਿਤ ਕਰਨ ਸਬੰਧੀ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਜਾਂਦਾ ਹੈ। ਇਸ ਵਾਰ ਦੇ ਸਮਾਗਮ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਮਲੂਕਾ ਦੇ ਇੰਚਾਰਜ ਪ੍ਰਿੰਸੀਪਲ ਵਲੋਂ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਦੀ ਸੂਚੀ ਮੁਹੱਈਆ ਨਾ ਕਰਵਾਉਣ ਦਾ ਮਾਮਲਾ ਹੁਣ ਭਖਦਾ ਜਾ ਰਿਹਾ ਹੈ। ਇਸ ਸੰਬੰਧੀ ਪੈੱ੍ਰਸ ਕਲੱਬ ਭਗਤਾ ਭਾਈ ਨੇ ਮੁੱਖਮੰਤਰੀ ਪੰਜਾਬ, ਸਿੱਖਿਆ ਮੰਤਰੀ ਪੰਜਾਬ, ਸਿੱਖਿਆ ਸਕੱਤਰ, ਡਾਇਰੈਕਟਰ ਸਕੂਲ ਸਿੱਖਿਆ ਪੰਜਾਬ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਭੇਜ ਕੇ ਮਾਮਲੇ ਦੀ ਜਾਂਚ ਕਰਵਾਉਣ ਅਤੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪੈੱ੍ਰਸ ਕਲੱਬ ਭਗਤਾ ਭਾਈ ਦੇ ਪ੍ਰਧਾਨ ਸੁਖਪਾਲ ਸਿੰਘ ਸੋਨੀ ਅਤੇ ਮੀਤ ਪ੍ਰਧਾਨ ਪਰਵੀਨ ਗਰਗ ਨੇ ਦੱਸਿਆ ਕਿ ਕਲੱਬ ਵਲੋਂ ਪਿਛਲੇ ਲੰਮੇ ਸਮੇਂ ਤੋਂ ਸਰਕਾਰੀ ਸਕੂਲਾਂ ਵਿਚੋਂ ਸ਼ਾਨਦਾਰ ਅਕਾਦਮਿਕ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਅਤੇ ਚੰਗੇ ਨਤੀਜੇ ਵਾਲੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਇਸ ਸਾਲ ਵੀ ਇਸੇ ਉਦੇਸ਼ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਮਲੂਕਾ ਤੋਂ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਦੀ ਸੂਚੀ ਮੰਗੀ ਗਈ ਸੀ। ਕਲੱਬ ਦੇ ਜਨਰਲ ਸਕੱਤਰ ਪਰਮਜੀਤ ਢਿੱਲੋਂ ਅਤੇ ਵਿੱਤ ਸਕੱਤਰ ਵਰਿੰਦਰ ਜਲਾਲ ਅਨੁਸਾਰ ਕਲੱਬ ਆਗੂਆਂ ਵਲੋਂ ਸਕੂਲ ਪਹੁੰਚ ਕੇ ਬੇਨਤੀ ਕਰਨ ਦੇ ਬਾਵਜੂਦ ਇੰਚਾਰਜ ਪ੍ਰਿੰਸੀਪਲ ਹਰਜੀਤ ਸਿੰਘ ਨੇ ਲੋੜੀਂਦੀ ਜਾਣਕਾਰੀ ਦੇਣ ਤੋਂ ਬੇਲੋੜੀ ਟਾਲ-ਮਟੋਲ ਕੀਤੀ ਗਈ। ਭਾਵੇਂ ਲੋੜੀਂਦੀ ਸੂਚੀ ਹਲਕਾ ਵਿਧਾਇਕ ਬਲਕਾਰ ਸਿੱਧੂ ਅਤੇ ਇੰਦਰਜੀਤ ਸਿੰਘ ਮਾਨ ਚੇਅਰਮੈਨ ਮਾਰਕਫੈੱਡ ਪੰਜਾਬ ਰਾਹੀ ਪ੍ਰਾਪਤ ਹੋ ਗਈ ਪਰ ਉਕਤ ਇੰਚਾਰਜ ਨੇ ਹਾਲੇ ਤੱਕ ਪ੍ਰੈੱਸ ਕਲੱਬ ਨੂੰ ਸੂਚੀ ਦੇਣੀ ਜ਼ਰੂਰੀ ਨਹੀ ਸਮਝੀ। ਕਲੱਬ ਆਗੂ ਅਤੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾ ਸਕੱਤਰ ਵੀਰਪਾਲ ਸਿੰਘ ਭਗਤਾ, ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਮਰਾਹੜ ਅਤੇ ਕਲੱਬ ਆਗੂ ਹਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਸ਼ਿਕਾਇਤੀ ਪੱਤਰ ਵਿਚ ਕਿਹਾ ਹੈ ਕਿ ਜੇਕਰ ਸਿੱਖਿਆ ਸੰਸਥਾਵਾਂ ਦੇ ਮੁਖੀ ਹੀ ਹੋਣਹਾਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਵਾਲੀਆਂ ਸਮਾਜਿਕ ਪਹਿਲਕਦਮੀਆਂ ਵਿਚ ਸਹਿਯੋਗ ਨਹੀਂ ਦੇਣਗੇ ਤਾਂ ਵਿਦਿਆਰਥੀਆਂ ਦਾ ਮਨੋਬਲ ਪ੍ਰਭਾਵਿਤ ਹੋ ਸਕਦਾ ਹੈ। ਇਸ ਮਾਮਲੇ ਨੂੰ ਕਲੱਬ ਆਗੂ ਸਵਰਨ ਸਿੰਘ ਭਗਤਾ, ਰਾਜਿੰਦਰਪਾਲ ਸਰਮਾ, ਸਿਕੰਦਰ ਸਿੰਘ ਜੰਡੂ, ਸਿਕੰਦਰ ਸਿੰਘ ਬਰਾੜ ਆਦਿ ਨੇ ਵੀ ਇੰਚਾਰਜ ਪ੍ਰਿੰਸੀਪਲ ਦੇ ਰਵੱਈਏ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਇਸ ਸੰਬੰਧੀ ਪ੍ਰਿੰਸੀਪਲ ਹਰਜੀਤ ਸਿੰਘ ਨਾਲ ਜਦ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਪੈੱ੍ਰਸ ਕਲੱਬ ਦੇ ਨੁੰਮਾਇਦਿਆਂ ਵਲੋਂ ਆਪਣੀ ਪਹਿਚਾਣ ਨਾ ਜ਼ਾਹਿਰ ਕੀਤੇ ਜਾਣ ਦੇ ਸਿੱਟੇ ਵਜੋਂ ਲਿਸਟ ਨਹੀਂ ਜਾਰੀ ਕੀਤੀ ਗਈ ਅਤੇ ਬਾਅਦ ਵਿਚ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਦੇ ਦਖਲ ਤੋਂ ਬਾਅਦ ਇਹ ਲਿਸਟ ਜਾਰੀ ਕਰ ਦਿੱਤੀ ਗਈ ਸੀ।

ਪਿਛਲੀ ਖ਼ਬਰ ਸਿਲਵਰ ਓਕਸ ਸਕੂਲ ਲਹਿਰਾ ਬੇਗਾ ਵਿਖੇ ਗਿਆਨ ਗੰਗਾ ਪ੍ਰਦਰਸ਼ਨੀ ਸਫਲ ਰਹੀ ਅਗਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਨੀਨਾ ਬਾਂਸਲ ਅਤੇ ਮੀਤ ਪ੍ਰਧਾਨ ਰੁਪਿੰਦਰ ਕੌਰ ਦੀ ਤਾਜਪੋਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।