06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਪੰਜਾਬ ਪੁਲਿਸ ਵਿਚ ਭਰਤੀ ਕਰਵਾਉਣ ਦੇ ਨਾਂਅ ’ਤੇ 9 ਲੱਖ ਰੁਪਏ ਦੀ ਠੱਗੀ

ਅਜੀਤ ਡੈਸਕ 25-07-2026
ਬਠਿੰਡਾ, 24 ਜੁਲਾਈ (ਵੀਰਪਾਲ ਸਿੰਘ)- ਪੰਜਾਬ ਪੁਲਿਸ ਵਿਚ ਭਰਤੀ ਕਰਵਾਉਣ ਦੇ ਨਾਮ ’ਤੇ ਲੱਖਾਂ ਰੁਪਏ ਦੀ ਠੱਗੀ ਮਾਰੇ ਜਾਣ ਦੇ ਮਾਮਲੇ ਵਿਚ 2 ਵਿਅਕਤੀਆਂ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਪੜਤਾਲ ਕਰ ਰਹੇ ਪੁਲਿਸ ਅਧਿਕਾਰੀ ਰਾਜਪਾਲ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਸਵਰਾਜ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਵਿਰਕ ਕਲਾਂ ਜ਼ਿਲ੍ਹਾ ਬਠਿੰਡਾ ਵਲੋਂ ਥਾਣਾ ਸਦਰ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ ਜਗਜੀਤ ਸਿੰਘ ਵਾਸੀ ਵਿਰਕ ਕਲਾਂ, ਹਰਜੀਤ ਸਿੰਘ ਵਾਸੀ ਬੱਲੂਆਣਾ ਜ਼ਿਲ੍ਹਾ ਬਠਿੰਡਾ ਵਲੋਂ ਮੇਰੇ ਲੜਕੇ ਨੂੰ ਪੰਜਾਬ ਪੁਲਿਸ ਵਿਚ ਭਰਤੀ ਕਰਵਾਉਣ ਦਾ ਭਰੋਸਾ ਦੇ ਕੇ 9 ਲੱਖ ਰੁਪਏ ਦੀ ਠੱਗੀ ਮਾਰ ਲਈ ਗਈ। ਥਾਣਾ ਸਦਰ ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ’ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਠੱਗੀ ਮਾਰਨ ਵਾਲੇ ਉਕਤ ਵਿਅਕਤੀਆਂ ’ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਕਤ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਕੀਤੀ ਜਾਣੀ ਅਜੇ ਬਾਕੀ ਹੈ।
ਪਿਛਲੀ ਖ਼ਬਰ 2027 ਵਿਚ ਮੁੜ ਸਰਕਾਰ ਬਣਨ ’ਤੇ ਹੋਣਹਾਰ ਵਿਦਿਆਰਥੀਆਂ ਨੂੰ ਸਿੰਗਾਪੁਰ ਅਤੇ ਮਲੇਸ਼ੀਆ ਦੇ ਵਿੱਦਿਅਕ ਟੂਰ ਕਰਵਾਏ ਜਾਣਗੇ- ਵਿਧ... ਅਗਲੀ ਖ਼ਬਰ 23 ਪੇਟੀਆਂ ਦੇਸੀ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।