06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸ਼ਤਰੰਜ ਮੁਕਾਬਲਿਆਂ ’ਚ ‘ਦ ਸੰਸਕਾਰ ਸਕੂਲ’ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 25-07-2026
ਤਲਵੰਡੀ ਸਾਬੋ, 24 ਜੁਲਾਈ (ਰਣਜੀਤ ਸਿੰਘ ਰਾਜੂ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਜ਼ੋਨਲ ਪੱਧਰੀ ਸਕੂਲ ਮੁਕਾਬਲਿਆਂ ਤਹਿਤ ਸ਼ਤਰੰਜ਼ ਦੀ ਖੇਡ ’ਚ ‘ਦ ਸੰਸਕਾਰ ਸਕੂਲ’ ਤਲਵੰਡੀ ਸਾਬੋ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ ਜਿਸਦੇ ਚਲਦਿਆਂ ਕਈ ਵਿਦਿਆਰਥਣਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੁਣੀਆਂ ਗਈਆਂ ਹਨ।ਸਕੂਲ ਪ੍ਰਬੰਧਕਾਂ ਵਲੋਂ ਜਾਰੀ ਪ੍ਰੈਸ ਬਿਆਨ ਮੁਤਾਬਿਕ ਸ਼ਤਰੰਜ (ਅੰਡਰ-14) ਉਮਰ ਵਰਗ ਲੜਕੀਆਂ ਦੇ ਮੁਕਾਬਲਿਆਂ ’ਚ ਸੱਤਵੀਂ ਸ਼੍ਰੇਣੀ ਦੀ ਅਭਿਜੋਤ ਕੌਰ ਅਤੇ ਅਮਨੀਤ ਕੌਰ, ਸੱਤਵੀਂ ਸ਼੍ਰੇਣੀ ਦੀ ਸਾਚੀ ਕਸ਼ੱਅਪ, ਛੇਵੀਂ ਸ਼੍ਰੇਣੀ ਦੀ ਪੂਰਬੀ ਗਰਗ ਤੇ ਅਨੂਪਵੀਰ ਕੌਰ ਨੇ ਭਾਗ ਲਿਆ ਅਤੇ ਖੇਡ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਉਪਰੰਤ ਪੂਰਬੀ ਗਰਗ, ਅਮਨੀਤ ਕੌਰ ਅਤੇ ਸਾਚੀ ਕਸ਼ੱਅਪ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੁਣੀਆਂ ਗਈਆਂ। ਬੱਚਿਆਂ ਦੇ ਵਧੀਆ ਪ੍ਰਦਰਸ਼ਨ ਤੇ ਸਕੂਲ ਪ੍ਰਿੰਸੀਪਲ ਦੀਪਿਕਾ ਕਪੂਰ ਨੇ ਬੱਚਿਆਂ ਨੂੰ ਵਧਾਈ ਦਿੰਦਿਆਂ ਖੁਸ਼ੀ ਪ੍ਰਗਟਾਈ ਕਿ ਸਕੂਲ ਦੀਆਂ ਵਿਦਿਆਰਥਣਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੁਣੀਆਂ ਗਈਆਂ ਹਨ। ਸਕੂਲ ਚੇਅਰਪਰਸਨ ਨਿਮਰਤ ਸਿੱਧੂ ਵਲੋਂ ਵਿਦਿਆਰਥਣਾਂ ਦਾ ਸਨਮਾਨ ਕੀਤਾ ਗਿਆ ਅਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੁਣੀਆਂ ਵਿਦਿਆਰਥਣਾਂ ਨੂੰ ਭਵਿੱਖੀ ਖੇਡ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਗਈਆਂ।
ਪਿਛਲੀ ਖ਼ਬਰ ਕਲੇਰ ਸਕੂਲ ਵਿਚ ਕਲਾ ਭਾਰਤੀ ਡਰਾਇੰਗ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਅਗਲੀ ਖ਼ਬਰ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬੰਸਲ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।