13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਖੇਤੀ ਮੋਟਰਾਂ ਨੂੰ ਪਿਛਲੇ ਕਈ ਦਿਨਾਂ ਤੋਂ ਬਿਜਲੀ ਸਪਲਾਈ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਘੇਰਿਆ ਪਾਵਰਕਾਮ ਦਾ ਦਫਤਰ

ਅਜੀਤ ਡੈਸਕ 25-07-2026
ਭੁੱਚੋ ਮੰਡੀ, 24 ਜੁਲਾਈ (ਬਿੱਕਰ ਸਿੰਘ ਸਿੱਧੂ)- ਪਿਛਲੇ ਲਗਭਗ ਚਾਰ ਦਿਨਾਂ ਤੋਂ ਖੇਤੀ ਮੋਟਰਾਂ ਨੂੰ ਬਿਜਲੀ ਸਪਲਾਈ ਨਾ ਮਿਲਨ ਤੋਂ ਦੁਖੀ ਪਿੰਡ ਭੁੱਚੋ ਕਲਾਂ ਅਤੇ ਸੇਮਾ ਦੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ਵਿਚ ਪਾਵਰਕਾਮ ਦੇ ਦਫ਼ਤਰ ਦਾ ਘਿਰਾਓ ਕੀਤਾ ਅਤੇ ਦਫ਼ਤਰ ਦੇ ਸਾਹਮਣੇ ਭੁੱਚੋ ਨਥਾਣਾ ਸੜਕ ’ਤੇ ਧਰਨਾ ਲਗਾ ਕੇ ਸੜਕ ਜਾਮ ਕਰ ਦਿੱਤੀ ਅਤੇ ਪਾਰਕਾਮ ਅਧਿਕਾਰੀਆਂ ਖਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਗੁਰਦਾਸ ਸਿੰਘ ਸੇਮਾਂ ਨੇ ਦੱਸਿਆ ਕਿ ਪਿਛਲੇ ਚਾਰ ਦਿਨਾਂ ਤੋਂ ਬਿਜਲੀ ਸਪਲਾਈ ਬੰਦ ਪਈ ਹੈ, ਜਿਸ ਕਾਰਨ ਝੋਨੇ ਦੀ ਲਵਾਈ ਦਾ ਕੰਮ ਰੁਕਿਆ ਪਿਆ ਹੈ ਅਤੇ ਪਹਿਲਾਂ ਲੱਗ ਚੁੱਕੇ ਝੋਨੇ ਨੂੰ ਬਚਾਉਣ ਲਈ ਕਿਸਾਨਾਂ ਨੂੰ ਮਹਿੰਗੇ ਭਾਅ ਦਾ ਡੀਜਲ ਫੂਕਣਾ ਪੈ ਰਿਹਾ ਹੈ। ਪ੍ਰੰਤੂ ਬਿਜਲੀ ਅਧਿਕਾਰੀਆਂ ਦੇ ਕੰਨ ’ਤੇ ਜੂੰ ਨਹੀਂ ਸਰਕ ਰਹੀ। ਮਾਹੌਲ ਗਰਮ ਹੁੰਦਾ ਵੇਖ ਬਿਜਲੀ ਅਧਿਕਾਰੀਆਂ ਨੇ ਧਰਨਾ ਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਭਰੋਸਾ ਦਿੱਤਾ ਕਿ ਅੱਜ ਹਰ ਹਾਲਤ ਵਿਚ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਜਾਵੇਗੀ। ਜਿਸ ਤੋਂ ਬਾਅਦ ਕਿਸਾਨਾਂ ਨੇ ਧਰਨਾ ਚੁੱਕ ਲਿਆ। ਇਸ ਮੌਕੇ ਭਿੰਦਾ ਸਿੰਘ ਖਜਾਨਚੀ, ਜਲੰਧਰ ਸਿੰਘ, ਗੱਗੀ ਸਿੰਘ, ਕਰਮ ਸਿੰਘ, ਕਾਲਾ ਸਿੰਘ, ਸਰਜਾ ਸਿੰਘ, ਅੰਗਰੇਜ ਸਿੰਘ, ਲਵਪ੍ਰੀਤ ਸਿੰਘ, ਹੈਪੀ ਸਿੰਘ, ਚਮਕੌਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗਰੋਥ ਕੇਂਦਰ ਨੇੜਲੇ ਜ਼ਮੀਨਦੋਜ਼ ਪੁਲ ਦੀ ਸੜਕ ’ਚ ਪਏ ‘ਖੱਡੇ’ ਬਣੇ ਲੋਕਾਂ ਦੇ ‘ਜੀਅ ਦਾ ਜੰਜਾਲ’ ਅਗਲੀ ਖ਼ਬਰ ਬਿਜਲੀ ਕਾਮਿਆਂ ਵਲੋਂ ਭਗਤਾ ਭਾਈਕਾ ਵਿਖੇ ਜ਼ਬਰਦਸਤ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।