13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

6.84 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਅਜੀਤ ਡੈਸਕ 25-07-2026
ਕੋਟਫੱਤਾ, 24 ਜੁਲਾਈ (ਰਣਜੀਤ ਸਿੰਘ ਬੁੱਟਰ)- ਥਾਣਾ ਕੋਟਫੱਤਾ ਅਧੀਨ ਪੈਂਦੇ ਪਿੰਡ ਭਾਈ ਬਖਤੌਰ ਵਿਖੇ ਚਿੱਟੇ ਦਾ ਸੇਵਨ ਕਰ ਰਹੇ ਦੋ ਨੌਜਵਾਨਾਂ ਨੂੰ ਪੁਲਿਸ ਨੇ ਉਸ ਸਮੇਂ ਦਬੋਚ ਲਿਆ ਜਦੋਂ ਥਾਣਾ ਕੋਟਫੱਤਾ ਦੇ ਐਸ ਆਈ ਅਮਰੀਕ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਦੀ ਨਜ਼ਰ ਪਿਆ ਕਿ ਦੋ ਨੌਜਵਾਨ ਨਸ਼ੇ ਦਾ ਸੇਵਨ ਕਰ ਰਹੇ ਹਨ। ਐਸ.ਆਈ.ਅਮਰੀਕ ਸਿੰਘ ਨੇ ਤਰੁੰਤ ਦੋਵਾਂ ਨੂੰ ਗ੍ਰਿਫਤਾਰ ਕਰ ਲਿਆਠ ਜਿਨ੍ਹਾਂ ਦੇ ਕਬਜ਼ੇ ਵਿਚੋਂ 6.84 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਨੌਜਵਾਨਾਂ ਦੀ ਪਹਿਚਾਣ ਸੁਖਪਾਲ ਸਿੰਘ ਵਾਸੀ ਰਾਏ ਖਾਨਾ ਤੇ ਪ੍ਰਸ਼ੋਤਮ ਸਿੰਘ ਵਾਸੀ ਭਾਈ ਬਖਤੌਰ ਵਜੋਂ ਹੋਈ। ਦੋਵਾਂ ਖਿਲਾਫ਼ ਥਾਣਾ ਕੋਟਫੱਤਾ ਵਿਖੇ ਐਸ.ਆਈ.ਅਮਰੀਕ ਸਿੰਘ ਨੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ।
ਪਿਛਲੀ ਖ਼ਬਰ ਬੇਪਰਦਾ ਅਣਪਛਾਤੀ ਲਾਸ਼ ਦਾ ਸਸਕਾਰ ਅਗਲੀ ਖ਼ਬਰ ਸੜਕ ਹਾਦਸਿਆਂ ਵਿਚ ਤਿੰਨ ਵਿਅਕਤੀ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।