14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸਾਬਕਾ ਮੰਤਰੀ ਮਲੂਕਾ ਵਲੋਂ ਅਕਾਲੀ ਦਲ ਦੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ

ਅਜੀਤ ਡੈਸਕ 25-07-2026
ਭਗਤਾ ਭਾਈਕਾ, 24 ਜੁਲਾਈ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਅਕਾਲੀ ਦਲ ਦੀ ਭਗਤਾ ਭਾਈਕਾ ਇਕਾਈ ਦੀ ਮੀਟਿੰਗ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਮੌਜੂਦਾ ਰਾਜਨੀਤਿਕ ਸਥਿਤੀ, ਸੰਗਠਨ ਦੀ ਮਜ਼ਬੂਤੀ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀ ਰਣਨੀਤੀ ਨੂੰ ਲੈ ਕੇ ਵਿਚਾਰ-ਵਿਟਾਂਦਰਾ ਕੀਤਾ ਗਿਆ। ਇਕੱਠ ਦੌਰਾਨ ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਵਰਕਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦਲ ਦੀ ਮਜ਼ਬੂਤੀ ਲਈ ਹਰ ਵਰਕਰ ਦੀ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਜੇਕਰ ਸਮੂਹ ਆਗੂ ਅਤੇ ਵਰਕਰ ਇੱਕਜੁੱਟ ਹੋ ਕੇ ਮਿਹਨਤ ਕਰਨਗੇ ਤਾਂ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਹਾਸਲ ਕਰ ਸਕਦਾ ਹੈ। ਮੀਟਿੰਗ ਦੌਰਾਨ ਆਗੂਆਂ ਨੇ ਇਹ ਵੀ ਅਹਿਦ ਕੀਤਾ ਕਿ ਪਾਰਟੀ ਦੇ ਸੁਨੇਹੇ ਨੂੰ ਹਰ ਪਿੰਡ, ਹਰ ਵਾਰਡ ਅਤੇ ਹਰ ਘਰ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਪਾਰਟੀ ਦੀਆਂ ਭਵਿੱਖੀ ਗਤੀਵਿਧੀਆਂ ਅਤੇ ਜਨ-ਸੰਪਰਕ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਸਾਬਕਾ ਚੇਅਰਮੈਨ ਗਗਨਦੀਪ ਸਿੰਘ ਗਰੇਵਾਲ, ਸ਼ਹਿਰੀ ਪ੍ਰਧਾਨ ਰਕੇਸ਼ ਕੁਮਾਰ ਗੋਇਲ, ਜਗਮੋਹਨ ਲਾਲ ਭਗਤਾ, ਦਰਸ਼ਨ ਸਿੰਘ ਭਾਈਕੇ, ਦਵਿੰਦਰ ਸਿੰਘ ਮਠਾੜੂ, ਰਾਮ ਭਗਤਾ, ਸੁਖਜਿੰਦਰ ਸਿੰਘ ਖਾਨਦਾਨ, ਹਰਦੇਵ ਸਿੰਘ ਗੋਗੀ, ਜਸਪਾਲ ਸਿੰਘ ਵੜਿੰਗ, ਸਤਵਿੰਦਰਪਾਲ ਸਿੰਘ ਪਿੰਦਰ, ਗੁਰਚਰਨ ਸਿੰਘ ਪੁਰੀ, ਰਘਵੀਰ ਸਿੰਘ ਕਾਕਾ, ਗੁਰਬਚਨ ਸਿੰਘ ਧੀਮਾਨ, ਸੁਖਜਿੰਦਰ ਸਿੰਘ ਖਹਿਰਾ, ਹਲਕਾ ਪ੍ਰਧਾਨ ਗੁਰਬਿੰਦਰ ਕੌਰ ਭਗਤਾ, ਕੁਲਦੀਪ ਕੌਰ ਬਰਾੜ, ਢਾਡੀ ਬਲਵਿੰਦਰ ਭਗਤਾ, ਪਰਮਜੀਤ ਕੌਰ ਬਰਾੜ, ਸੁਖਮੰਦਰ ਸਿੰਘ ਭੋਲਾ, ਗੁਰਜੀਤ ਅਕਲੀ, ਕਰਨ ਦੁਆ, ਸੁਖਜੀਤ ਸਿੰਘ ਅਕਾਲੀ, ਹਰਬੰਸ ਬੰਸਾ, ਮੂੰਗਲਾ ਖੂਹ ਵਾਲਾ, ਹਰਜਿੰਦਰ ਸਿੰਘ ਸਹੋਤਾ, ਕਾਕਾ ਬਾਬਾ, ਮਾ ਲਾਲ ਸਿੰਘ, ਹੰਸ ਸਿੰਘ ਸੋਹੀ, ਸੀਰਾ ਸਿੱਧੂ, ਹੈਪੀ ਪਟਵਾਰੀ, ਪੁਨੀਤ ਗੋਲੂ, ਪੱਪਾ ਭਗਤਾ, ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਥਰਮਲ ਲਹਿਰਾ ਮੁਹੱਬਤ ਦੇ ਬਿਜਲੀ ਮੁਲਾਜ਼ਮਾਂ ਵਲੋਂ ਹੜਤਾਲ ਦੇ ਚੌਥੇ ਦਿਨ ਪ੍ਰਦਰਸ਼ਨ ਜਾਰੀ ਅਗਲੀ ਖ਼ਬਰ ਐੱਸ. ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਗੜ੍ਹੀ 26 ਜੁਲਾਈ ਨੂੰ ਸੰਗਤ ਮੰਡੀ ਵਿਖੇ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।