04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸਪੈਸ਼ਲ ਕਾਡਰ ਅਧਿਆਪਕਾਂ ਦਾ ਸੁਨਾਮ ’ਚ ਰੋਸ ਪ੍ਰਦਰਸ਼ਨ 31 ਨੂੰ

ਅਜੀਤ ਡੈਸਕ 27-07-2026

ਬਠਿੰਡਾ, 26 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਸਪੈਸ਼ਲ ਕਾਡਰ ਅਧਿਆਪਕ ਫ਼ਰੰਟ ਪੰਜਾਬ ਨੇ ਕੱਚੇ ਅਧਿਆਪਕਾਂ ਨੂੰ ਰੈਗੂਲਰ ਪੇ-ਸਕੇਲ ਅਤੇ ਰੈਗੂਲਰ ਮੁਲਾਜ਼ਮਾਂ ਵਾਲੇ ਸਾਰੇ ਲਾਭ ਦੇਣ ਦੀ ਮੰਗ ਨੂੰ ਲੈ ਕੇ 31 ਜੁਲਾਈ ਨੂੰ ਸੁਨਾਮ ਵਿਖੇ ਵੱਡਾ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।ਫ਼ਰੰਟ ਦੇ ਆਗੂ ਮਨਪ੍ਰੀਤ ਮੋਗਾ, ਅਨੁਭਵ ਗੁਪਤਾ, ਦਵਿੰਦਰ ਸੰਧੂ, ਵੀਰਪਾਲ ਸਿਧਾਣਾ ਅਤੇ ਗੁਰਲਾਲ ਸਿੰਘ ਨੇ ਕਿਹਾ ਕਿ ਸਰਕਾਰ ਹਰ ਪੱਧਰ ’ਤੇ ਇਹ ਦਾਅਵਾ ਕਰ ਰਹੀ ਹੈ ਕਿ 12710 ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰ ਦਿੱਤਾ ਹੈ, ਜਦਕਿ ਹਕੀਕਤ ਵਿਚ ਉਹ ਅੱਜ ਵੀ ਕੱਚੇ ਹੀ ਹਨ। ਸਰਕਾਰ ਸਿਰਫ਼ ਤਨਖ਼ਾਹ ਵਿਚ ਵਾਧਾ ਕਰਨ ਨੂੰ ਹੀ ਰੈਗੂਲਰ ਕਰਨ ਦਾ ਨਾਂਅ ਦੇ ਰਹੀ ਹੈ, ਜਦਕਿ ਰੈਗੂਲਰ ਪੇ-ਸਕੇਲ ਅਤੇ ਹੋਰ ਸੇਵਾ ਲਾਭ ਅਜੇ ਤੱਕ ਨਹੀਂ ਦਿੱਤੇ ਗਏ ਹਨ। ਰੈਗੂਲਰ ਪੇ-ਸਕੇਲ ਅਤੇ ਰੈਗੂਲਰ ਮੁਲਾਜ਼ਮਾਂ ਵਾਲੇ ਸਾਰੇ ਲਾਭ ਲੈਣ ਲਈ ਉਨ੍ਹਾਂ ਨੇ 31 ਜੁਲਾਈ ਨੂੰ ਸੁਨਾਮ ਵਿਚ ਗੱਜਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਤੁਰੰਤ ਉੱਕਤ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਪਿਛਲੀ ਖ਼ਬਰ ਐੱਨ.ਐੱਚ.-7 ਬਠਿੰਡਾ-ਬਰਨਾਲਾ ਹਾਈਵੇ ਦੀ ਖਸਤਾ ਹਾਲਤ ’ਤੇ ਉੱਠੇ ਸਵਾਲ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਤਲਵੰਡੀ ਸਾਬੋ ਵਿਖੇ ਹੋਈ ਭਾਜਪਾ ਆਗੂਆਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।